Mohali News: ਮੋਹਾਲੀ ਵਿੱਚ ਚਾਰ ਬੱਚੇ ਫਟੇ ਹੋਏ ਪਟਾਕਿਆਂ ਦਾ ਬਾਰੂਦ ਇਕੱਠਾ ਕਰਕੇ, ਉਸ ਨੂੰ ਅੱਗ ਲਾਉਣ ਵੇਲੇ ਸੜ ਗਏ। ਉਨ੍ਹਾਂ ਦੇ ਚਿਹਰੇ ਅਤੇ ਹੱਥ ਨੂੰ ਨੁਕਸਾਨ ਪਹੁੰਚਿਆ ਹੈ।

Continues below advertisement

ਹਾਲਾਂਕਿ, ਉਨ੍ਹਾਂ ਨੂੰ ਮੌਤ ਤੋਂ ਬਚਾਇਆ ਗਿਆ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਨ੍ਹਾਂ ਨੂੰ ਫੇਜ਼ 6 ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ।

Continues below advertisement

ਘਟਨਾ ਤੋਂ ਬਾਅਦ ਪਰਿਵਾਰ ਦਹਿਸ਼ਤ ਵਿੱਚ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮਝ ਨਹੀਂ ਆਇਆ ਕਿ ਇਹ ਹਾਦਸਾ ਕਿਵੇਂ ਵਾਪਰਿਆ ਬੈ। ਬੱਚੇ ਵੀ ਡਰੇ ਹੋਏ ਹਨ। ਇਸ ਦੌਰਾਨ, ਦੀਵਾਲੀ ਦੀ ਰਾਤ ਨੂੰ ਹਸਪਤਾਲ ਵਿੱਚ ਕੁੱਲ 23 ਜਲਣ ਦੇ ਮਾਮਲੇ ਸਾਹਮਣੇ ਆਏ।

ਰਿਪੋਰਟਾਂ ਅਨੁਸਾਰ, ਇਹ ਘਟਨਾ ਮੰਗਲਵਾਰ ਸਵੇਰੇ ਵਾਪਰੀ। ਇੱਕੋ ਪਰਿਵਾਰ ਦੇ ਚਾਰ ਬੱਚੇ ਸੁੱਟੇ ਹੋਏ ਪਟਾਕਿਆਂ ਦਾ ਬਾਰੂਦ ਇਕੱਠਾ ਕਰਕੇ ਉਨ੍ਹਾਂ ਨੂੰ ਅੱਗ ਲਗਾ ਰਹੇ ਸਨ। ਸਾਰੇ ਬੱਚੇ ਇੱਕ ਜਗ੍ਹਾ ਖੜ੍ਹੇ ਸਨ। ਅਚਾਨਕ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਬੱਚੇ ਅੱਗ ਦੀਆਂ ਲਪਟਾਂ ਵਿੱਚ ਫਸ ਗਏ। ਉਨ੍ਹਾਂ ਦੇ ਚਿਹਰੇ ਅਤੇ ਹੱਥ ਬੁਰੀ ਤਰ੍ਹਾਂ ਸੜ ਗਏ।

ਜਦੋਂ ਬੱਚੇ ਉੱਚੀ-ਉੱਚੀ ਚੀਕਣ ਲੱਗੇ, ਤਾਂ ਪਰਿਵਾਰਕ ਮੈਂਬਰ ਬਾਹਰ ਆਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਗਏ। ਪਰਿਵਾਰ ਦਾ ਕਹਿਣਾ ਹੈ ਕਿ ਬੱਚੇ ਖੇਡ ਰਹੇ ਸਨ ਅਤੇ ਉਨ੍ਹਾਂ ਨੂੰ ਕੋਈ ਅੰਦਾਜ਼ਾ ਨਹੀਂ ਸੀ ਕਿ ਅਜਿਹੀ ਘਟਨਾ ਵਾਪਰ ਸਕਦੀ ਹੈ।

ਮੋਹਾਲੀ ਵਿੱਚ ਅੱਜ ਵੀ ਦੀਵਾਲੀ ਮਨਾਈ ਜਾ ਰਹੀ ਹੈ। ਸਿਹਤ ਵਿਭਾਗ ਮੁਤਾਬਕ ਸਾਰੇ ਹਸਪਤਾਲਾਂ ਵਿੱਚ ਜਨਤਾ ਨੂੰ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੰਵੇਦਨਸ਼ੀਲ ਥਾਵਾਂ 'ਤੇ ਫਾਇਰ ਬ੍ਰਿਗੇਡ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।