Punjab news: PGI ਸੈਟੇਲਾਈਟ ਸੈਂਟਰ ਦਾ 25 ਫਰਵਰੀ ਨੂੰ ਨੀਂਹ ਪੱਥਰ ਸਰਹੱਦੀ ਪੱਟੀ ਦੇ ਲੋਕਾਂ ਲਈ ਖੁਸ਼ੀ ਦਾ ਸਮਾਂ: ਸੁਖਬੀਰ ਸਿੰਘ ਬਾਦਲ
Punjab news: ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਸੈਟੇਲਾਈਟ ਸੈਂਟਰ, ਜਿਸ ਲਈ ਜ਼ਮੀਨ 2016 ਵਿਚ ਅਕਾਲੀ ਦਲ ਦੀ ਸਰਕਾਰ ਨੇ ਦਿੱਤੀ ਸੀ, ਹੁਣ ਆਖ਼ਰਕਾਰ ਸ਼ੁਰੂ ਹੋ ਜਾਵੇਗਾ।
Punjab news: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 25 ਫਰਵਰੀ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿਚ 100 ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਮਗਰੋਂ ਇਸ ਦੀ ਉਸਾਰੀ ਸ਼ੁਰੂ ਹੋ ਜਾਵੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਸੈਟੇਲਾਈਟ ਸੈਂਟਰ, ਜਿਸ ਲਈ ਜ਼ਮੀਨ 2016 ਵਿਚ ਅਕਾਲੀ ਦਲ ਦੀ ਸਰਕਾਰ ਨੇ ਦਿੱਤੀ ਸੀ, ਹੁਣ ਆਖ਼ਰਕਾਰ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਸਮੇਤ ਸਮੇਂ ਦੀਆਂ ਰਾਜ ਸਰਕਾਰਾਂ ਨੇ ਪ੍ਰਾਜੈਕਟ ਵਿਚ ਫੁਰਤੀ ਲਿਆਉਣ ਲਈ ਕੋਈ ਯਤਨ ਨਹੀ਼ ਕੀਤਾ ਤੇ ਉਹਨਾਂ ਨੇ ਇਹ ਮਾਮਲਾ ਕੇਂਦਰੀ ਪਰਿਵਾਰ ਭਲਾਈ ਮੰਤਰੀ ਕੋਲ ਤੇ ਫਿਰ ਸੰਸਦ ਵਿਚ ਚੁੱਕਿਆ।
ਇਹ ਵੀ ਪੜ੍ਹੋ: Groud Zero Report: Shambu Border ਤੇ ਕਿਸਾਨਾਂ ਦੀ ਤਿਆਰੀ ਪੂਰੀ, ਕਿਸਾਨਾਂ ਦਾ ਵੱਡਾ ਇਕੱਠ
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਵਾਰ ਮੁਕੰਮਲ ਹੋਣ ਮਗਰੋਂ ਸੈਟੇਲਾਈਟ ਕੇਂਦਰ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਪੱਟੀ ਦੇ ਲੋਕਾਂ ਨੂੰ ਹੁਣ ਵਿਸ਼ੇਸ਼ ਮੁਹਾਰਤ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਮਿਲ ਸਕਣਗੀਆਂ ਤੇ ਇਹਨਾਂ ਸੇਵਾਵਾਂ ਵਾਸਤੇ ਉਹਨਾਂ ਨੂੰ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ।
ਬਾਦਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਪੂਰੀ ਯੋਜਨਾ ਤੇ ਵਿਸਥਾਰਿਤ ਪ੍ਰਾਜੈਕਟ ਰਿਪੋਰਟ ਲਈ ਟੈਂਡਰ ਨਵੰਬਰ 2023 ਵਿਚ ਕੇਂਦਰ ਸਰਕਾਰ ਨੇ ਅਲਾਟ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਮੇਨੂੰ ਵਿਸ਼ਵਾਸ ਹੈ ਕਿ ਇਸ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਨੀਂਹ ਪੱਥਰ ਰੱਖਣ ਨਾਲ ਇਸਦੀ ਉਸਾਰੀ ਤੇਜ਼ ਰਫਤਾਰ ਨਾਲ ਹੋਵੇਗੀ।
ਇਹ ਵੀ ਪੜ੍ਹੋ: Punjab Police: ਅੰਮ੍ਰਿਤਸਰ 'ਚ 56 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ, 3 ਦੋਸ਼ੀ ਗ੍ਰਿਫਤਾਰ, ਜਾਣੋ ਕਿਵੇਂ ਹੁੰਦਾ ਸੀ ਗੋਰਖਧੰਦਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।