ਕਾਂਗਰਸ ਦੇ ਚਾਰ ਮੰਤਰੀ 'ਆਪ' 'ਚ ਜਾਣ ਲਈ ਤਿਆਰ? ਰਾਘਵ ਚੱਢਾ ਨੇ ਕੀਤਾ ਵੱਡਾ ਖੁਲਾਸਾ
ਆਮ ਆਦਮੀ ਪਾਰਟੀ ਨੇ ਅੱਜ ਵੱਡਾ ਦਾਅਵਾ ਕੀਤਾ ਹੈ। 'ਆਪ' ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਚਾਰ ਵੱਡੇ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ ਵੱਡਾ ਦਾਅਵਾ ਕੀਤਾ ਹੈ। 'ਆਪ' ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਚਾਰ ਵੱਡੇ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਚਾਰ ਮੰਤਰੀਆਂ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਗੰਭੀਰ ਇਲਜ਼ਾਮ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਰਾਘਵ ਚੱਢਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਇਸ ਲਈ ਅਸੀਂ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਾਘਵ ਚੱਢਾ ਦੇ ਇਸ ਦਾਅਵੇ ਨੇ ਵੱਡੀ ਚਰਚਾ ਛੇੜ ਦਿੱਤੀ ਹੈ ਕਿ ਆਖਰ ਉਹ ਕਿਹੜੇ ਮੰਤਰੀ ਹਨ ਜੋ ਕਾਂਗਰਸ ਅੰਦਰ ਖੁਸ਼ ਨਹੀਂ ਹਨ। ਇਸ ਵੀ ਅਹਿਮ ਹੈ ਕਿ ਪੰਜਾਬ ਅੰਦਰ ਨਾਜਾਇਜ਼ ਮਾਈਨਿੰਗ ਦਾ ਮੁੱਦਾ ਛਾਇਆ ਹੋਇਆ ਹੈ, ਸ਼ਾਇਦ ਆਮ ਆਦਮੀ ਪਾਰਟੀ ਨੇ ਇਹ ਦਾਅਵਾ ਕਰਕੇ ਇਸ ਮੁੱਦੇ ਨੂੰ ਉਠਾਇਆ ਹੋਵੇ।
पंजाब की कांग्रेस सरकार के चार बड़े मंत्री कांग्रेस पार्टी को छोड़कर आम आदमी पार्टी में शामिल होना चाहते हैं। उन चारों मंत्रियों पर नजायज रेता माइनिंग के गंभीर आरोप हैं।
— Raghav Chadha (@raghav_chadha) December 13, 2021
आम आदमी पार्टी कट्टर ईमानदार पार्टी है। इसलिए हमने उन्हें लेने से मना कर दिया। pic.twitter.com/VuvnPadV76
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਕਾਂਗਰਸ ਵਿੱਚ ਚਲੇ ਗਏ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਕਈ ਕਾਂਗਰਸੀ ਮੰਤਰੀ ਤੇ ਵਿਧਾਇਕ ਵੀ ਆਮ ਆਦਮੀ ਪਾਰਟੀ ਵਿੱਚ ਆਉਣ ਲਈ ਤਿਆਰ ਹਨ। ਹੁਣ ਰਾਘਵ ਚੱਢਾ ਨੇ ਦਾਅਵਾ ਕੀਤਾ ਹੈ ਕਿ ਚਾਰ ਕਾਂਗਰਸੀ ਮੰਤਰੀ ਆਮ ਆਦਮੀ ਪਾਰਟੀ ਵਿੱਚ ਆਉਣ ਲਈ ਤਿਆਰ ਹਨ ਪਰ ਉਨ੍ਹਾਂ ਇਨਕਾਰ ਕਰ ਦਿੱਤਾ ਹੈ।