(Source: ECI/ABP News)
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
PM Manmohan Singh: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਏਮਜ਼ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਹੈ, ਕਿਉਂਕਿ ਉਨ੍ਹਾਂ ਦਾ ਪੰਜਾਬ ਅਤੇ ਚੰਡੀਗੜ੍ਹ ਨਾਲ ਡੂੰਘਾ ਸਬੰਧ ਰਿਹਾ ਹੈ।

PM Manmohan Singh: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਏਮਜ਼ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਹੈ, ਕਿਉਂਕਿ ਉਨ੍ਹਾਂ ਦਾ ਪੰਜਾਬ ਅਤੇ ਚੰਡੀਗੜ੍ਹ ਨਾਲ ਡੂੰਘਾ ਸਬੰਧ ਰਿਹਾ ਹੈ।
ਸਾਬਕਾ ਪ੍ਰਧਾਨ ਮੰਤਰੀ ਦਾ ਪਰਿਵਾਰ ਵੰਡ ਵੇਲੇ ਪਾਕਿਸਤਾਨ ਤੋਂ ਭਾਰਤ ਆਇਆ ਸੀ। ਉਨ੍ਹਾਂ ਨੇ ਆਪਣੀ ਮੁੱਢਲੀ ਪੜ੍ਹਾਈ ਅੰਮ੍ਰਿਤਸਰ ਤੋਂ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ (ਪੀ.ਯੂ.), ਚੰਡੀਗੜ੍ਹ ਵਿੱਚ ਪ੍ਰੋਫੈਸਰ ਵਜੋਂ ਸੇਵਾ ਨਿਭਾਈ। ਉੱਥੇ ਹੀ ਸਾਲ 1957 ਤੋਂ 1965 ਤੱਕ ਪੀਯੂ ਵਿੱਚ ਪ੍ਰੋਫੈਸਰ ਦੇ ਅਹੁਦੇ 'ਤੇ ਰਹੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੇ ਜਾ ਰਹੇ ਨਿਊ ਚੰਡੀਗੜ੍ਹ ਦੇ ਪਹਿਲੇ ਸਰਕਾਰੀ ਪ੍ਰੋਜੈਕਟ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਨੀਂਹ ਪੱਥਰ ਵੀ ਰੱਖਿਆ ਸੀ।
16 ਕਰੋੜ ਰੁਪਏ ਦੀ ਜਾਇਦਾਦ
ਮਨਮੋਹਨ ਸਿੰਘ, ਆਪਣੇ ਨਿਮਰ ਸੁਭਾਅ ਅਤੇ ਸ਼ਿਸ਼ਟਾਚਾਰ ਲਈ ਜਾਣੇ ਜਾਂਦੇ ਹਨ। ਉਹ ਆਖਰੀ ਵਾਰ ਸਾਲ 2019 ਵਿੱਚ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਸਨ। ਉਨ੍ਹਾਂ ਦੀ ਜਾਇਦਾਦ ਦੀ ਗੱਲ ਕਰੀਏ ਤਾਂ ਰਾਜ ਸਭਾ ਵਿੱਚ ਦਿੱਤੇ ਹਲਫ਼ਨਾਮੇ ਮੁਤਾਬਕ ਮਨਮੋਹਨ ਸਿੰਘ ਕੋਲ ਕੁੱਲ 15 ਕਰੋੜ 77 ਲੱਖ ਰੁਪਏ ਦੀ ਜਾਇਦਾਦ ਹੈ। ਉਨ੍ਹਾਂ ਦਾ ਦਿੱਲੀ ਅਤੇ ਚੰਡੀਗੜ੍ਹ ਵਿਚ ਇਕ-ਇਕ ਘਰ ਵੀ ਹੈ। ਉਨ੍ਹਾਂ 'ਤੇ ਕੋਈ ਕਰਜ਼ਾ ਨਹੀਂ ਸੀ। ਉਹ ਆਪਣੇ ਪਿੱਛੇ ਪਤਨੀ ਗੁਰਸ਼ਰਨ ਕੌਰ ਤੋਂ ਇਲਾਵਾ ਤਿੰਨ ਧੀਆਂ ਛੱਡ ਗਏ ਹਨ।
ਦੋਸਤ ਦੇ ਕਹਿਣ 'ਤੇ ਪੰਜਾਬ ਨੂੰ ਦਿੱਤਾ IISER
ਮੋਹਾਲੀ ਵਿੱਚ ਸਥਾਪਿਤ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER) ਦੇ ਪਿੱਛੇ ਵੀ ਇੱਕ ਦਿਲਚਸਪ ਕਹਾਣੀ ਹੈ। 2004 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਨ। ਉਸ ਸਮੇਂ ਉਨ੍ਹਾਂ ਦੇ ਦੋਸਤ ਡਾਕਟਰ ਕੇਸਰ ਸਿੰਘ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ IISER ਸਥਾਪਤ ਕਰਨ ਲਈ ਕਿਹਾ ਸੀ। ਆਪਣੇ ਦੋਸਤ ਦੀ ਗੱਲ ਮੰਨਦਿਆਂ ਹੋਇਆਂ ਡਾ. ਸਿੰਘ ਨੇ IISER ਪੰਜਾਬ ਨੂੰ ਇਸ ਸ਼ਰਤ 'ਤੇ ਅਲਾਟ ਕੀਤਾ ਕਿ ਇਸ ਨੂੰ ਮੋਹਾਲੀ ਵਿੱਚ ਸਥਾਪਿਤ ਕੀਤਾ ਜਾਵੇ ਕਿਉਂਕਿ ਇੱਥੇ ਹਵਾਈ ਸੰਪਰਕ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
