ਪੜਚੋਲ ਕਰੋ
(Source: ECI/ABP News)
ਹੈਰੋਇਨ ਸਮੇਤ ਗ੍ਰਿਫਤਾਰ ਕੀਤੇ SOI ਦੇ ਸਾਬਕਾ ਪ੍ਰਧਾਨ ਤੇਜਵੀਰ ਸਿੰਘ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
Amritsar News : ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਅਕਾਲੀ ਦਲ ਦੇ ਆਗੂ ਤੇ SOI ਦੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਸਾਬਕਾ ਪ੍ਰਧਾਨ ਤੇਜਵੀਰ ਸਿੰਘ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
![ਹੈਰੋਇਨ ਸਮੇਤ ਗ੍ਰਿਫਤਾਰ ਕੀਤੇ SOI ਦੇ ਸਾਬਕਾ ਪ੍ਰਧਾਨ ਤੇਜਵੀਰ ਸਿੰਘ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ Former SOI president Tejveer Singh arrested with heroin sent to 2-day police remand by court ਹੈਰੋਇਨ ਸਮੇਤ ਗ੍ਰਿਫਤਾਰ ਕੀਤੇ SOI ਦੇ ਸਾਬਕਾ ਪ੍ਰਧਾਨ ਤੇਜਵੀਰ ਸਿੰਘ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ](https://feeds.abplive.com/onecms/images/uploaded-images/2023/07/23/c18d9830911ea89b2850d7408c091b311690123436608345_original.jpg?impolicy=abp_cdn&imwidth=1200&height=675)
Former SOI president
Amritsar News : ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਅਕਾਲੀ ਦਲ ਦੇ ਆਗੂ ਤੇ SOI ਦੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਸਾਬਕਾ ਪ੍ਰਧਾਨ ਤੇਜਵੀਰ ਸਿੰਘ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਤਿੰਨ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਦਰਅਸਲ 'ਚ ਪੰਜਾਬ ਦੇ ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਸਾਬਕਾ ਪ੍ਰਧਾਨ ਤੇਜਵੀਰ ਸਿੰਘ ਨੂੰ ਸੀਆਈਏ ਸਟਾਫ਼ ਨੇ ਅੱਜ ਸਵੇਰੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਦਿਹਾਤੀ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ 'ਚ ਤੇਜਬੀਰ ਸਿੰਘ ਨੂੰ ਪੇਸ਼ ਕੀਤਾ ਗਿਆ ਅਤੇ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਵੀ ਹਾਸਿਲ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਅਕਾਲੀ ਦਲ ਦੇ ਵੱਡੇ ਆਗੂਆਂ ਦਾ ਕਰੀਬੀ ਹੈ। ਇਸ ਮਾਮਲੇ 'ਚ ਪੁਲਸ ਨੇ ਪਹਿਲਾਂ ਗੁਰਜੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਵੀਰ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਦੇ ਰਿਕਾਰਡ 'ਚ ਗੁਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਫ਼ਿਲਹਾਲ ਪੁਲਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਸਮੈਕ ਨਾਲ ਫੜੇ ਗਏ ਐਸਓਆਈ ਦੇ ਜ਼ਿਲ੍ਹਾ ਪ੍ਰਧਾਨ ਤੇਜਬੀਰ ਸਿੰਘ ਗਿੱਲ ਦਾ ਸੁਖਬੀਰ ਬਾਦਲ ਤੇ ਮਜੀਠੀਆ ਨਾਲ ਸੰਬੰਧ : ਕੰਗ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੋਣਾਂ 2025
ਚੋਣਾਂ 2025
ਚੋਣਾਂ 2025
ਪਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)