ਗਗਨਦੀਪ ਸ਼ਰਮਾ


ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਏਜੀਟੀਐਫ ਤੇ ਤਰਨਤਾਰਨ ਪੁਲਿਸ ਨਾਲ ਮਿਲ ਕੇ ਬੀਤੀ ਰਾਤ ਇਕ ਸਾਂਝੇ ਆਪ੍ਰੇਸ਼ਨ ਤਹਿਤ ਲਖਬੀਰ ਸਿੰਘ ਲੰਡਾ ਤੇ ਰਿੰਦਾ ਗੈਂਗ ਦੇ ਚਾਰ ਲੋੜੀਂਦੇ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਅੰਮ੍ਰਿਤਸਰ ਤੋਂ ਕਾਬੂ ਕੀਤਾ ਹੈ।


ਪੁਲਿਸ ਨੇ ਇਸ ਦੇ ਨਾਲ ਹੀ ਦੀਵਾਲੀ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੇ ਮੱਦੇਨਜਰ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਘਟਨਾ ਨੂੰ ਅਸਫ਼ਲ ਕਰ ਦਿੱਤਾ।ਇਸ ਦੀ ਪੁਸ਼ਟੀ ਅੰਮ੍ਰਿਤਸਰ ਦੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਏਬੀਪੀ ਸਾਂਝਾ ਕੋਲ ਕੀਤੀ ਹੈ। 


ਪੁਲਿਸ ਸੂਤਰਾਂ ਮੁਤਾਬਕ ਚਾਰੇ ਗੈਂਗਸਟਰ ਅਜਮੀਤ ਸਿੰਘ, ਗੁਰਕੀਰਤ ਸਿੰਘ, ਆਕਾਸ਼ਦੀਪ ਸਿੰਘ ਤੇ ਹਰਮਨਜੋਤ ਸਿੰਘ ਬਟਾਲਾ ਪਿਛਲੇ ਕੁਝ ਦਿਨਾਂ ਤੋਂ ਅਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਰੇਕੀ ਕਰ ਰਹੇ ਸਨ ਤੇ ਦੀਵਾਲੀ ਤੋਂ ਪਹਿਲਾਂ ਇਨ੍ਹਾਂ ਗੈਂਗਸਟਰਾਂ ਨੇ ਸੂਰੀ 'ਤੇ ਹਮਲਾ ਕਰਨਾ ਸੀ ਪਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਨ੍ਹਾਂ ਨੂੰ ਕਾਬੂ ਕਰ ਲਿਆ ਤੇ ਮੁਲਜ਼ਮਾਂ ਕੋਲੋਂ ਚਾਰ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ।


ਚਾਰਾਂ ਗੈਂਗਸਟਰਾਂ 'ਚੋਂ ਤਿੰਨ ਤਾਂ ਤਰਨਤਾਰਨ 'ਚ ਬੀਤੇ ਦਿਨੀਂ ਹੋਏ ਗੁਰਜੰਟ ਸਿੰਘ ਨਾਮ ਦੇ ਨੌਜਵਾਨ ਦੇ ਕਤਲ ਦੀ ਘਟਨਾ 'ਚ ਸ਼ਾਮਲ ਸੀ ਤੇ ਅਜਮੀਤ, ਆਕਾਸ਼ਦੀਪ ਤੇ ਗੁਰਕੀਰਤ ਦੇ ਖਿਲਾਫ਼ ਮਾਮਲਾ ਦਰਜ ਸੀ ਤੇ ਪੰਜਾਬ ਪੁਲਿਸ ਇਨ੍ਹਾਂ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਸੀ। ਪੁਲਿਸ ਸੂਤਰਾਂ ਮੁਤਾਬਕ ਗੁਰਜੰਟ ਦੇ ਕਤਲ ਤੋਂ ਬਾਅਦ ਕੈਨੇਡਾ ਬੈਠੇ ਲੰਡੇ ਤੇ ਰਿੰਦਾ ਨੇ ਇਨ੍ਹਾਂ ਗੈਂਗਸਟਰਾਂ ਨੂੰ ਅਗਲਾ ਟਾਰਗੇਟ ਸ਼ਿਵਸੈਨਾ ਆਗੂ ਸੁਧੀਰ ਸੂਰੀ ਵਜੋਂ ਦਿੱਤਾ ਸੀ ਪਰ ਪੁਲਿਸ ਨੇ ਸਮੇਂ ਤੋਂ ਪਹਿਲਾਂ ਇਨ੍ਹਾਂ ਦੀ ਪੈੜ ਨੱਪ ਲਈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: