Punjab News : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਕਾਹਲੋਂ ਦਾ ਜੱਦੀ ਪਿੰਡ ਦਾਦੂਜੋਧ 'ਚ ਅੱਜ ਅੰਤਿਮ ਸਸਕਾਰ ਹੋਵੇਗਾ। ਸੁਖਬੀਰ ਬਾਦਲ ਸਣੇ ਤਮਾਮ ਅਕਾਲੀ ਲੀਡਰਸ਼ਿਪ ਮੌਜੂਦ ਰਹੇਗੀ । ਜ਼ਿਕਰਯੋਗ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਚ ਉਨਾਂ ਆਖਰੀ ਸਾਹ ਲਏ। ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜਿਲਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ ਸਨ। 2022 'ਚ ਉਨਾਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਚੋਣ ਲੜੀ ਤੇ ਸੂਖਜਿੰਦਰ ਸਿੰਘ ਰੰਧਾਵਾ ਤੋਂ ਕੁਝ ਵੋਟਾਂ ਦੇ ਫਰਕ ਨਾਲ ਹਾਰ ਗਏ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਟਕਸਾਲੀ ਨੇਤਾ ਅਤੇ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੰਮ੍ਰਿਤਸਰ ਹਸਪਤਾਲ 'ਚ ਇਲਾਜ ਦੌਰਾਨ ਉਹ ਦਮ ਤੋੜ ਗਏ। ਉਥੇ ਹੀ ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਜੱਦੀ ਪਿੰਡ ਦਾਦੂਜੋਧ 'ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਉਥੇ ਹੀ ਪਰਿਵਾਰ ਮੁਤਾਬਿਕ ਕੱਲ ਉਹਨਾਂ ਦਾ ਅੰਤਿਮ ਸਸਕਾਰ ਕਰੀਬ 12 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।
ਉਥੇ ਹੀ ਨਿਰਮਲ ਸਿੰਘ ਕਾਹਲੋਂ ਜੀਵਨ ਦੀ ਸ਼ੁਰੂਆਤ 'ਚ ਉਹ ਪਹਿਲਾਂ ਇਕ ਸਰਕਾਰੀ ਅਧਿਆਪਕ ਵਜੋਂ ਤੈਨਾਤ ਹੋਏ ਅਤੇ ਉਹਨਾਂ ਦੀ ਧਰਮ ਪਤਨੀ ਵੀ ਸਰਕਾਰੀ ਅਧਿਆਪਕ ਸਨ। ਮਗਰੋਂ ਨਿਰਮਲ ਸਿੰਘ ਕਾਹਲੋਂ ਨੇ ਨੋਕਰੀ ਛੱਡ ਵਕਾਲਤ ਦੀ ਪੜਾਈ ਕਰ ਵਕੀਲ ਬਣੇ ਅਤੇ ਜਦ ਸਿਆਸਤ ਵਿਚ ਕਦਮ ਰੱਖਿਆ ਤਾਂ ਪਹਿਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਅਤੇ ਜਦਕਿ ਬਰਨਾਲਾ ਸਰਕਾਰ ਵੇਲੇ ਮੰਤਰੀ ਬਣੇ ਅਤੇ ਮੁੜ 1997 ਤੋਂ 2002 'ਚ ਅਕਾਲੀ ਸਰਕਾਰ 'ਚ ਪੰਚਾਇਤ ਮੰਤਰੀ ਸਨ ਜਦਕਿ ਮੁੜ 2007 ਤੋਂ 2012 ਤਕ ਵਿਧਾਨ ਸਭਾ ਸਪੀਕਰ ਵਜੋਂ ਜਿੰਮੇਵਾਰੀ ਨਿਭਾਈ।
ਉਥੇ ਹੀ ਨਿਰਮਲ ਸਿੰਘ ਕਾਹਲੋਂ ਅਕਾਲੀ ਦਲ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਨ ਅਤੇ ਜਦਕਿ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਸਨ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ ਤੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਸਨ ,ਜਿਥੇ ਉਨ੍ਹਾਂ ਨੇ ਅੰਤਿਮ ਸਾਹ ਲਾਏ। ਉਥੇ ਹੀ ਪਿੰਡ ਦਾਦੂਜੋਧ 'ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਿੰਡ 'ਚ ਪਰਿਵਾਰਕ ਮੈਂਬਰਾਂ ਨਾਲ ਇਸ ਦੁੱਖ ਦੀ ਘੜੀ 'ਚ ਅਫਸੋਸ ਕਰਨ ਲਈ ਵੱਡੀ ਗਿਣਤੀ 'ਚ ਅਕਾਲੀ ਦਲ ਪਾਰਟੀ ਦੀ ਲੀਡਰਸ਼ਿਪ ਅਤੇ ਦੂਸਰੇ ਰਾਜਨੀਤਿਕ ਅਤੇ ਸਮਾਜਿਕ ਆਗੂ ਪਹੁਚ ਰਹੇ ਹਨ।