Road Accident: ਮੋਗਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਤੇਜ਼ ਰਫ਼ਤਾਰ ਨੇ 10 ਸਾਲਾਂ ਦੀ ਬੱਚੀ ਦੀ ਜਾਨ ਲੈ ਲਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ, ਫਿਲਹਾਲ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਦਰਅਸਲ,  ਇੱਕ 10 ਸਾਲਾ ਬੱਚੀ, ਜੋ ਪਰਿਵਾਰ ਨਾਲ ਚਰਚ ਤੋਂ ਘਰ ਪਰਤ ਰਹੀ ਸੀ ਜਿਸ ਦੀ ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ਼ਹਿਰ ਦੇ ਜਨਰਲ ਹਸਪਤਾਲ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਕਿਵੇਂ ਹੋਇਆ ਇਹ ਹਾਦਸਾ 

ਜਾਣਕਾਰੀ ਅਨੁਸਾਰ ਸਿੰਦਰ ਸਿੰਘ ਆਪਣੇ ਪਰਿਵਾਰ ਨਾਲ ਚਰਚ ਤੋਂ ਆਪਣੇ ਪਿੰਡ ਚੜ੍ਹਿੱਕ ਜਾ ਰਿਹਾ ਸੀ। ਪਿੰਡ ਪੱਟੀ ਮੁਹੱਬਤ ਅੱਡਾ ਨੇੜੇ ਉਨ੍ਹਾਂ ਦਾ ਈ-ਰਿਕਸ਼ਾ ਖ਼ਰਾਬ ਹੋ ਗਿਆ। ਜਿਵੇਂ ਹੀ ਉਸਦੀ ਧੀ ਪ੍ਰਭਜੋਤ ਕੌਰ ਈ-ਰਿਕਸ਼ਾ ਤੋਂ ਉਤਰੀ, ਤਾਂ ਚੜ੍ਹਿੱਕ ਰੋਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਫਾਰਚੂਨਰ ਨੇ ਉਸਨੂੰ ਟੱਕਰ ਮਾਰ ਦਿੱਤੀ। ਲੜਕੀ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਦੋਸ਼ੀਆਂ ਦੀ ਭਾਲ ਲਈ ਜੁਟੀ ਪੁਲਿਸ

ਮਹਿਣਾ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਫਾਰਚੂਨਰ ਡਰਾਈਵਰ ਦੀ ਪਛਾਣ ਬਲਪ੍ਰੀਤ ਸਿੰਘ ਵਾਸੀ ਕੋਟ ਈਸੇ ਖਾਨ ਵਜੋਂ ਹੋਈ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :