Ferozepur News : ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਇੱਕ ਪਰਿਵਾਰ ਦੇ ਮੁਖੀ ਨੇ ਆਪਣੀ ਧੀ, ਨੂੰਹ ਅਤੇ ਵੱਡੇ ਭਰਾ ਨਾਲ ਨਹਿਰ 'ਚ ਛਾਲ ਮਾਰ ਦਿੱਤੀ ਹੈ। ਜਿਸ ਤੋਂ ਬਾਅਦ ਚਾਰਾਂ ਦੀ ਮੌਤ ਹੋ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਜਸਵਿੰਦਰ ਸਿੰਘ ਉਰਫ ਰਾਜੂ ਆਪਣੀ ਪਤਨੀ ਦੇ ਘਰ ਛੱਡ ਕੇ ਕਿਸੇ ਨਾਲ ਜਾਣ ਤੋਂ ਬਹੁਤ ਪ੍ਰੇਸ਼ਾਨ ਸੀ। ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਰਾਜੂ ਨੇ 2 ਦਿਨ ਪਹਿਲਾਂ ਆਪਣੇ ਫੇਸਬੁੱਕ 'ਤੇ ਲਾਈਵ ਹੋ ਕੇ ਵੀ ਸਾਰੀ ਕਹਾਣੀ ਸੁਣਾ ਦਿੱਤੀ ਸੀ ਅਤੇ ਖੁਦ ਮਰਨ ਦੀ ਗੱਲ ਕਰ ਰਿਹਾ ਸੀ।


ਫਿਰੋਜ਼ਪੁਰ ਜ਼ਿਲੇ ਦੇ ਬੁਧਵਾੜਾ ਵਾਲਾ ਮੁਹੱਲਾ ਨਿਵਾਸੀ 33 ਸਾਲਾ ਜਸਵਿੰਦਰ ਸਿੰਘ ਉਰਫ ਰਾਜੂ ਨੇ ਆਪਣੇ ਭਤੀਜੇ ਅਗਮ 11 ਸਾਲ ਅਤੇ ਬੇਟੀ ਗੁਰਲੀਨ ਕੌਰ 11 ਸਾਲ ਅਤੇ ਉਸ ਦੇ ਵੱਡੇ ਭਰਾ ਹਰਪ੍ਰੀਤ ਉਰਫ ਬੰਟੂ ਨੂੰ ਨਾਲ ਲੈ ਕੇ ਘੱਲਖੁਰਦ ਨਹਿਰ 'ਚ ਕਾਰ ਸੁੱਟ ਦਿੱਤੀ। ਗੋਤਾਖੋਰਾਂ ਨੇ ਕਾਰ ਨੂੰ ਬਾਹਰ ਕੱਢਿਆ ਅਤੇ ਚਾਰਾਂ ਦੀ ਮੌਤ ਹੋ ਗਈ ਹੈ। ਪੁਲਿਸ ਮਾਮਲੇ ਦੀ ਜਾਂਚ,ਕਰ ਰਹੀ ਹੈ। ਮ੍ਰਿਤਕ ਜਸਵਿੰਦਰ ਸਿੰਘ ਉਰਫ ਰਾਜੂ ਨੇ 2 ਦਿਨ ਪਹਿਲਾਂ ਵੀ ਆਪਣੇ ਫੇਸਬੁੱਕ 'ਤੇ ਲਾਈਵ ਹੋ ਕੇ ਖੁਦ ਮਰਨ ਦੀ ਗੱਲ ਕਹਿ ਕੇ ਸਾਰੀ ਕਹਾਣੀ ਬਿਆਨ ਕੀਤੀ ਸੀ। 

 



ਕਾਰ ਨੂੰ ਨਹਿਰ 'ਚ ਸੁੱਟਣ ਵਾਲੇ ਦੇ ਲੜਕੇ ਦਿਵਿਆਂਸ਼ ਅਤੇ ਭਰਾ ਸੋਨੂੰ ਨੇ ਦੱਸਿਆ ਕਿ ਜਸਵਿੰਦਰ ਸਿੰਘ ਉਰਫ ਰਾਜੂ ਪਿਛਲੇ ਕਾਫੀ ਸਮੇਂ ਤੋਂ ਪਰੇਸ਼ਾਨ ਸੀ, ਉਸ ਦੀ ਪਤਨੀ ਕਿਸੇ ਹੋਰ ਨਾਲ ਘਰੋਂ ਚਲੀ ਗਈ ਸੀ, ਜਿਸ ਕਾਰਨ ਜਸਵਿੰਦਰ ਸਿੰਘ ਉਰਫ ਰਾਜੂ ਅਤੇ ਉਸ ਦੀ ਧੀ ਅਤੇ ਪੁੱਤਰ ਤੋਂ ਪਰੇਸ਼ਾਨ ਸੀ। ਜਿਸ ਕਰਕੇ ਜਸਵਿੰਦਰ ਸਿੰਘ ਉਰਫ ਰਾਜੂ ਉਮਰ 33 ਸਾਲ, ਉਸ ਦੇ ਭਤੀਜੇ ਅਗਮ 11 ਸਾਲ ਅਤੇ ਬੇਟੀ ਗੁਰਲੀਨ ਕੌਰ 11 ਸਾਲ ਅਤੇ ਉਸ ਦੇ ਵੱਡੇ ਭਰਾ ਹਰਪ੍ਰੀਤ ਉਰਫ ਬੰਟੂ ਨੇ ਕਾਰ ਨੂੰ ਘੱਲਖੁਰਦ ਨਹਿਰ 'ਚ ਸੁੱਟ ਦਿੱਤਾ। ਪਰਿਵਾਰ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।