ਪੜਚੋਲ ਕਰੋ

Punjab news: ਗੁਰਦੁਆਰਾ ਫਤਿਹਗੜ੍ਹ ਸਾਹਿਬ ਨੇੜੇ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਰੱਖਿਆ ਗਿਆ ਨੀਂਹ ਪੱਥਰ

Punjab news: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਸੰਗਤਾਂ ਦੀ ਸਹੂਲਤ ਲਈ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ। 

Sri fatehgarh sahib news: ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਸੰਗਤਾਂ ਦੀ ਸਹੂਲਤ ਲਈ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ। 

ਜਿੰਪਾ ਨੇ ਦੱਸਿਆ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਰੋਜ਼ਾਨਾ ਬਹੁਤ ਸਾਰੇ ਸ਼ਰਧਾਲੂ ਫਤਹਿਗੜ੍ਹ ਸਾਹਿਬ ਆਉਂਦੇ ਹਨ। ਸ਼ਹੀਦੀ ਸਭਾ ਵਿਚ ਇਹ ਗਿਣਤੀ ਲੱਖਾਂ ਤੱਕ ਪੁੱਜ ਜਾਂਦੀ ਹੈ।

ਇਸ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਾਲ ਜੁਲਾਈ ਮਹੀਨੇ ਵਿੱਚ ਇਕ ਟਾਇਲਟ ਬਲਾਕ ਬਣਾਉਣ ਦਾ ਐਲਾਨ ਕੀਤਾ ਸੀ। ਇਸ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਅੱਜ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 21 ਟਾਇਲਟ ਬਲਾਕ ਬਣਾਏ ਜਾਣਗੇ ਜਿਨ੍ਹਾਂ ਵਿੱਚ 441 ਪਖਾਨੇ, 126 ਯੂਰੀਨਲ ਤੇ 126 ਹੀ ਵਾਸ਼ਬੇਸਨ ਅਤੇ 315 ਬਾਥਰੂਮ ਬਣਾਏ ਜਾਣਗੇ।

ਇਹ ਵੀ ਪੜ੍ਹੋ: Punjab news: ਸ਼ਹੀਦ ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ, ਕੀਤਾ ਇਹ ਐਲਾਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਫਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਜਿੰਪਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਦੁਨੀਆ ਭਰ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ ਅਤੇ ਉਨ੍ਹਾਂ ਦੀ ਸ਼ਹਾਦਤ ਵਾਲੀ ਇਸ ਧਰਤੀ ਦਾ ਵਿਕਾਸ ਪੰਜਾਬ ਸਰਕਾਰ ਪਹਿਲ ਦੇ ਆਧਾਰ ‘ਤੇ ਕਰਵਾ ਰਹੀ ਹੈ। 

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਜਿੰਪਾ ਨੇ ਦੱਸਿਆ ਕਿ ਇਹ ਟਾਇਲਟ ਬਲਾਕ ਆਧੁਨਿਕ ਢੰਗ ਨਾਲ ਬਣਾਇਆ ਜਾਵੇਗਾ। ਉਨ੍ਹਾਂ ਸਹਿਯੋਗ ਦੇਣ ਲਈ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਦਾ ਖਾਸ ਧੰਨਵਾਦ ਕੀਤਾ। ਇਸ ਮੌਕੇ ਜਿੰਪਾ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਐਸ.ਜੀ.ਪੀ.ਸੀ. ਦੇ ਸਾਬਕਾ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। 
 
 ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਬਣਾਏ ਜਾ ਰਹੇ ਟਾਇਲਟ ਬਲਾਕ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੀ ਚਹੁੰਮੁਖੀ ਉੱਨਤੀ ਲਈ ਵਚਨਬੱਧ ਹੈ ਅਤੇ ਇਸ ਨਗਰ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਨੂੰ ਵੇਖਦਿਆਂ ਇੱਥੇ ਵਿਕਾਸ ਹੋਰ ਤੇਜ਼ ਕੀਤਾ ਜਾਵੇਗਾ। 

 ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਾਇਲਟ ਬਲਾਕ ਬਣਾਉਣ ਦੇ ਐਲਾਨ ਦੇ ਨਾਲ ਹੀ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਨੁੰ ਆਉਂਦੀਆਂ ਪੰਜ ਸੜਕਾਂ ਨੁੰ 8.17 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਤੇ ਮਜਬੁਤ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ ਅਤੇ ਇਨ੍ਹਾਂ ਸੜਕਾਂ ਦਾ ਕੰਮ ਮੁਕੰਮਲ ਹੋ ਗਿਆ ਹੈ।

ਇਹ ਵੀ ਪੜ੍ਹੋ: Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Embed widget