ਚੰਡੀਗੜ੍ਹ: ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਫ ਪੰਜਾਬ ਯੂਨੀਵਰਸਿਟੀ (SOPU) ਦੇ ਸਾਬਕਾ ਸੂਬਾ ਪ੍ਰਧਾਨ ਤੇ ਚੰਡੀਗੜ੍ਹ ਪੁਲਿਸ ਦੀ ਵਾਂਟੇਡ ਸੂਚੀ 'ਚ ਸ਼ਾਮਲ ਗੁਰਲਾਲ ਬਰਾੜ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਬੀਤੀ ਦੇਰ ਰਾਤ ਜਦੋਂ ਗੁਰਲਾਲ ਇੰਡਸਟਰੀਅਲ ਏਰੀਆ ਚੰਡੀਗੜ੍ਹ 'ਚ ਸਥਿਤ ਕਲੱਬ ਬਾਹਰ ਆਪਣੀ ਗੱਡੀ 'ਚ ਬੈਠਾ ਸੀ ਤਾਂ ਤਿੰਨ ਨੌਜਵਾਨਾਂ ਗੁਰਲਾਲ 'ਤੇ ਸੱਤ ਗੋਲ਼ੀਆਂ ਵਰ੍ਹਾਈਆਂ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਗੁਰਲਾਲ ਨੂੰ ਚੰਡੀਗੜ੍ਹ ਪੀਜੀਆਈ ਦਾਖਲ ਕਰਵਾਇਆ ਪਰ ਉਸ ਦੀ ਮੌਤ ਹੋ ਗਈ। ਗੁਰਲਾਲ ਦੇ ਤਿੰਨ ਗੋਲ਼ੀਆਂ ਲੱਗੀਆਂ ਸਨ। ਪੁਲਿਸ ਜਾਂਚ ਵਿਚ ਜੁੱਟ ਗਈ ਹੈ ਕਿ ਆਖਰ ਇਸ ਘਟਨਾ ਨੂੰ ਅੰਜ਼ਾਮ ਕਿਸ ਨੇ ਦਿੱਤਾ।

ਹਾਸਲ ਜਾਣਕਾਰੀ ਮੁਤਾਬਕ ਗੁਰਲਾਲ ਬਰਾੜ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਨੇੜਤਾ ਦੱਸੀ ਜਾ ਰਹੀ ਹੈ। ਬਰਾੜ ਨੇ ਸੋਸ਼ਲ ਮੀਡੀਆ ਉੱਪਰ ਬਿਸ਼ਨੋਈ ਨਾਲ ਕਈ ਤਸਵੀਰਾਂ ਵੀ ਅਪਲੋਡ ਕੀਤੀਆਂ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਤਲ ਕਿਸੇ ਦੂਜੇ ਗੈਂਗਸਟਰ ਵੱਲੋਂ ਕੀਤਾ ਗਿਆ ਹੋ ਸਕਦਾ ਹੈ। ਗੁਰਲਾਲ ਬਰਾੜ ਨੇ 2015 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੋਪੂ ਵੱਲੋਂ ਪ੍ਰਧਾਨਗੀ ਦੀ ਚੋਣ ਲੜੀ ਸੀ।

ਸਿੱਧੂ ਨੂੰ ਕਾਂਗਰਸ ਦਾ ਇਕ ਹੋਰ ਵੱਡਾ ਝਟਕਾ, ਕੈਪਟਨ ਨੂੰ ਤਰਜੀਹ ਸਿੱਧੂ ਫਾਡੀ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ