ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ ਵੱਡਾ ਦਾਅਵਾ ਕੀਤਾ ਹੈ। 'ਆਪ' ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਚਾਰ ਵੱਡੇ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਚਾਰ ਮੰਤਰੀਆਂ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਗੰਭੀਰ ਇਲਜ਼ਾਮ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। 


ਰਾਘਵ ਚੱਢਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਇਸ ਲਈ ਅਸੀਂ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਾਘਵ ਚੱਢਾ ਦੇ ਇਸ ਦਾਅਵੇ ਨੇ ਵੱਡੀ ਚਰਚਾ ਛੇੜ ਦਿੱਤੀ ਹੈ ਕਿ ਆਖਰ ਉਹ ਕਿਹੜੇ ਮੰਤਰੀ ਹਨ ਜੋ ਕਾਂਗਰਸ ਅੰਦਰ ਖੁਸ਼ ਨਹੀਂ ਹਨ। ਇਸ ਵੀ ਅਹਿਮ ਹੈ ਕਿ ਪੰਜਾਬ ਅੰਦਰ ਨਾਜਾਇਜ਼ ਮਾਈਨਿੰਗ ਦਾ ਮੁੱਦਾ ਛਾਇਆ ਹੋਇਆ ਹੈ, ਸ਼ਾਇਦ ਆਮ ਆਦਮੀ ਪਾਰਟੀ ਨੇ ਇਹ ਦਾਅਵਾ ਕਰਕੇ ਇਸ ਮੁੱਦੇ ਨੂੰ ਉਠਾਇਆ ਹੋਵੇ।