Lok Sabha Election: ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਉਹ ਲੋਕ ਸਭਾ ਚੋਣਾਂ ਵਿੱਚ ਫਤਿਹਗੜ੍ਹ ਤੋਂ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਜੀਪੀ ਫਤਹਿਗੜ੍ਹ ਸਾਹਿਬ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਨ।

Continues below advertisement


CM ਮਾਨ ਦੇ ਲੋਕ ਭਲਾਈ ਦੇ ਕੰਮਾਂ ਤੇ ਇਮਾਨਦਾਰ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਦੇ ਬੱਸੀ ਪਠਾਣਾ ਤੋਂ ਸਾਬਕਾ MLA Gurpreet Singh GP ਨੇ CM ਭਗਵੰਤ ਮਾਨ ਤੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਆਉਣ ਵਾਲੇ ਦਿਨਾਂ ‘ਚ ਇਹ ਕਾਫ਼ਲਾ ਹੋਰ ਵੀ ਤਕੜਾ ਤੇ ਮਜ਼ਬੂਤ ਹੋਵੇਗਾ। ਸਮੁੱਚੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਜੀ ਆਇਆਂ ਨੂੰ






2017 ਵਿੱਚ ਬਣੇ ਵਿਧਾਇਕ 


ਗੁਰਪ੍ਰੀਤ ਸਿੰਘ ਜੀਪੀ ਮੁਹਾਲੀ ਦਾ ਰਹਿਣ ਵਾਲਾ ਹੈ। ਕਾਂਗਰਸ ਨੇ ਉਨ੍ਹਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੱਸੀ ਪਠਾਣਾ ਤੋਂ ਟਿਕਟ ਦਿੱਤੀ ਸੀ। ਜੀਪੀ ਨੇ 'ਆਪ' ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ਦੀਆਂ ਚੋਣਾਂ ਵਿੱਚ ਉਹ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।


ਚੰਨੀ ਨਾਲ ਨਾਰਾਜ਼ਗੀ 
ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ ਜ਼ਿਆਦਾ ਨਾਰਾਜ਼ ਹਨ। ਕਿਉਂਕਿ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਵੀ ਬੱਸੀ ਪਠਾਣਾਂ ਤੋਂ ਕਾਂਗਰਸ ਦੀ ਟਿਕਟ ਮੰਗਦੇ ਸਨ। ਉਸ ਸਮੇਂ ਜੀ.ਪੀ ਨੇ ਬੜੀ ਮੁਸ਼ਕਲ ਨਾਲ ਟਿਕਟ ਹਾਸਲ ਕੀਤੀ। ਉਦੋਂ ਚੰਨੀ ਦੇ ਭਰਾ ਨੇ ਆਜ਼ਾਦ ਨੇ ਚੋਣ ਲੜੀ ਸੀ। ਜੀਪੀ ਨੇ 2022 ਵਿੱਚ ਹਾਰ ਦਾ ਕਾਰਨ ਚੰਨੀ ਦੇ ਭਰਾ ਨੂੰ ਠਹਿਰਾਇਆ। ਪਾਰਟੀ ਹਾਈਕਮਾਂਡ ਨੇ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਜੀਪੀ ਨਾਰਾਜ਼ ਹਨ।