(Source: ECI/ABP News/ABP Majha)
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਦੀ ਮੌਤ, ਗੋਆ ਦੇ ਘਰੋਂ ਮਿਲੀ ਲਾਸ਼, ਕਤਲ ਦਾ ਸ਼ੱਕ !
ਨਰੋਤਮ ਢਿੱਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਸਨ। ਗੋਆ ਵਿੱਚ ਲੰਬੇ ਸਮੇਂ ਤੋਂ ਇਕੱਲੇ ਰਹਿੰਦੇ ਸਨ। ਉਸਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਫਿਲਹਾਲ ਇਸ ਸਬੰਧੀ ਬਾਦਲ ਪਰਿਵਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਗੋਆ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਿਸ ਦੀ ਪਛਾਣ ਨਰੋਤਮ ਢਿੱਲੋਂ ਉਰਫ ਨਿੰਮੀ ਢਿੱਲੋਂ ਵਜੋਂ ਹੋਈ ਹੈ। ਉਨ੍ਹਾਂ ਦੀ ਲਾਸ਼ ਉੱਤਰੀ ਗੋਆ ਦੇ ਪੋਰਵਾਰੀਮ ਇਲਾਕੇ 'ਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲੀ। ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਇੱਕ ਜੋੜੇ ਨੂੰ ਹਿਰਾਸਤ ਵਿੱਚ ਲਿਆ ਹੈ। ਜੋ ਬੀਤੀ ਰਾਤ ਢਿੱਲੋਂ ਦੇ ਘਰ ਠਹਿਰੇ ਹੋਏ ਸਨ।
3 ਹੋਰ ਔਰਤਾਂ ਦੀ ਵੀ ਤਲਾਸ਼ ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਜੋੜੇ ਤੋਂ ਇਲਾਵਾ ਤਿੰਨ ਹੋਰ ਔਰਤਾਂ ਵੀ ਢਿੱਲੋਂ ਦੇ ਘਰ ਰੁਕੀਆਂ ਸਨ। ਗੋਆ ਪੁਲਿਸ ਵੀ ਉਨ੍ਹਾਂ ਦੀ ਭਾਲ ਕਰ ਰਹੀ ਹੈ। ਗੋਆ ਪੁਲਿਸ ਦੇ ਆਈਜੀ ਉਮਵੀਰ ਬਿਸ਼ਨੋਈ ਨੇ ਇੱਕ ਮੀਡੀਆ ਸਮੂਹ ਨਾਲ ਗੱਲਬਾਤ ਕਰਦਿਆਂ ਨਰੋਤਮ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਾਂਚ ਕੀਤੀ ਜਾ ਰਹੀ ਹੈ ਕਿ ਨਰੋਤਮ ਦੀ ਮੌਤ ਦੁਰਘਟਨਾ ਨਾਲ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ।
ਨਰੋਤਮ ਢਿੱਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਸਨ। ਗੋਆ ਵਿੱਚ ਲੰਬੇ ਸਮੇਂ ਤੋਂ ਇਕੱਲੇ ਰਹਿੰਦੇ ਸਨ। ਉਸਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਫਿਲਹਾਲ ਇਸ ਸਬੰਧੀ ਬਾਦਲ ਪਰਿਵਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ