ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਰੈਗੂਲਰ ਜ਼ਮਾਨਤ ਅਰਜ਼ੀ 'ਤੇ ਮੁਹਾਲੀ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਦੇ ਕੇਸ ਦੀ ਸੁਣਵਾਈ ਅੱਜ ਮੁਹਾਲੀ ਵਿੱਚ ਉਨ੍ਹਾਂ ਦੀ ਚੰਡੀਗੜ੍ਹ ਸੈਕਟਰ 20 ਸਥਿਤ ਕੋਠੀ ਵਿੱਚ ਹੋਣੀ ਸੀ। ਦੱਸ ਦਈਏ ਕਿ ਸੁਮੇਧ ਸੈਣੀ 'ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਕਾਰਨ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ ਸੀ। ਮੁਹਾਲੀ ਅਦਾਲਤ ਨੇ 25 ਅਪ੍ਰੈਲ ਤੱਕ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਇਲਾਵਾ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਬਲੈਂਕਟ ਬੇਲ ਮਿਲ ਚੁੱਕੀ ਹੈ।
ਚੰਡੀਗੜ੍ਹ ਸੈਕਟਰ-20 ਸਥਿਤ ਕੋਠੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਮੇਧ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਵਿਜੀਲੈਂਸ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਵਿਜੀਲੈਂਸ ਕੋਠੀ ਦੇ ਸਮਝੌਤੇ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਸਬੰਧੀ ਸੁਮੇਧ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਲਈ ਅਦਾਲਤ ਨੂੰ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਖਾਰਜ ਕਰਨ ਦੀ ਅਪੀਲ ਕੀਤੀ ਸੀ।
ਦੱਸ ਦੇਈਏ ਕਿ ਸੁਮੇਧ ਸੈਣੀ ’ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਕਾਰਨ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। 25 ਅਪ੍ਰੈਲ ਤੱਕ ਮੋਹਾਲੀ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖਿਆ ਹੋਇਆ ਸੀ। ਇਸ ਤੋਂ ਇਲਾਵਾ ਸੈਣੀ ਨੂੰ ਸੁਪਰੀਮ ਕੋਰਟ ਤੋਂ ਬਲੈਂਕੇਟ ਬੇਲ ਮਿਲੀ ਹੋਈ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।