ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਸਕਰੀਨਿੰਗ ਕਮੇਟੀ ਦਾ ਪ੍ਰਧਾਨ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਬਣਾਇਆ ਗਿਆ ਹੈ।

ਗਹਿਲੋਤ ਤੋਂ ਇਲਾਵਾ ਸਕਰੀਨਿੰਗ ਕਮੇਟੀ ਵਿੱਚ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ, ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ, ਸਾਬਕਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਸਾਤਵ ਤੇ ਸਾਬਕਾ ਸੰਸਦ ਮੈਂਬਰ ਮੀਨਾਕਸ਼ੀ ਨਟਰਾਜਨ ਨੂੰ ਸ਼ਾਮਲ ਕੀਤਾ ਗਿਆ ਹੈ।

ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪ੍ਰਵਾਨਗੀ ਮਿਲਣ ਮਗਰੋਂ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ 6 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਹੈ।]