Punjab News: ਥਾਣਾ ਖੂਈਆਂ ਸਰਵਰ ਵਿਚ ਪੈਂਦੇ ਪਿੰਡ ਵਰਿਆਮ ਖੇੜਾ ਦਾ ਵਸਨੀਕ ਪ੍ਰਾਈਵੇਟ ਬੱਸ ਦੇ ਕੰਡਕਟਰ ਦਾ ਕੰਮ ਕਰਦਾ ਸੀ ਜਿਸ ਦੀ 16.11.22 ਨੂੰ ਅਣਪਛਾਤੇ ਚਾਰ ਵਿਅਕਤੀਆਂ ਨੇ ਮੋਟਰ ਸਾਈਕਲ ਤੇ ਜਾ ਰਹੇ ਦੀ ਹੱਤਿਆ ਕਰ ਦਿੱਤੀ ਸੀ।
ਪੁਲੀਸ ਵੱਲੋਂ ਅਣਪਛਾਤਿਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਸੀ ਇਸ ਘਟਨਾ ਦੀ ਜਾਂਚ ਕਰਨ ਲਈ ਐਸਐਸਪੀ ਭੁਪਿੰਦਰ ਸਿੰਘ ਨੇ ਇੱਕ ਟੀਮ ਦਾ ਗਠਨ ਕੀਤਾ ਇਸ ਟੀਮ ਵੱਲੋਂ ਮੌਕੇ ਤੇ ਟਾਵਰ ਡੰਪ ਅਤੇ ਹੋਰ ਆਧੁਨਿਕ ਢੰਗਾ ਨਾਲ ਤਫਤੀਸ਼ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਐਸਪੀਡੀ ਗੁਰਵਿੰਦਰ ਸਿੰਘ ਸੰਘਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਵੱਲੋ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਤੇ ਲਿਆ ਜਾਵੇਗਾ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਅਰੋਪੀਆਂ ਤੋਂ ਵਾਰਦਾਤ ਵਿੱਚ ਵਰਤੇ ਜਾਣ ਵਾਲੇ ਹਥਿਆਰ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਜਿਸ ਦੇ ਆਧਾਰ ਉੱਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਅੰਮ੍ਰਿਤਸਰ ਵੱਲ ਜਾ ਰਹੇ ਅਕਾਲੀ ਵਰਕਰ ਅਜੀਤਪਾਲ ਦਾ ਗੋਲੀ ਮਾਰ ਕੇ ਕਤਲ
ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ ਪਿੰਡ ਸ਼ੇਖੋਪੁਰ ਨਜ਼ਦੀਕ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਅਜੀਤਪਾਲ (ਉਮਰ ਕਰੀਬ 50 ਸਾਲ) ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਵਰਕਰ ਦੱਸਿਆ ਜਾ ਰਿਹਾ ਹੈ।
ਪੁਲਿਸ ਸੂਤਰਾਂ ਮੁਤਾਬਕ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਦੇ ਨਾਲ ਗੱਡੀ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਿਹਾ ਸੀ। ਰਸਤੇ ਦੇ ਵਿੱਚ ਕਿਸੇ ਕਾਰਨ ਆਪਣੀ ਗੱਡੀ ਰੋਕੀ। ਇਸ ਦੌਰਾਨ ਕੋਲੋਂ ਜਾ ਰਹੇ ਦੂਸਰੇ ਵਾਹਨ ਵਿੱਚੋਂ ਫਾਇਰਿੰਗ ਕੀਤੀ ਗਈ। ਗੋਲੀ ਲੱਗਣ ਨਾਲ ਅਜੀਤਪਾਲ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤਿਆਂ ਉੱਪਰ ਕੇਸ ਦਰਜ ਕਰ ਲਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਮ੍ਰਿਤਕ ਅਕਾਲੀ ਆਗੂ ਬਟਾਲਾ ਦੇ ਨੇੜਲੇ ਪਿੰਡ ਸ਼ੇਖੋਪੁਰ ਖ਼ੁਰਦ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਦੇ ਨਾਲ ਗੱਡੀ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਨੂੰ ਜਾ ਰਹੇ ਸਨ, ਉਸ ਦੌਰਾਨ ਪਿੱਛੋਂ ਆਏ ਕਾਰ ਸਵਾਰ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ ਅਜੀਤਪਾਲ ਜ਼ਖ਼ਮੀ ਹੋ ਗਏ ਅਤੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਜਾਇਆ ਗਿਆ , ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ