Punjab News: ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਮਗਰੋਂ ਅਮਰਪਾਲ ਸਿੰਘ ਬੋਨੀ ਅਜਨਾਲਾ ਅੱਜ ਦਿੱਲੀ ਸਥਿਤ ਭਾਜਪਾ ਦਫ਼ਤਰ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਗਜੇਂਦਰ ਸ਼ੇਖਾਵਤ ਨੇ ਦਿੱਲੀ 'ਚ ਬੋਨੀ ਅਜਨਾਲਾ ਨੂੰ ਭਾਜਪਾ 'ਚ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ। ਭਾਜਪਾ ਪੰਜਾਬ ਅੰਦਰ ਮਜ਼ਬੂਤੀ ਲਈ ਲਗਾਤਾਰ ਹੋਰ ਪਾਰਟੀਆਂ ਦੇ ਲੀਡਰਾਂ ਨੂੰ ਸ਼ਾਮਲ ਕਰ ਰਹੀ ਹੈ।

 

 ਦੱਸ ਦੇਈਏ ਕਿ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸ਼ਨਿਚਰਵਾਰ ਨੂੰ ਸਪੱਸ਼ਟ ਰੂਪ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਹੋਰਨਾਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਗਿਆ ਸੀ। ਉਨ੍ਹਾਂ ਆਪਣੇ ਅਸਤੀਫ਼ੇ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖਿਆ ਕਿ ਤੁਹਾਡੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ’ਚ ਹੁਣ ਕੁਝ ਚੰਗਾ ਨਹੀਂ ਰਿਹਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ’ਚ ਵਿਧਾਨ ਸਭਾ ਚੋਣਾਂ ਦੌਰਾਨ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਤੇ ਹੋਰਨਾਂ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ।

 


 

ਉਨ੍ਹਾਂ ਕਿਹਾ ਕਿ ਸੁਖਬੀਰ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੁਣ ਨਾ ਤਾਂ ਸਭ ਅੱਛਾ ਹੈ ਅਤੇ ਨਾ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀ, ਪੰਜਾਬੀਅਤ ਤੇ ਸਿੱਖ ਪੰਥ ਦੇ ਭਲੇ ਲਈ ਸੰਵਿਧਾਨਿਕ ਤੌਰ ’ਤੇ ਅਤੇ ਨਾ ਹੀ ਜਨਤਕ ਤੌਰ ਤੇ ਸਮੇਂ ਦਾ ਹਾਣੀ ਰਿਹਾ ਹੈ। ਅਜਿਹੇ ਮਾਹੌਲ ’ਚ ਉਨ੍ਹਾਂ ਵੱਲੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ’ਚ ਬਣੇ ਰਹਿਣਾ ਅਸੰਭਵ ਹੈ।
 
ਉਨ੍ਹਾਂ ਅਸਤੀਫੇ ’ਚ ਸੁਖਬੀਰ ’ਤੇ ਇਲਜ਼ਾਮਾਂ ਦੀ ਝੜੀ ਲਾਉਂਦਿਆਂ ਲਿਖਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਤੇ ਹੋਰਨਾ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ। ਪੰਜਾਬ, ਪੰਜਾਬੀ, ਪੰਜਾਬੀਅਤ ਤੇ ਸਿੱਖ ਪੰਥ ਦੇ ਭਲੇ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਦਿੱਤੇ ਗਏ ਆਦੇਸ਼ਾਂ ਅਤੇ ਜਥੇਦਾਰ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਾਲੀ ਪੜਤਾਲੀਆ ਕਮੇਟੀ ਵੱਲੋਂ ਕੀਤੀਆਂ ਗਈ ਸਿਫਾਰਸ਼ਾਂ ਨੂੰ ਵੀ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਜਾ ਰਿਹਾ ਹੈ ,ਜਿਸ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਭੇਜ ਰਿਹਾ ਹਾਂ।