ਪੜਚੋਲ ਕਰੋ

ਕੈਪਟਨ ਸਰਕਾਰ ਦਾ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਤੋਂ ਮੁਫ਼ਤ ਖ਼ੂਨ ਦੀ ਸਹੂਲਤ ਦਿੱਤੀ ਜਾਵੇਗੀ। ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬਲੱਡ ਤੇ ਬਲੱਡ ਕੰਪੋਨੈਂਟਸ ਮੁਫ਼ਤ ਦਿੱਤੇ ਜਾਣਗੇ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁਫ਼ਤ ਖ਼ੂਨ ਮੁਹੱਈਆ ਕਰਵਾਉਣ ਦੇ ਨਾਲ ਹੀ ਸਾਰੇ ਹਸਪਤਾਲਾਂ ਵਿੱਚ ਖ਼ੂਨ ਦੀ 24 ਘੰਟੇ ਉਪਲੱਬਧਤਾ ਯਕੀਨੀ ਬਣਾਈ ਜਾਵੇਗੀ। ਸਰਕਾਰ ਦੇ ਇਸ ਕਦਮ ਨਾਲ ਸੂਬੇ ਭਰ ਦੇ ਉਨ੍ਹਾਂ ਹਜ਼ਾਰਾਂ ਮਰੀਜ਼ਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਨੂੰ ਸਿਵਲ ਹਸਪਤਾਲਾਂ ਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪ੍ਰੋਸੈਸਿੰਗ ਚਾਰਜ ਵਜੋਂ ਪ੍ਰਤੀ ਯੂਨਿਟ ਬਲੱਡ ਦੇ 300 ਤੇ 500 ਰੁਪਏ ਅਦਾ ਕਰਨੇ ਪੈਂਦੇ ਸਨ। ਹੁਣ ਤੋਂ ਸਰਕਾਰੀ ਹਸਪਤਾਲਾਂ ਵਿੱਚ ਬਲੱਡ ਤੇ ਬਲੱਡ ਕੰਪੋਨੈਂਟਸ, ਜਿਨ੍ਹਾਂ ਵਿੱਚ ਪੈਕਡ ਆਰਬੀਸੀ, ਫ੍ਰੈੱਸ਼ ਫਰੋਜ਼ਨ ਪਲਾਜ਼ਮਾ, ਕਰਾਇਓਪ੍ਰੈਸੀਪੀਟੇਟ, ਪਲੇਟਲੈੱਟਸ ਭਰਪੂਰ ਪਲਾਜ਼ਮਾ, ਪਲੇਟਲੈੱਟਸ ਕੌਨਸਨਟਰੇਟ ਸ਼ਾਮਲ ਹਨ, ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 116 ਬਲੱਡ ਬੈਂਕ ਹਨ, ਜਿਨ੍ਹਾਂ ਵਿੱਚੋਂ 46 ਸਰਕਾਰ ਦੁਆਰਾ, 6 ਫ਼ੌਜ ਦੁਆਰਾ ਤੇ 64 ਬਲੱਡ ਬੈਂਕ ਪ੍ਰਾਈਵੇਟ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਸਰਕਾਰੀ ਬਲੱਡ ਬੈਂਕਾਂ ਦੁਆਰਾ ਬਲੱਡ ਦੇ 2 ਲੱਖ 26 ਹਜ਼ਾਰ ਯੂਨਿਟ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਹਿਤ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ‘ਈ-ਰਕਤਕੋਸ਼’ ਵੈੱਬ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਹ ਵੈੱਬ ਸਹੂਲਤ ਵਿਸ਼ੇਸ਼ ਬਲੱਡ ਗਰੁੱਪ ਤੇ ਬਲੱਡ ਕੰਪੋਨੈਂਟਸ ਦੀ ਉਪਲੱਬਧਤਾ ਤੇ ਵਿਸ਼ੇਸ਼ ਬਲੱਡ ਬੈਂਕ ਵਿੱਚ ਇਸ ਦੀ ਮਿਕਦਾਰ ਚੈੱਕ ਕਰਨ ਲਈ ਸਾਰੇ ਜ਼ਰੂਰਤਮੰਦਾਂ ਲਈ ਸਹਾਈ ਸਿੱਧ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਪਿੰਡ ਚ ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਪਿੰਡ ਚ ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Fatehgarh Sahib News : ਖੇਤਾਂ 'ਚ ਚੱਲ ਰਿਹਾ ਸੀ ਗੈਰ-ਕਾਨੂੰਨੀ ਕੰਮ, ਅਚਾਨਕ ਪੈ ਗਈ ਪੁਲਿਸ ਦੀ ਰੇਡ 
Fatehgarh Sahib News : ਖੇਤਾਂ 'ਚ ਚੱਲ ਰਿਹਾ ਸੀ ਗੈਰ-ਕਾਨੂੰਨੀ ਕੰਮ, ਅਚਾਨਕ ਪੈ ਗਈ ਪੁਲਿਸ ਦੀ ਰੇਡ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
Embed widget