ਚੰਡੀਗੜ੍ਹ: ਰਿਸ਼ਵਤ ਕਾਂਡ ਦੀ ਮੁਲਜ਼ਮ ਚੰਡੀਗੜ੍ਹ ਦੇ ਮਨੀਮਾਜਰਾ ਥਾਣੇ ਦੀ ਸਾਬਕਾ ਐਸਐਚਓ ਜਸਵਿੰਦਰ ਕੌਰ ਨੂੰ ਸੀਬੀਆਈ ਅਦਾਲਤ ਤੋਂ ਜ਼ਮਾਨਤ ਮਿਲੀ ਹੈ। ਜਸਵਿੰਦਰ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਉਸ ਨੂੰ ਇਸ ਕੇਸ ਵਿੱਚ ਫਸਾਇਆ ਗਿਆ ਹੈ। ਸੀਬੀਆਈ ਜਿਸ ਪੰਜ ਲੱਖ ਰੁਪਏ ਦੀ ਗੱਲ ਕਰ ਰਹੀ ਹੈ, ਉਹ ਦੋਵਾਂ ਧਿਰਾਂ ‘ਚ ਹੋਏ ਸਮਝੌਤੇ ਤੋਂ ਬਾਅਦ ਤੈਅ ਕੀਤੀ ਗਈ ਰਕਮ ਸੀ। ਜਸਵਿੰਦਰ ਕੌਰ ਦੇ ਵਕੀਲ ਤਰਮਿੰਦਰ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ।


ਹਾਲਾਂਕਿ, ਕੱਲ੍ਹ ਸੁਣਵਾਈ ਦੌਰਾਨ ਅਦਾਲਤ ਵਿੱਚ ਆਪਣਾ ਜਵਾਬ ਦਾਖਲ ਕਰਦੇ ਹੋਏ ਸੀਬੀਆਈ ਦੇ ਵਕੀਲ ਨੇ ਦਲੀਲ ਦਿੱਤੀ ਕਿ ਇਸ ਕੇਸ ਦੀ ਜਾਂਚ ਅਜੇ ਜਾਰੀ ਹੈ। ਕੇਸ ਦਾ ਚਲਾਨ ਅਜੇ ਪੇਸ਼ ਨਹੀਂ ਕੀਤਾ ਗਿਆ। ਗਵਾਹਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਬਾਕੀ ਹੈ। ਅਜਿਹੇ ਵਿੱਚ ਦੋਸ਼ੀ ਗਵਾਹਾਂ ਤੇ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ।

ਉਧਰ, ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ 25 ਦਿਨਾਂ ਤਕ ਫਰਾਰ ਸੀ। ਇਸ ਤੋਂ ਇਲਾਵਾ ਜਸਵਿੰਦਰ ਜਾਂਚ ਵਿੱਚ ਵੀ ਸਹਿਯੋਗ ਨਹੀਂ ਦੇ ਰਹੀ। ਇਸ ਲਈ ਮੁਲਜ਼ਮ ਨੂੰ ਅਜੇ ਜ਼ਮਾਨਤ ਨਹੀਂ ਮਿਲਣੀ ਚਾਹੀਦੀ।

Sumedh Singh Saini Case: 29 ਸਾਲ ਪੁਰਾਣੇ ਕੇਸ ‘ਚ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904