ਲੁਧਿਆਣਾ: ਪੰਜਾਬ ਸਣੇ ਉੱਤਰੀ ਭਾਰਤ ਵਿੱਚ ਇਨ੍ਹੀਂ ਦਿਨੀਂ ਠੰਢ ਤੇ ਧੁੰਦ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਲੁਧਿਆਣਾ ‘ਚ ਸੋਮਵਾਰ ਰਾਤ ਵੱਖ-ਵੱਖ ਥਾਂਵਾਂ 'ਤੇ ਠੰਢ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਦਾਸਪੁਰ ਦੇ ਅਮਰਜੀਤ ਸਿੰਘ ਤੇ ਲੁਧਿਆਣਾ ਦੇ ਅਵਤਾਰ ਸਿੰਘ ਵਜੋਂ ਹੋਈ। ਦੋ ਮ੍ਰਿਤਕਾਂ ਦੀ ਪਛਾਣ ਹੋਣੀ ਅਜੇ ਬਾਕੀ ਹੈ।


ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤਕ ਸ਼ੀਤ ਲਹਿਰ ਤੇ ਧੁੰਦ ਪੈਣ ਦੀ ਸੰਭਾਵਨਾ ਹੈ। ਦਿਨ ‘ਚ ਧੁੱਪ ਨਾ ਨਿਕਲਣ ਕਰਕੇ ਵੀ ਪਾਰਾ ਡਿੱਗਦਾ ਜਾ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤਾਂ ਪਾਰਾ 4 ਡਿਗਰੀ ਤਕ ਵੀ ਪਹੁੰਚ ਗਿਆ ਹੈ। ਮੰਗਲਵਾਰ ਨੂੰ ਅੰਮ੍ਰਿਤਸਰ, ਸ਼ਿਮਲਾ ਤੋਂ ਠੰਢਾ ਰਿਹਾ। ਇੱਥੇ ਦਿਨ ਦਾ ਪਾਰਾ 11 ਡਿਗਰੀ ਜਦਕਿ ਸ਼ਿਮਲਾ ਦਾ ਪਾਰਾ 11.8 ਡਿਗਰੀ ਰਿਹਾ।


ਉਧਰ ਜਲੰਧਰ, ਲੁਧਿਆਣਾ, ਪਟਿਆਲਾ ਦਾ ਵੱਧੋ-ਵੱਧ ਤਾਪਮਾਨ 11 ਤੋਂ 12 ਡਿਗਰੀ ਜਦਕਿ ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਰਿਹਾ।