Stubble burning: ਪੰਜਾਬ ਅੰਦਰ ਪਰਾਲੀ ਸਾੜਨ ਦੇ ਰਿਕਾਰਡ ਟੁੱਟਣ ਮਗਰੋਂ ਭਗਵੰਤ ਮਾਨ ਸਰਕਾਰ ਅਫਸਰਾਂ ਦੁਆਲੇ ਹੋ ਗਈ ਹੈ। ਪਰਾਲੀ ਸਾੜਨ ਦੇ ਕੇਸ ਵਧਣ ਮਗਰੋਂ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਅਗਲੇ ਦਿਨਾਂ ਅੰਦਰ ਹੋਰ ਮੁਲਾਜ਼ਮਾਂ ਖਿਲਾਫ ਵੀ ਕਾਰਵਾਈ ਹੋ ਸਕਦੀ ਹੈ। ਉਂਝ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਨਰਮੀ ਵਰਤ ਰਹੀ ਹੈ। 


ਹਾਸਲ ਜਾਣਕਾਰੀ ਮੁਤਾਬਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ’ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। 


ਸਰਕਾਰੀ ਸੂਤਰਾਂ ਮੁਤਾਬਕ ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ ਪਟਿਆਲਾ ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫ਼ਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸ਼ਾਮਲ ਹਨ। 


ਮੁਅੱਤਲੀ ਦੌਰਾਨ ਇਹ ਅਧਿਕਾਰੀ ਦਫ਼ਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸਏਐਸ ਨਗਰ ਨੂੰ ਰਿਪੋਰਟ ਕਰਨਗੇ। ਪੰਜਾਬ ਵਿਚ ਮੌਜੂਦਾ ਸਾਉਣੀ ਸੀਜ਼ਨ ਦੌਰਾਨ 13,873 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਈ ਗਈ ਹੈ। 


ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਨਾ ਦੇ ਕੇ ਧੋਖਾ ਕੀਤਾ, ਹੁਣ ਤਾਂ ਹੀ ਟੁੱਟੇ ਪਰਾਲੀ ਸਾੜਨ ਦੇ ਰਿਕਾਰਡ: ਬਾਜਵਾ


ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਮੁੱਖ ਮੰਤਰੀ ਨੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰਦਿਆਂ ਸਾਰੇ ਜ਼ਿਲ੍ਹਿਆਂ ਵਿੱਚੋਂ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯੋਜਨਾ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।