ਪੜਚੋਲ ਕਰੋ

Government hospitals: ਖੂਨ ਦਾਨ ਕਰਨ 'ਚ ਪੰਜਾਬੀਆਂ ਨੇ ਤੋੜੇ ਰਿਕਾਰਡ, ਪੰਜਾਬ ਸਰਕਾਰ ਨੇ ਜਾਰੀ ਕੀਤਾ ਅੰਕੜਾ

ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ...

ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਮੌਕੇ ਕਰਵਾਈ ਗਈ ਵੱਕਾਰੀ ‘ਇੰਡੀਆ ਬਲੱਡ ਡੋਨੇਸ਼ਨ ਐਨਜੀਓ ਕਨਕਲੇਵ’ ਦੌਰਾਨ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੀ ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ (ਬੀਟੀਐਸ) ਵੱਲੋਂ ਪ੍ਰਦਾਨ ਕੀਤੀ ਗਈ ਹੈ। 

ਇਸ ਸ਼ਾਨਾਮੱਤੀ ਪ੍ਰਾਪਤੀ ਲਈ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਪੰਜਾਬ ਨੂੰ ਵਧਾਈ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਨਤਾ ਸਾਲ 2023-24 ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਦਿੱਤੀ ਗਈ ਹੈ। ਇਸ ਸਮੇਂ (ਸਾਲ 2023-24) ਦੌਰਾਨ, ਕੌਂਸਲ ਨੇ 11,109 ਖੂਨਦਾਨ ਕੈਂਪ ਲਗਾਏ ਅਤੇ ਭਾਰਤ ਸਰਕਾਰ ਦੇ 460,000 ਯੂਨਿਟ ਦੇ ਟੀਚੇ ਨੂੰ ਪਾਰ ਕਰਦਿਆਂ 493,000 ਯੂਨਿਟ ਖੂਨ ਇਕੱਠਾ ਕੀਤਾ।

ਇਹ ਐਵਾਰਡ ਬੀ.ਟੀ.ਐਸ./ਪੀ.ਐਸ.ਬੀ.ਟੀ.ਸੀ. ਦੇ ਸੰਯੁਕਤ ਡਾਇਰੈਕਟਰ ਡਾ. ਸੁਨੀਤਾ ਦੇਵੀ ਅਤੇ ਸ੍ਰੀ ਸੁਰਿੰਦਰ ਸਿੰਘ ਨੇ ਰਾਜ ਦੀ ਤਰਫ਼ੋਂ ਪ੍ਰਾਪਤ ਕੀਤਾ। ਡਾ. ਬਲਬੀਰ ਸਿੰਘ ਨੇ ਸੁਰੱਖਿਅਤ ਖੂਨ ਦੀ ਲਗਾਤਾਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਖੂਨ ਸੰਚਾਰ ਟੀਮਾਂ ਦੇ ਨਿਰੰਤਰ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਜਿਹੀਆਂ ਲੋਕਪੱਖੀ ਪਹਿਲਕਦਮੀਆਂ ਨੂੰ ਚਲਾਉਣ ਅਤੇ ਸੂਬੇ ਭਰ ਵਿੱਚ ਸਵੈਇੱਛਤ ਖੂਨਦਾਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਤੇ ਪ੍ਰਫੁੱਲਿਤ ਕਰਨ ਲਈ ਪ੍ਰੋਜੈਕਟ ਡਾਇਰੈਕਟਰ ਪੀ.ਐਸ.ਏ.ਸੀ.ਐਸ.- ਕਮ- ਡਾਇਰੈਕਟਰ, ਪੀ.ਐਸ.ਬੀ.ਟੀ.ਸੀ. ਵਰਿੰਦਰ ਕੁਮਾਰ ਸ਼ਰਮਾ ਦੇ ਸਮਰਥਨ ਅਤੇ ਅਗਵਾਈ ਦੀ ਵੀ ਸ਼ਲਾਘਾ ਕੀਤੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 182 ਲਾਇਸੰਸਸ਼ੁਦਾ ਖੂਨ ਕੇਂਦਰਾਂ ਦਾ ਮਜ਼ਬੂਤ ਨੈੱਟਵਰਕ ਮੌਜੂਦ ਹੈ, ਜਿਸ ਵਿੱਚ ਸਾਰੇ ਜ਼ਿਲਿ੍ਹਆਂ ’ਚ ਫੈਲੇ 49 ਸਰਕਾਰੀ ਖੂਨ ਕੇਂਦਰ ਸ਼ਾਮਲ ਹਨ, ਜੋ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੇ ਹਨ। ਇਹਨਾਂ ਕੇਂਦਰਾਂ ਵਿੱਚੋਂ, 83 ਲਾਇਸੰਸਸ਼ੁਦਾ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟਸ (ਬੀ.ਸੀ.ਐਸ.ਯੂ.) ਹਨ, ਜਿਸ ਵਿੱਚ 26 ਸਰਕਾਰੀ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟਸ (ਬੀਸੀਐਸਯੂ) ਹਨ, ਜੋ  ਪਲੇਟਲੈਟਸ ਅਤੇ ਪਲਾਜ਼ਮਾ ਵਰਗੇ ਖੂਨ ਦੇ ਮਹੱਤਵਪੂਰਣ ਤੱਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦੇ ਹੋਏ, ਮਰੀਜ਼ਾਂ ਦੀ ਦੇਖਭਾਲ ਵਿੱਚ ਹੋਰ ਵਾਧਾ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਹਸਪਤਾਲ, ਉਪ-ਜ਼ਿਲ੍ਹਾ ਹਸਪਤਾਲ, ਸੀ.ਐਚ.ਸੀ., ਪੀ.ਐਚ.ਸੀ ਅਤੇ ਸਰਕਾਰੀ ਮੈਡੀਕਲ ਕਾਲਜਾਂ ਸਮੇਤ ਪੰਜਾਬ ਦੀਆਂ ਸਾਰੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਲਈ ਮੁਫ਼ਤ ਖੂਨ ਉਪਲਬਧ ਹੈ ਤਾਂ ਜੋ ਕੋਈ ਵੀ ਇਸ ਜੀਵਨ ਬਚਾਊ ਸਰੋਤ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ : ਸਵੇਰੇ ਖਾਲੀ ਪੇਟ ਪੀਓ ਇਸ ਡਰਾਈ ਫਰੂਟ ਦਾ ਪਾਣੀ, ਮੋਟਾਪੇ ਸਮੇਤ ਇਹ ਸਿਹਤ ਸਮੱਸਿਆਵਾਂ ਹੋ ਜਾਣਗੀਆਂ ਦੂਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Sri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget