News CWC: ਕਾਂਗਰਸ ਪਾਰਟੀ ਨੇ ਆਪਣੀ ਨਵੀਂ ਵਰਕਿੰਗ ਕਮੇਟੀ (CWC) ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਂਡ ਨੇ ਸੀਡਬਲਿਯੂਸੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਹੈ। ਦੂਜੇ ਪਾਸ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੀਡਬਲਯੂਸੀ ਵਿੱਚ ਥਾਂ ਨਹੀਂ ਦਿੱਤੀ ਗਈ। ਇਸ ਤੋਂ ਪਹਿਲਾਂ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਵਿੱਚ ਵੀ ਥਾਂ ਨਹੀਂ ਦਿੱਤੀ ਗਈ ਸੀ। 


ਦੱਸ ਦਈਏ ਕਿ ਫਰਵਰੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ ਸੂਬਾ ਕਾਂਗਰਸ ਦੇ ਮੁਖੀ ਸਨ, ਪਰ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਸੀ। ਉਸ ਤੋਂ ਬਾਅਦ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਸੀ। ਉਦੋਂ ਤੋਂ ਹੀ ਕਿਆਸ ਅਰਾਈਆਂ ਚੱਲ ਰਹੀਆਂ ਸਨ ਕਿ ਕਾਂਗਰਸ ਹਾਈਕਮਾਂਡ ਸਿੱਧੂ ਨੂੰ ਕੇਂਦਰ ਦੀ ਲੀਡਰਸ਼ਿਪ ਵਿੱਚ ਥਾਂ ਦੇ ਸਕਦੀ ਹੈ।






ਇਹ ਵੀ ਪੜ੍ਹੋ: Sangrur News: ਪਿੰਡ ਕਾਲੀਆ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ, ਵਿਧਾਇਕ ਗੋਇਲ ਵੱਲੋਂ 10 ਫੁੱਟ ਚੌੜੀ ਸੜਕ ਨੂੰ 18 ਫੁੱਟ ਚੌੜੀ ਕਰਨ ਦਾ ਕੰਮ ਸ਼ੁਰੂ


ਹਾਲਾਂਕਿ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ (ਸੀਡਬਲਿਊਸੀ) ਮੈਂਬਰਾਂ ਦੀ ਸੂਚੀ ਵਿੱਚ ਸਿੱਧੂ ਨੂੰ ਥਾਂ ਨਹੀਂ ਦਿੱਤੀ ਗਈ। ਸਿੱਧੂ ਆਪਣੇ ਆਪ ਨੂੰ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੇ ਕਰੀਬੀ ਦੱਸਦੇ ਰਹੇ ਹਨ, ਪਰ ਸੀਡਬਲਿਊਸੀ ਦੀ ਨਵੀਂ ਸੂਚੀ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਹਾਈਕਮਾਂਡ ਪੰਜਾਬ ਵਿੱਚ ਉਨ੍ਹਾਂ ਨਾਲੋਂ ਚੰਨੀ 'ਤੇ ਜ਼ਿਆਦਾ ਭਰੋਸਾ ਦਿਖਾ ਰਹੀ ਹੈ।


ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਕਾਂਗਰਸ ਹਾਈਕਮਾਂਡ ਨੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਸੀਡਬਲਿਊਸੀ ਦੇ ਸਥਾਈ ਇਨਵਾਇਟੀ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਚੰਨੀ ਦੇ ਨਾਲ ਪਾਰਟੀ ਦੀ ਸੀਨੀਅਰ ਆਗੂ ਅੰਬਿਕਾ ਸੋਨੀ, ਜੋ ਪੰਜਾਬ ਤੋਂ ਰਾਜ ਸਭਾ ਮੈਂਬਰ ਰਹਿ ਚੁੱਕੀ ਹੈ, ਦਾ ਨਾਂ ਵੀ ਸੀਡਬਲਿਊਸੀ ਮੈਂਬਰਾਂ ਵਿੱਚ ਸ਼ਾਮਲ ਹੈ।


ਇਹ ਵੀ ਪੜ੍ਹੋ: Punjab news: ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਡੰਗਣ 'ਤੇ ਜਾਖੜ ਨੇ ਕੱਸਿਆ ਤੰਜ, ਸੱਪ-ਸੀੜੀ ਖੇਡ ਸ਼ੇਅਰ ਕਰਕੇ ਕਿਹੀ ਵੱਡੀ ਗੱਲ