ਲੁਧਿਆਣਾ: ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲੇ 'ਚ ਵਿਜੀਲੈਂਸ ਦੇ ਹੱਥ ਇੱਕ ਹੋਰ ਵੱਡੀ ਕਾਮਯਾਬੀ ਲੱਗੀ ਹੈ। ਵਿਜੀਲੈਂਸ ਨੇ ਦੇਰ ਰਾਤ ਮਾਮਲੇ 'ਚ ਨਾਮਜ਼ਦ ਇਕ ਹੋਰ ਮੁਲਜ਼ਮ ਨੂੰ ਕੜੀ ਮਸ਼ੱਕਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਅਨਿਲ ਜੈਨ ਜਿਸ ਨੂੰ ਇੱਕ ਪਿੰਡ ਤੋਂ ਸ਼ੈਲਰ ਦੇ ਵਿਚੋ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਲੁਧਿਆਣਾ ਰੇਂਜ ਐਸਐਸਪੀ ਆਰ ਐਸ ਸੰਧੂ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਐਸਐਸਪੀ ਵਿਜੀਲੈਸ ਨੇ ਦੱਸਿਆ ਕਿ ਇਸ ਮਾਮਲੇ 'ਚ ਹੁਣ ਤੱਕ 4 ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ ਅਤੇ 17 ਮੁਲਜ਼ਮ ਇਸ ਵਿਚ ਕੁਲ ਨਾਮਜ਼ਦ ਸਨ। ਉਨ੍ਹਾਂ ਦੱਸਿਆ ਕਿ ਮਾਮਲੇ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਗ੍ਰਿਫ਼ਤਾਰ ਹੈ। ਉਨ੍ਹਾ ਦੱਸਿਆ ਕਿ ਮੁਲਜ਼ਮ ਨੇ ਅਦਾਲਤ 'ਚ ਅਗਾਉ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਪਰ ਉਸ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ। ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਐਸਐਸਪੀ ਨੇ ਦੱਸਿਆ ਕਿ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ ਚਾਰ ਤੋਂ ਪੰਜ ਘੰਟੇ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਹਨਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਨੂੰ ਬੁਲਾਇਆ ਗਿਆ ਜਿਸ ਤੋਂ ਬਾਅਦ ਅਨਿਲ ਜੈਨ ਗ੍ਰਿਫ਼ਤਾਰੀ ਦੇਣ ਲਈ ਰਾਜ਼ੀ ਹੋਇਆ। ਉਨ੍ਹਾਂ ਕਿਹਾ ਕਿ ਉਹ ਅੰਦਰ ਸ਼ੈਲਰ ਵਿਚ ਕਿਤੇ ਲੁਕ ਗਿਆ ਸੀ। ਵਿਜੀਲੈਂਸ ਨੇ ਕਿਹਾ ਕਿ ਹਰ ਮੁਲਜ਼ਮ ਇਸ ਮਾਮਲੇ ਦੇ ਵਿਚ ਅਹਿਮ ਰੋਲ ਰੱਖਦਾ ਹੈ। ਉਸ ਨੂੰ ਅੱਜ ਅਦਾਲਤ 'ਚ ਪੇਸ਼ ਕਰਨ ਦੀ ਗੱਲ ਕਹੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ