ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਇਸ ਬਾਬਤ ਅੰਮ੍ਰਿਤਸਰ ਪੁਲਿਸ ਨੇ ਅੱਜ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਓਪੀ ਸੋਨੀ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਸਬੰਧੀ ਮਿਲੀ ਜੈਡ ਕੈਟਾਗਿਰੀ ਖਤਮ ਕਰ ਦਿੱਤੀ ਸੀ। ਇਸ ਨੂੰ ਲੈ ਕੇ ਓਪੀ ਸੋਨੀ ਨੇ ਬਕਾਇਦਾ ਹਾਈਕੋਰਟ 'ਚ ਰਿੱਟ ਪਟੀਸ਼ਨ ਦਾਖਲ ਕੀਤੀ ਸੀ। ਇਸ ਤੇ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਪੰਜਾਬ ਦੇ ਬਾਕੀ 425 ਲੋਕਾਂ ਦੀ ਸੁਰੱਖਿਆ ਬਹਾਲ ਤਾਂ ਕਰ ਦਿੱਤੀ ਸੀ ਪਰ ਓਪੀ ਸੋਨੀ ਦਾ ਮਾਮਲਾ ਹਾਲੇ ਵੀ ਵਿਚਾਰ ਅਧੀਨ ਹੈ।
ਵੈਸੇ ਸੋਨੀ ਕੋਲ ਸੁਰੱਖਿਆ ਲਈ ਪੰਜਾਬ ਪੁਲਿਸ ਦੇ 18 ਮੁਲਾਜ਼ਮ ਤਾਇਨਾਤ ਕੀਤੇ ਹਨ ਪਰ ਸੋਨੀ ਨੂੰ ਆਪਣੀ ਕੈਟਾਗਿਰੀ ਖਤਮ ਕੀਤੇ ਜਾਣ 'ਤੇ ਇਤਰਾਜ ਸੀ। ਇਸ ਤਹਿਤ ਸੋਨੀ ਜੈੱਡ ਕੈਟਾਗਰੀ ਅਧੀਨ 36 ਮੁਲਾਜ਼ਮ ਸੁਰੱਖਿਆ ਵਜੋਂ ਚਾਹੁੰਦੇ ਸਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ