Hoshiarpur News : ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8 ਲੱਖ ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ,ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਮਿੰਦਰ ਸਿੰਘ ਵਾਸੀ ਪਿੰਡ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਵੱਲੋਂ ਮਿਤੀ 31.12.2018 ਨੂੰ ਸਰਪੰਚ ਦਾ ਅਹੁਦਾ ਸੰਭਾਲਣ 'ਤੇ ਪਾਇਆ ਗਿਆ ਕਿ ਗ੍ਰਾਮ ਪੰਚਾਇਤ ਚੱਬੇਵਾਲ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਦੇ ਬਹੁਤ ਸਾਰੇ ਕਿਰਾਏ ਦੁਕਾਨਦਾਰਾਂ ਵੱਲ ਬਕਾਇਆ ਸਨ। ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਵੱਲੋਂ ਇਨ੍ਹਾਂ ਦੁਕਾਨਾਂ/ਖੋਖਿਆਂ ਦੇ ਕਿਰਾਏ ਦੀ ਵਸੂਲੀ ਸਮੇਂ ਪੰਚਾਇਤ ਦੇ ਰਿਕਾਰਡ ਦੀ ਅਸਲੀ ਰਸੀਦ ਨਹੀਂ ਦਿੱਤੀ ਗਈ।
Hoshiarpur News : ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ 'ਚ ਸਾਬਕਾ ਸਰਪੰਚ ਗ੍ਰਿਫਤਾਰ
ਏਬੀਪੀ ਸਾਂਝਾ | shankerd | 20 Mar 2023 10:38 PM (IST)
ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8 ਲੱਖ ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ
Former Sarpanch
ਸਗੋਂ ਜਾਅਲੀ ਰਸੀਦਾਂ ਦੇ ਦਿੱਤੀਆਂ ਅਤੇ ਪੰਚਾਇਤ ਦੇ ਰਿਕਾਰਡ ਵਿੱਚ ਵਸੂਲ ਕੀਤੇ ਕਿਰਾਏ ਦਾ ਕੋਈ ਅੰਦਰਾਜ ਨਹੀਂ ਕੀਤਾ ਗਿਆ। ਉਪਰੰਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਹੁਸਿ਼ਆਰਪੁਰ-2 ਵੱਲੋਂ ਇਸ ਘਪਲੇ ਦੀ ਪੜਤਾਲ ਕਰਨ ਮੌਕੇ ਪਾਇਆ ਗਿਆ ਕਿ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵੱਲੋਂ ਦੁਕਾਨਦਾਰਾਂ ਅਤੇ ਖੋਖੇ ਵਾਲਿਆਂ ਤੋਂ ਕਿਰਾਏ ਦੇ 8,04,000 ਰੁਪਏ ਦੀ ਵਸੂਲੀ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਕਿਰਾਏ ਦੀਆਂ ਜਾਅਲੀ ਰਸੀਦਾਂ ਤਿਆਰ ਕਰਕੇ ਦੁਕਾਨਾਂਦਾਰਾਂ ਨੂੰ ਦਿੱਤੀਆਂ।
ਇਹ ਵੀ ਪੜ੍ਹੋ : ਖੰਨਾ ਪੁਲਿਸ ਨੇ ਅਮਰੀਕਾ 'ਚ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਇੱਕ ਹੋਰ ਸਾਥੀ ਨੂੰ ਕੀਤਾ ਗ੍ਰਿਫਤਾਰ , ਨਜਾਇਜ਼ ਹਥਿਆਰ ਵੀ ਬਰਾਮਦ ਉਨਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵਿਰੁੱਧ ਮੁਕੱਦਮਾ ਨੰਬਰ 125 ਮਿਤੀ 13.10.2022 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਥਾਣਾ ਚੱਬੇਵਾਲ ਵਿਖੇ ਦਰਜ ਕੀਤਾ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਇੱਕ ਹੁਕਮ ਰਾਂਹੀ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਉਰੋ ਵੱਲੋਂ ਉਪਰੋਕਤ ਮੁਕੱਦਮੇ ਦੇ ਫਰਾਰ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਨੂੰ ਅੱਜ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਕੱਲ ਮਿਤੀ 21.03.2023 ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
Published at: 20 Mar 2023 10:38 PM (IST)