Sri muktsar sahib: ਸਾਲ ਦੀ ਚੌਥੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ, 7200 ਵੱਖ-ਵੱਖ ਕੇਸਾਂ ਦਾ ਹੋਇਆ ਨਿਪਟਾਰਾ
Sri muktsar sahib: ਜ਼ਿਲ੍ਹਾ ਹੈਡਕੁਆਰਟਰ ਸ੍ਰੀ ਮੁਕਤਸਰ ਸਾਹਿਬ ਦੋਵੇਂ ਸਬ ਡਵੀਜ਼ਨਾਂ ਮਲੋਟ ਅਤੇ ਗਿੱਦੜਬਾਹਾ ਵਿਖੇ ਆਯੋਜਿਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ 7000 ਦੇ ਕਰੀਬਨ ਕੇਸਾਂ ਦੀ ਸੁਣਵਾਈ ਹੋਈ ਹੈ।
Sri muktsar sahib: ਸ੍ਰੀ ਮੁਕਤਸਰ ਸਾਹਿਬ ਵਿਖੇ ਸਾਲ 2023 ਦੀ ਚੌਥੀ ਤੇ ਆਖਰੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਨਾਲਸਾ, ਪਲਸਾ ਅਤੇ ਡੀਐਲਐਸਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਗਿਆ ਹੈ।
ਜ਼ਿਲ੍ਹਾ ਹੈਡਕੁਆਰਟਰ ਸ੍ਰੀ ਮੁਕਤਸਰ ਸਾਹਿਬ ਦੋਵੇਂ ਸਬ ਡਵੀਜ਼ਨਾਂ ਮਲੋਟ ਅਤੇ ਗਿੱਦੜਬਾਹਾ ਵਿਖੇ ਆਯੋਜਿਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ 7000 ਦੇ ਕਰੀਬਨ ਕੇਸਾਂ ਦੀ ਸੁਣਵਾਈ ਹੋਈ ਹੈ। ਇਨ੍ਹਾਂ ਨੈਸ਼ਨਲ ਲੋਕ ਅਦਾਲਤਾਂ ਵਿੱਚ ਕ੍ਰਿਮੀਨਲ ਕੰਪਾਊਂਡਐਬਲ ਕੇਸ, ਟਰੈਫਿਕ ਨਾਲ ਸਬੰਧਤ ਕੇਸ,ਰੈਵਿਨਿਊ ਮੈਟਰ ਸਬੰਧੀ ਆਦਿ ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਇਹ ਵੀ ਪੜ੍ਹੋ: Sangrur News: 'ਜੇ ਹਿਸਾਬ ਨਹੀਂ ਦਿੰਦੇ ਤਾਂ ਕੇਂਦਰ ਸਰਕਾਰ ਪੰਜਾਬ ਦਾ ਫੰਡ ਰੋਕੇ ਵੀ ਕਿਉਂ ਨਾਂ ?'
ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਕੇਸ ਲਗਵਾਉਣ ਨਾਲ ਆਮ ਲੋਕਾਂ ਦਾ ਬਹੁਤ ਵੱਡਾ ਫਾਇਦਾ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਿਆ ਗਿਆ ਫੈਸਲਾ ਆਮ ਅਦਾਲਤ ਵਾਂਗ ਹੁੰਦਾ ਹੈ ਜਿਸ ਦੇ ਖਿਲਾਫ ਕਦੇ ਅਪੀਲ ਨਹੀਂ ਹੋ ਸਕਦੀ ਤੇ ਸਮੇਂ ਅਤੇ ਪੈਸੇ ਦੀ ਵੀ ਬਚਤ ਹੁੰਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।