Punjab Police: ਫਾਜ਼ਿਲਕਾ 'ਚ ਦੋ ਵਿਅਕਤੀਆਂ ਨੂੰ ਪੁਲਿਸ 'ਚ ਭਰਤੀ ਕਰਵਾਉਣ ਦੇ ਨਾਂ 'ਤੇ 80 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਲੋੜੀਂਦੇ ਅਮਨ ਸਕੋਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਕਾ ਦੇ ਏ.ਐੱਸ.ਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮਨਜਿੰਦਰ ਸਿੰਘ ਅਤੇ ਕੁਲਦੀਪ ਸਿੰਘ ਵੱਲੋਂ 30 ਮਾਰਚ 2024 ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਜਾਂਚ ਕਰਨ ਤੋਂ ਬਾਅਦ ਦੋ ਕੇਸ ਦਰਜ ਕੀਤੇ ਗਏ ਹਨ।
ਇੱਕ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਦੋਸਤ ਮਨਜਿੰਦਰ ਸਿੰਘ ਵਾਸੀ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਪੁਲਿਸ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ ਜਦਕਿ ਦੂਜੇ ਮਾਮਲੇ ਵਿੱਚ ਤਹਿਸੀਲ ਬੱਸੀ ਪਠਾਣਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਰਹਿਣ ਵਾਲੇ ਕੁਲਦੀਪ ਸਿੰਘ ਨੂੰ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਪਹਿਲਾਂ 30 ਲੱਖ ਰੁਪਏ ਅਤੇ ਫਿਰ 40 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ ਅਮਨ ਤੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕਰੀਬ 80 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਦੂਜੇ ਮੁਲਜ਼ਮ ਦੀ ਭਾਲ ਜਾਰੀ
ਦੱਸ ਦਈਏ ਕਿ ਅਮਨ ਸਕੋਡਾ ਨੂੰ ਫਾਜ਼ਿਲਕਾ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਹੈ, ਜਿਸ ਦੇ ਖ਼ਿਲਾਫ਼ ਫਾਜ਼ਿਲਕਾ ਸਮੇਤ ਪੰਜਾਬ ਭਰ 'ਚ ਧੋਖਾਧੜੀ ਦੇ ਕਈ ਮਾਮਲੇ ਦਰਜ ਹਨ ਜਿਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਜਦਕਿ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :