ਚੰਡੀਗੜ੍ਹ ਜਾ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਰੋਕਿਆ, 4 ਨੂੰ ਭੇਜਿਆ ਜੇਲ੍ਹ, ਭੜਕੇ ਕਿਸਾਨ
Farmers Protest: ਪੰਜਾਬ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਤਣਾਅ ਵੱਧ ਗਿਆ ਹੈ। ਚੰਡੀਗੜ੍ਹ ਧਰਨਾ ਦੇਣ ਜਾ ਰਹੇ ਕਿਸਾਨ ਆਗੂਆਂ ਨੂੰ ਵਿੱਚ ਬੁੱਧਵਾਰ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ ਰਾਏਕੋਟ (Raikot) ਨੇੜੇ ਰੋਕ ਲਿਆ।

Farmers Protest: ਪੰਜਾਬ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਤਣਾਅ ਵੱਧ ਗਿਆ ਹੈ। ਚੰਡੀਗੜ੍ਹ ਧਰਨਾ ਦੇਣ ਜਾ ਰਹੇ ਕਿਸਾਨ ਆਗੂਆਂ ਨੂੰ ਵਿੱਚ ਬੁੱਧਵਾਰ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ ਰਾਏਕੋਟ (Raikot) ਨੇੜੇ ਰੋਕ ਲਿਆ। ਇਸ ਨਾਲ ਪੁਲਿਸ ਅਤੇ ਕਿਸਾਨਾਂ ਵਿਚਕਾਰ ਟਕਰਾਅ ਪੈਦਾ ਹੋ ਗਿਆ।
ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ
ਐਸਡੀਐਮ (SDM) ਦੇ ਹੁਕਮਾਂ 'ਤੇ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਚਾਰ ਪ੍ਰਮੁੱਖ ਕਿਸਾਨ ਆਗੂਆਂ (Farmer Leaders) ਨੂੰ 10 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਜੇਲ੍ਹ ਭੇਜੇ ਗਏ ਆਗੂਆਂ ਵਿੱਚ ਜਗਤਾਰ ਸਿੰਘ ਦੇਹੜਕਾ, ਬੂਟਾ ਸਿੰਘ ਚੱਕਰ, ਜੋਗਿੰਦਰ ਸਿੰਘ ਮਲਾਸੀਆ ਬਾਜਨ ਅਤੇ ਗੁਰਮੇਲ ਸਿੰਘ ਰੂਮੀ ਸ਼ਾਮਲ ਹਨ।
'ਆਪ' ਸਰਕਾਰ ਤਾਨਾਸ਼ਾਹੀ 'ਤੇ ਉਤਰੀ
ਕਿਸਾਨ ਆਗੂਆਂ ਇੰਦਰਜੀਤ ਸਿੰਘ ਅਤੇ ਬੂਟਾ ਸਿੰਘ ਚੱਕਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੇ ਤਾਨਾਸ਼ਾਹੀ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ ਦੇਸ਼ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦੇ ਅੰਦੋਲਨ 'ਤੇ ਰੋਕ ਲਾਈ ਜਾ ਰਹੀ ਹੈ।
ਕਿਸਾਨਾਂ ਨੇ ਕਾਰਵਾਈ ਵਿਰੁੱਧ ਲਾਇਆ ਧਰਨਾ
ਇਸ ਕਾਰਵਾਈ ਦੇ ਵਿਰੋਧ ਵਿੱਚ ਕਿਸਾਨ ਸੜਕ 'ਤੇ ਧਰਨੇ 'ਤੇ ਬੈਠ ਗਏ। ਉਨ੍ਹਾਂ ਨੇ ਆਮ ਆਦਮੀ ਪਾਰਟੀ (AAP) ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਕਾਰਵਾਈਆਂ ਬ੍ਰਿਟਿਸ਼ ਸ਼ਾਸਨ ਨਾਲੋਂ ਵੀ ਜ਼ਿਆਦਾ ਦਮਨਕਾਰੀ ਹਨ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਇਸ ਤਾਨਾਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















