25 murders in 30 days in Punjab, Navjot Singh Sidhu's ultimatum to Punjab police
Navjot Sidhu: ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਪਟਿਆਲਾ 'ਚ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਿਸ ਸੂਬੇ ਵਿੱਚ ਪਿਛਲੇ 30 ਦਿਨਾਂ ਵਿੱਚ 25 ਕਤਲ ਹੋਏ ਹਨ, ਉੱਥੇ ਕੋਈ ਕਿਵੇਂ ਰਹਿ ਸਕਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੇ ਵਾਅਦਿਆਂ ਮੁਤਾਬਕ ਪਹਿਲਾਂ ਪੰਜਾਬੀਆਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਜੇਕਰ ਲੋਕ ਆਪਣੇ ਹੀ ਸੂਬੇ 'ਚ ਸੁਰੱਖਿਅਤ ਨਹੀਂ ਤਾਂ ਉਹ ਇੱਥੇ ਕਿਵੇਂ ਰਹਿ ਸਕਦੇ ਹਨ।
ਇਨ੍ਹਾਂ ਹੀ ਨਹੀਂ ਸਿੱਧੂ ਨੇ ਆਪ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੇਣ ਦਾ ਦਾਅਵਾ ਕਰਕੇ ਇੱਥੇ ਰੁਜ਼ਗਾਰ ਦੇਣ ਦਾ ਡਰਾਮਾ ਰਚ ਕੇ ਤੁਸੀਂ ਸੱਤਾ ਵਿੱਚ ਆਏ ਹੋ। ਦੱਸ ਦਈਏ ਕਿ ਵੀਰਵਾਰ ਨੂੰ ਨਵਜੋਤ ਸਿੱਧੂ ਪਟਿਆਲੇ ਦੇ ਪਿੰਡ ਦਾਊਂਕਲਾਂ ਵਿੱਚ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ ਸੀ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਕਾਂਗਰਸ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜੀ ਹੈ ਤੇ ਪਰਿਵਾਰ ਨੂੰ ਹਰ ਕੀਮਤ 'ਤੇ ਇਨਸਾਫ਼ ਦਿਵਾਇਆ ਜਾਵੇਗਾ।
ਉਨ੍ਹਾਂ ਨੇ ਸੀਐਮ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਤੇ ਮੁੱਖ ਮੰਤਰੀ ਆਪਣੇ ਸੂਬੇ ਨੂੰ ਛੱਡ ਕੇ ਬਾਕੀ ਸੂਬਿਆਂ 'ਚ ਚੋਣ ਪ੍ਰਚਾਰ ਕਰ ਰਹੇ ਹਨ। ਸਿੱਧੂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ।
ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਅਗਲੀ ਰਣਨੀਤੀ ਬਣਾਉਣਗੇ। ਸਿੱਧੂ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਖੁਦ ਐਸਐਸਪੀ ਨਾਲ ਗੱਲ ਕੀਤੀ ਤੇ ਕਿਹਾ ਕਿ ਖਿਡਾਰੀ ਦੇ ਕਤਲ ਦੇ ਦੋਸ਼ੀਆਂ ਨੂੰ ਫੜਨਾ ਜ਼ਰੂਰੀ ਹੈ। ਪੰਜਾਬ ਵਿੱਚ ਅੱਜ ਕੋਈ ਵੀ ਸੁਰੱਖਿਅਤ ਨਹੀਂ ਹੈ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਤੇ ਜਲਦੀ ਹੀ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਇਹ ਵੀ ਪੜ੍ਹੋ: Firing At Volleyball Player: ਪੰਜਾਬ 'ਚ ਖਿਡਾਰੀ ਬਣ ਰਹੇ ਗੋਲੀਆਂ ਦਾ ਸ਼ਿਕਾਰ, ਹੁਣ ਵਾਲੀਬਾਲ ਖਿਡਾਰੀ 'ਤੇ ਫਾਇਰਿੰਗ