Captain Amaridner Singh: ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਨਗੇ, ਕਰ ਸਕਦੇ ਹਨ ਵੱਡਾ ਐਲਾਨ
Punjab News: ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਪੰਜਾਬ 'ਚ ਸਿਆਸੀ ਧਮਾਕਾ ਕਰਨਗੇ। ਇਸ ਦੇ ਲਈ ਅਮਰਿੰਦਰ ਸਿੰਘ ਪਿਛਲੇ ਇੱਕ ਮਹੀਨੇ ਤੋਂ ਕੰਮ ਕਰ ਰਹੇ ਸੀ। ਕੈਪਟਨ ਨੇ ਭਲਕੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਬੁਲਾਈ ਹੈ।
![Captain Amaridner Singh: ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਨਗੇ, ਕਰ ਸਕਦੇ ਹਨ ਵੱਡਾ ਐਲਾਨ Former Punjab CM Captain Amarinder Singh will address a Press Conference in Chandigarh on Wednesday, Oct 27 Captain Amaridner Singh: ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਨਗੇ, ਕਰ ਸਕਦੇ ਹਨ ਵੱਡਾ ਐਲਾਨ](https://feeds.abplive.com/onecms/images/uploaded-images/2021/10/26/2d89a00c460c10ad4183ae0a374655c5_original.jpg?impolicy=abp_cdn&imwidth=1200&height=675)
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੀ ਸਿਆਸੀ ਸਿਆਸਤ ਦਰਮਿਆਨ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਨਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 27 ਅਕਤੂਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦਿੱਤੀ।
Former Punjab CM @capt_amarinder will address a Press Conference in Chandigarh tomorrow (Wednesday, Oct 27) at 11am. The event will be telecast live on his Facebook Page. Do tune in. pic.twitter.com/3bxpT1oZaz
— Raveen Thukral (@RT_Media_Capt) October 26, 2021
ਕੈਪਟਨ ਅਮਰਿੰਦਰ ਸਿੰਘ ਪਿਛਲੇ ਇੱਕ ਮਹੀਨੇ ਤੋਂ ਕੰਮ ਕਰ ਰਹੇ ਸਨ। ਕੈਪਟਨ ਨੇ ਭਲਕੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਉਹ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਇਸ ਕਾਰਨ ਪੰਜਾਬ ਕਾਂਗਰਸ ਅੰਦਰ ਹਲਚਲ ਤੇਜ਼ ਹੋ ਗਈ ਹੈ।
ਅਮਰਿੰਦਰ ਦੀ ਪ੍ਰੈਸ ਕਾਨਫਰੰਸ ਦਾ ਪਤਾ ਲੱਗਦਿਆਂ ਹੀ ਕਾਂਗਰਸ ਨੇ ਆਪਣੇ ਵਿਧਾਇਕਾਂ ਨਾਲ ਸੰਪਰਕ ਕੀਤਾ ਹੈ। ਇਸ ਤੋਂ ਇਲਾਵਾ ਵੱਡੇ ਨੇਤਾਵਾਂ ਦੀ ਹਰਕਤ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਚਰਚਾ ਹੈ ਕਿ ਕਾਨਫਰੰਸ ਵਿੱਚ ਅਮਰਿੰਦਰ ਦੇ ਨਾਲ ਕਾਂਗਰਸ ਦੇ ਦਿੱਗਜ ਆਗੂ ਵੀ ਨਜ਼ਰ ਆ ਸਕਦੇ ਹਨ।
ਖਾਸ ਕਰਕੇ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਭ ਦੀਆਂ ਨਜ਼ਰਾਂ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਵਿਧਾਇਕਾਂ 'ਤੇ ਹੈ। ਇਨ੍ਹਾਂ ਵਿੱਚ ਰਾਣਾ ਗੁਰਮੀਤ ਸੋਢੀ, ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਅਤੇ ਸ਼ਾਮ ਸੁੰਦਰ ਅਰੋੜਾ ਸ਼ਾਮਲ ਹਨ। ਇਹ ਵੀ ਚਰਚਾ ਹੈ ਕਿ ਕਰੀਬ 15 ਕਾਂਗਰਸੀ ਵਿਧਾਇਕ ਅਮਰਿੰਦਰ ਦੇ ਸੰਪਰਕ ਵਿੱਚ ਹਨ।
ਕਾਂਗਰਸ ਛੱਡਣ ਤੋਂ ਕੁਝ ਦਿਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ 20 ਅਕਤੂਬਰ ਨੂੰ ਐਲਾਨ ਕੀਤਾ ਕਿ ਉਹ ਪੰਜਾਬ ਵਿੱਚ ਆਪਣੀ ਪਾਰਟੀ ਬਣਾਉਣਗੇ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਜਲਦੀ ਹੀ ਪਾਰਟੀ ਨੂੰ ਸੂਚਿਤ ਕਰਨਗੇ।
ਪਾਰਟੀ ਦੇ ਗਠਨ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ “ਪੰਜਾਬ ਦੇ ਭਵਿੱਖ ਲਈ ਲੜਾਈ ਜਾਰੀ ਹੈ। ਮੈਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਸੇਵਾ ਲਈ ਜਲਦੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਐਲਾਨ ਕਰਾਂਗਾ। ਇਸ ਵਿੱਚ ਸਾਡੇ ਉਹ ਕਿਸਾਨ ਵੀ ਸ਼ਾਮਲ ਹੋਣਗੇ ਜੋ ਇੱਕ ਸਾਲ ਤੋਂ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ।"
ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਮੈਂ ਆਪਣੇ ਲੋਕਾਂ ਅਤੇ ਪੰਜਾਬ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਲੈਂਦਾ, ਮੈਂ ਅਰਾਮ ਨਾਲ ਨਹੀਂ ਬੈਠਾਂਗਾ। ਪੰਜਾਬ ਨੂੰ ਸਿਆਸੀ ਸਥਿਰਤਾ, ਅੰਦਰੂਨੀ ਅਤੇ ਬਾਹਰੀ ਖ਼ਤਰਿਆਂ ਤੋਂ ਸੁਰੱਖਿਆ ਦੀ ਲੋੜ ਹੈ। ਮੈਂ ਆਪਣੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਅੱਜ ਜੋ ਵੀ ਖ਼ਤਰਾ ਹੈ, ਮੈਂ ਉਨ੍ਹਾਂ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਭ ਕੁਝ ਕਰਾਂਗਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਭਾਜਪਾ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਭਾਜਪਾ ਨਾਲ ਗਠਜੋੜ ਕਰ ਸਕਦੀ ਹੈ। ਇਸ ਦੇ ਨਾਲ ਹੀ ਸਾਬਕਾ ਸੀਐਮ ਨੇ ਕਿਹਾ ਸੀ ਕਿ ਉਹ ਸਮਾਨ ਸੋਚ ਵਾਲੀਆਂ ਪਾਰਟੀਆਂ ਨਾਲ ਵੀ ਗਠਜੋੜ ਕਰ ਸਕਦੇ ਹਨ।
ਇਨ੍ਹਾਂ ਮੁੱਦਿਆਂ 'ਤੇ ਕੈਪਟਨ ਕਰ ਸਕਦੇ ਐਲਾਨ
ਕੈਪਟਨ ਅਮਰਿੰਦਰ ਨਾਲ ਜੁੜਿਆ ਵੱਡਾ ਮੁੱਦਾ ਉਨ੍ਹਾਂ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਹੈ, ਜਿਸ ਬਾਰੇ ਕਾਂਗਰਸ ਸਰਕਾਰ ਨੇ ਸਿਆਸਤ ਸ਼ੁਰੂ ਕੀਤੀ ਸੀ। ਹਾਲਾਂਕਿ, ਕੈਪਟਨ ਨੇ ਸੋਨੀਆ ਗਾਂਧੀ ਸਮੇਤ ਦਿੱਗਜ ਸ਼ਖਸੀਅਤਾਂ ਨਾਲ ਅਰੂਸਾ ਦੀ ਫੋਟੋ ਜਾਰੀ ਕਰਕੇ ਜਵਾਬ ਦਿੱਤਾ।
ਦੂਜਾ ਮਾਮਲਾ ਕਿਸਾਨ ਅੰਦੋਲਨ ਦਾ ਹੈ, ਜਿਸ 'ਤੇ ਅਮਰਿੰਦਰ ਦੀ ਨਵੀਂ ਪਾਰਟੀ ਦੀ ਸਿਆਸਤ ਘੁੰਮ ਰਹੀ ਹੈ। ਅਮਰਿੰਦਰ ਨੇ ਖੇਤੀ ਕਾਨੂੰਨਾਂ 'ਤੇ ਫੈਸਲੇ ਤੋਂ ਬਾਅਦ ਹੀ ਭਾਜਪਾ ਨਾਲ ਗਠਜੋੜ ਦੀ ਗੱਲ ਕਹੀ ਹੈ। ਅਜਿਹੇ 'ਚ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਮਹੱਤਵਪੂਰਨ ਹੋਵੇਗੀ। ਪੰਜਾਬ ਵਿੱਚ ਸਰਬ ਪਾਰਟੀ ਮੀਟਿੰਗ ਕਰਕੇ ਚੰਨੀ ਸਰਕਾਰ ਨੇ ਬੀਐਸਐਫ ਦੇ ਅਧਿਕਾਰਾਂ ਵਿੱਚ ਵਾਧਾ ਕਰਨ ਖ਼ਿਲਾਫ਼ ਮਤਾ ਪਾਸ ਕੀਤਾ ਹੈ। ਇਸ 'ਤੇ ਕੈਪਟਨ ਤੋਂ ਸਵਾਲ ਹੋਣਗੇ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਵਿਵਾਦ ਕਾਰਨ 18 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ: Math ਟੀਚਰ ਦਾ ਗਜ਼ਬ ਜੂਗਾੜ, ਪੋਰਨ ਵੈੱਬਸਾਈਟ 'ਤੇ ਗਣਿਤ ਪੜ੍ਹਾ ਕਮਾ ਰਿਹਾ ਹੈ ਕਰੋੜਾਂ ਰੁਪਏ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)