ਬਠਿੰਡਾ : ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal ) ਆਪਣੇ ਬਿਆਨ ਨੂੰ ਲੈ ਕੇ ਅੱਜ ਵਿਵਾਦਾਂ 'ਚ ਘਿਰ ਗਈ ਹੈ। ਹਰਸਿਮਰਤ ਕੌਰ ਬਾਦਲ (Harsimrat Kaur Badal ) ਨੇ ਅੱਜ ਇੱਕ ਚੋਣ ਰੈਲੀ 'ਚ ਬਿਆਨ ਦਿੱਤਾ ਹੈ ਕਿ ਸਾਡੀ ਤੱਕੜੀ ਬਾਬੇ ਨਾਨਕ ਦੀ ਤੱਕੜੀ ਤੋਂ ਘੱਟ ਨਹੀਂ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਰਸਿਮਰਤ ਕੌਰ ਬਾਦਲ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਹੈ।
ਇਸ ਵਿਵਾਦਿਤ ਬਿਆਨ ਤੋਂ ਬਾਅਦ ਹੁਣ ਸੂਬੇ ਵਿੱਚ ਸਿਆਸਤ ਵੀ ਹੋਣ ਲੱਗੀ ਹੈ। ਇਸ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸੰਧਵਾ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਸ ਤੱਕੜੀ ਕਾਰਨ ਪੰਜਾਬ 'ਚ ਸ੍ਰੀ ਗੁਰੂ ਸਾਹਿਬ ਜੀ ਦੀ ਬੇਅਦਬੀ ਹੋਈ ਹੈ ਅਤੇ ਇਨਸਾਫ਼ ਮੰਗਣ ਵਾਲੇ ਲੋਕਾਂ 'ਤੇ ਗੋਲੋ ਚਲਾਈ ਗਈ , ਪੰਜਾਬ 'ਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ , ਅੱਜ ਓਸੇ ਤੱਕੜੀ ਨੂੰ ਬਾਬੇ ਨਾਨਕ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਵਿਧਾਇਕ ਕੁਲਤਾਰ ਸੰਧਵਾ ਨੇ ਕਿਹਾ ਕਿ ਇਸ ਲਈ ਹਰਸਿਮਰਤ ਕੌਰ ਬਾਦਲ ਨੂੰ ਮੁਆਫ਼ੀ ਮੰਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਹਰਸਿਮਰਤ ਕੌਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕੀਤਾ ਜਾਵੇ ਅਤੇ ਧਾਰਮਿਕ ਸਜ਼ਾ ਦਿੱਤੀ ਜਾਵੇ। ਦੱਸ ਦੇਈਏ ਕਿ ਤੱਕੜੀ ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦਾ ਚੋਣ ਨਿਸ਼ਾਨ (Election symbol ) ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਅਧਿਆਪਕਾਂ ਨੇ ਦਿੱਲੀ ਜਾ ਕੇ ਰਾਹੁਲ ਗਾਂਧੀ ਦੇ ਘਰ ਨੂੰ ਪਾਇਆ ਘੇਰਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490