Accident: ਫ਼ਰੀਦਕੋਟ ਨੇੜੇ ਧੁੰਦ ਕਾਰਨ ਭਿੜੀਆਂ ਚਾਰ ਗੱਡੀਆਂ, ਜਾਨੀ ਨੁਕਸਾਨ ਤੋਂ ਬਚਾਅ
ਕਣਕ ਦਾ ਭਰਿਆ ਇੱਕ ਟਰਾਲਾ ਫ਼ਰੀਦਕੋਟ ਵਾਲੇ ਪਾਸਿਓਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ ਕਿ ਉਸਦੀ ਅੱਗੇ ਜਾ ਰਹੇ ਤੂੜੀ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ ਜਿਸ ਤੋਂ ਪਿੱਛੇ ਆ ਰਹੀ ਇੱਕ ਕਾਰ ਸਣੇ ਇਕ ਹੋਰ ਵਾਹਨ ਟਕਰਾਅ ਗਿਆ।
Punjab News: ਫਰੀਦਕੋਟ ਜਿਲੇ ਦੇ ਪਿੰਡ ਟਹਿਣਾ ਨੇੜੇ ਨੈਸ਼ਨਲ ਹਾਈਵੇ ਤੇ ਅੱਜ ਸਵੇਰੇ ਕਰੀਬ ਸਾਢੇ 9 ਵਜੇ ਧੁੰਦ ਕਾਰਨ ਵਾਪਰੇ ਹਾਦਸੇ ਵਿੱਚ 4 ਗੱਡੀਆਂ ਦੀ ਟੱਕਰ ਹੋ ਗਈ। ਹਾਲਾਂਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੱਡੀਆਂ ਦਾ ਜ਼ਿਆਦਾ ਨੁਕਸਾਨ ਹੋ ਗਿਆ। ਇਸ ਮਾਮਲੇ ਵਿੱਚ ਸਦਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ।
ਜਾਣਕਾਰੀ ਮੁਤਾਬਕ ਕਣਕ ਦਾ ਭਰਿਆ ਇੱਕ ਟਰਾਲਾ ਫ਼ਰੀਦਕੋਟ ਵਾਲੇ ਪਾਸਿਓਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ ਕਿ ਉਸਦੀ ਅੱਗੇ ਜਾ ਰਹੇ ਤੂੜੀ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ ਜਿਸ ਤੋਂ ਪਿੱਛੇ ਆ ਰਹੀ ਇੱਕ ਕਾਰ ਸਣੇ ਇਕ ਹੋਰ ਵਾਹਨ ਟਕਰਾਅ ਗਿਆ।
ਇਸ ਮਾਮਲੇ ਵਿਚ ਕਾਰ ਚਾਲਕ ਮਨੋਹਰ ਲਾਲ ਨੇ ਦਸਿਆ ਕਿ ਉਹ ਸ਼੍ਰੀ ਗੰਗਾ ਨਗਰ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਅਤੇ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਕਾਰ ਵਿਚ ਉਹ ਇਕੱਲਾ ਸੀ ਅਤੇ ਸੀਟ ਬੈਲਟ ਲੱਗੀ ਹੋਣ ਕਾਰਨ ਏਅਰ ਬੈਗ ਖੁੱਲਣ ਦੇ ਚਲਦਿਆਂ ਉਸ ਦੀ ਜਾਨ ਬਚ ਗਈ।
ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਤੇਜ ਸਿੰਘ ਨੇ ਦੱਸਿਆ ਕਿ ਹਾਦਸਾ ਜਿਆਦਾ ਧੁੰਦ ਕਾਰਨ ਹੀ ਪੇਸ਼ ਆਇਆ ਹੈ ਅਤੇ ਜਾਨੀ ਨੁਕਸਾਨ ਤੋਂ ਬਚਾਓ ਹੈ। ਪੁਲਿਸ ਵਲੋਂ ਸੰਬੰਧਿਤ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਜਿਸਦੇ ਅਧਾਰ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ 'ਚ ਅਗਲੇ 5 ਦਿਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ
ਪੰਜਾਬ 'ਚ ਤਾਪਮਾਨ 'ਚ ਗਿਰਾਵਟ ਦੇ ਨਾਲ ਹੀ ਠੰਡ ਵਧ ਗਈ ਹੈ ਅਤੇ ਹੁਣ ਧੁੰਦ ਦੀ ਚਾਦਰ ਦਿਖਾਈ ਦੇ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਸਵੇਰੇ ਬਹੁਤ ਹੀ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਸ਼ਾਮ ਤੋਂ ਬਾਅਦ ਵੀ ਇਹੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਦਫ਼ਤਰ ਜਾਣ ਵਾਲਿਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਰਾਬ ਵਿਜ਼ੀਬਿਲਟੀ ਕਾਰਨ ਗੱਡੀ ਚਲਾਉਣ ਵਿੱਚ ਦਿੱਕਤ ਆ ਰਹੀ ਹੈ। ਵਧਦੀ ਠੰਡ ਦੇ ਮੱਦੇਨਜ਼ਰ ਇਹ ਸਿਲਸਿਲਾ ਹੋਰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਚ ਬਦਲਾਅ ਕਾਰਨ ਅਗਲੇ 5 ਦਿਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਮੌਸਮ ਵਿਭਾਗ ਨੇ 2 ਦਿਨ ਲਈ ਪੰਜਾਬ ਵਿਚ ਅਲਰਟ ਜਾਰੀ ਕੀਤਾ ਹੈ ਕਿਉਂਕਿ ਧੁੰਦ ਇੰਨੀ ਸੰਘਣੀ ਹੋਵੇਗੀ ਕਿ ਨੇੜੇ ਖੜ੍ਹਾ ਵਿਅਕਤੀ ਵੀ ਦਿਖਾਈ ਨਹੀਂ ਦੇਵੇਗਾ, ਜਿਸ ਦੀ ਉਦਾਹਰਣ ਐਤਵਾਰ ਰਾਤ ਤੋਂ ਲੈ ਕੇ ਸੋਮਵਾਰ ਸਵੇਰ ਤੱਕ ਦੇਖਣ ਨੂੰ ਮਿਲੀ। ਦਸੰਬਰ ਦਾ ਮਹੀਨਾ ਬੀਤਣ ਵਾਲਾ ਹੈ ਪਰ ਬਰਸਾਤ ਦੇ ਆਸਾਰ ਬਿਲਕੁਲ ਹੀ ਦਿਖਾਈ ਨਹੀਂ ਦੇ ਰਹੇ।