Punjab Breaking News LIVE: ਮੁਫਤ ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ
Punjab Breaking News LIVE: ਮੁਫਤ ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ, ਪੰਜਾਬ 'ਚ ਯੈਲੋ ਅਲਰਟ, 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ
ਸੁਪਰੀਮ ਕੋਰਟ 'ਚ ਸ਼ੁੱਕਰਵਾਰ (4 ਅਗਸਤ) ਨੂੰ ਗਿਆਨਵਾਪੀ ਮਾਮਲੇ 'ਤੇ ਸੁਣਵਾਈ ਹੋਈ। ਇਸ ਦੌਰਾਨ ਮੁਸਲਿਮ ਪੱਖ ਨੂੰ ਅਦਾਲਤ ਤੋਂ ਝਟਕਾ ਲੱਗਿਆ ਹੈ। ਅਦਾਲਤ ਨੇ ਕਿਹਾ ਕਿ ਭਾਰਤੀ ਪੁਰਾਤੱਤਵ ਸਰਵੇਖਣ (ASI) ਦਾ ਸਰਵੇਖਣ ਜਾਰੀ ਰਹੇਗਾ।
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਾਰਟੀ (ਆਪ) ਨੂੰ ਦਫ਼ਤਰ ਲਈ ਜ਼ਮੀਨ ਅਲਾਟ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਰਾਜਪਾਲ (ਜੋ ਕਿ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ) 'ਤੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਨੂੰ ਜ਼ਮੀਨ ਅਲਾਟ ਨਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਰਾਜਪਾਲ ਸ਼ਰਾਰਤੀ ਢੰਗ ਨਾਲ ਕੰਮ ਕਰ ਰਹੇ ਹਨ।
ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਉਰਫ ਕਿੱਕੀ ਢਿੱਲੋਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕਿੱਕੀ ਢਿੱਲੋਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਵੱਲੋਂ ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਜ਼ਮਾਨਤ ਦਿੱਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੀ ਕੇਂਦਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ਅਤੇ ਸੰਸਥਾ ਨਾਲ ਸਬੰਧਤ ਪ੍ਰਬੰਧਕ ਦੇ ਘਰ ਛਾਪੇਮਾਰੀ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਮਾਨਵ ਭਲਾਈ ਦੇ ਖੇਤਰ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਭਾਵਸ਼ਾਲੀ ਭੂਮਿਕਾ ਨੂੰ ਨਜ਼ਰਅੰਦਾਜ ਕਰਕੇ ਅਜਿਹਾ ਕਰਨਾ ਬੇਹੱਦ ਮੰਦਭਾਗੀ ਕਾਰਵਾਈ ਹੈ।
1984 ਸਿੱਖ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਟਾਈਟਲਰ ਨੂੰ ਪੁਲ ਬੰਗਸ਼ ਖੇਤਰ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਵਿਸ਼ੇਸ਼ ਜੱਜ ਵਿਕਾਸ ਢੁਲ ਨੇ ਟਾਈਟਲਰ 'ਤੇ ਕੁਝ ਸ਼ਰਤਾਂ ਲਗਾਈਆਂ ਹਨ। ਜੱਜ ਨੇ ਕਿਹਾ ਕਿ ਉਹ ਕੇਸ ਨਾਲ ਸਬੰਧਤ ਸਬੂਤਾਂ ਨਾਲ ਛੇੜਛਾੜ ਨਹੀਂ ਕਰਨਗੇ ਅਤੇ ਬਿਨਾਂ ਇਜਾਜ਼ਤ ਦੇ ਦੇਸ਼ ਨਹੀਂ ਛੱਡਣਗੇ।
ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ।
ਚੰਡੀਗੜ੍ਹ ਦੀ ਤਰਜ਼ 'ਤੇ ਹੁਣ ਪੰਜਾਬ ਸਰਕਾਰ ਵੀ ਸੂਬੇ ਦੇ ਟ੍ਰੈਫਿਕ ਸਿਸਟਮ ਨੂੰ ਅਪਗ੍ਰੇਡ ਕਰਨ ਜਾ ਰਹੀ ਹੈ। ਜਿਸ ਦੇ ਤਹਿਤ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਜਿਹੜੇ ਟ੍ਰੈਫਿਕ 'ਤੇ ਪੂਰਾ ਧਿਆਨ ਰੱਖਣਗੇ। ਇਸ ਦੇ ਲਈ ਸਰਕਾਰ ਸੂਬੇ ਵਿੱਚ ਆਨਲਾਈਨ ਚਲਾਨ ਪ੍ਰਣਾਲੀ ਵੀ ਲਾਗੂ ਕਰਨ ਜਾ ਰਹੀ ਹੈ। ਜਦੋਂ ਤੁਹਾਡਾ ਚਲਾਨ ਹੋਇਆ ਤਾਂ ਤੁਹਾਨੂੰ ਮੋਬਾਇਲ ਰਾਹੀਂ ਮੈਸੇਜ ਆ ਜਾਵੇਗਾ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲੇ ਵਿੱਚ ਹੜਾਂ ਕਾਰਨ ਹੋਏ ਫ਼ਸਲਾਂ/ਮਕਾਨਾਂ ਆਦਿ ਦੇ ਨੁਕਸਾਨ ਦੇ ਮੁਲਾਂਕਣ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਦਾ ਪਿੰਡਾਂ ਵਿੱਚ ਜਾ ਕੇ ਜਾਇਜ਼ਾ ਲਿਆ। ਸ਼ਾਹਕੋਟ ਖੇਤਰ ਦੇ ਪਿੰਡ ਮਹਿਰਾਜਵਾਲਾ, ਗਿੱਦੜਪਿੰਡੀ ਅਤੇ ਕੁਤਬੇਵਾਲ ਸਮੇਤ ਹੋਰਨਾਂ ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜਲਦ ਤੋਂ ਜਲਦ ਹੜ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲੇ ਵਿੱਚ ਹੜਾਂ ਕਾਰਨ ਹੋਏ ਫ਼ਸਲਾਂ/ਮਕਾਨਾਂ ਆਦਿ ਦੇ ਨੁਕਸਾਨ ਦੇ ਮੁਲਾਂਕਣ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਦਾ ਪਿੰਡਾਂ ਵਿੱਚ ਜਾ ਕੇ ਜਾਇਜ਼ਾ ਲਿਆ। ਸ਼ਾਹਕੋਟ ਖੇਤਰ ਦੇ ਪਿੰਡ ਮਹਿਰਾਜਵਾਲਾ, ਗਿੱਦੜਪਿੰਡੀ ਅਤੇ ਕੁਤਬੇਵਾਲ ਸਮੇਤ ਹੋਰਨਾਂ ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜਲਦ ਤੋਂ ਜਲਦ ਹੜ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਨਵੇਂ 13 ਹੋਰ ਆਮ ਆਦਮੀ ਕਲੀਨਿਕ (Aam Aadmi clinics) ਆਮ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾ ਸਕਣ।
ਜਲੰਧਰ 'ਚ ਬੱਸ ਡਿਪੂ ਵਿੱਚ ਖੜ੍ਹੀਆਂ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ 2 ਬੱਸਾਂ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਪੰਜ ਗੱਡੀਆਂ ਦੀਆਂ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਖੁਸ਼ਕਿਸਮਤੀ ਨਾਲ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ
ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਮੋਹਾਲੀ ਦੇ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੇ ਪਾਣੀ ਵਿੱਚ ਬਣੀਆਂ ਡੇਂਗੂ (Dengue) ਦੀ ਥਾਵਾਂ ਦਾ ਪਤਾ ਲਗਾ ਕੇ ਲੋਕਾਂ ਨੂੰ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਹਰ ਸ਼ੁੱਕਰਵਾਰ ਨੂੰ ਸਿਹਤ ਕਮੇਟੀਆਂ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਨਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ 75 ਹੋਰ ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਸਮਰਪਿਤ ਕਰਨਗੇ। ਪੰਜਾਬ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਸਾਡੇ 580 ਕਰੋੜ ਦੇ ਫੰਡਾਂ ਬਾਰੇ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ, ਜੋ ਕਿ ਨਿੰਦਣਯੋਗ ਹੈ ਪਰ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਸਾਨੂੰ ਲਗਾਤਾਰ ਫੰਡ ਦੇ ਰਹੇ ਹਨ ਤਾਂ ਜੋ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਕੰਮ ਰੁਕ ਨਾ ਜਾਣ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਅੰਦਰ ਸਿੱਖਾਂ ਨੂੰ ਆਨੇ-ਬਹਾਨੇ ਅਲਹਿਦਗੀ ਦਾ ਅਹਿਸਾਸ ਕਰਵਾਉਣਾ ਮੰਦਭਾਗਾ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਭਾਰਤ ਸਥਿਤ ਖਾਲਸਾ ਏਡ ਦੇ ਦਫਤਰ ਵਿੱਚ ਐਨਆਈਏ ਨੇ ਛਾਪੇਮਾਰੀ ਕੀਤੀ ਸੀ ਤੇ ਉੱਥੇ ਇੰਗਲੈਂਡ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ ਗਿਆ ਸੀ। ਇਸ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਪੰਜਾਬ ਵਿੱਚ ਕਈ ਸਰਕਾਰੀ ਅਫਸਰ ਸਤਿਕਾਰਯੋਗਾਂ ਨੂੰ ਸਨਮਾਨ ਨਹੀਂ ਦੇ ਰਹੇ ਹਨ। ਵਿਧਾਇਕਾਂ ਦੀਆਂ ਸ਼ਿਕਾਇਤਾਂ ਦੇ ਬਾਵਜੂਦ ਹਾਲਾਤਾਂ ਵਿੱਚ ਕੋਈ ਵੀ ਬਦਲਾਅ ਨਹੀਂ ਹੋਇਆ ਹੈ। ਇਸ ਦੌਰਾਨ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਹੁਣ ਮੁੱਖ ਸਕੱਤਰ ਨੂੰ ਚਿੱਠੀ ਭੇਜ ਕੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਵਿਧਾਇਕਾਂ ਨੂੰ ਸਭ ਕੁੱਝ ਅਪਗ੍ਰੇਡ ਮਿਲਣ ਵਾਲਾ ਹੈ। ਵਿਧਾਨ ਸਭਾ ਦੀ ਕਾਰਵਾਈ ਤੋਂ ਹੁਣ ਕਾਗਜ਼ੀ ਕੰਮ ਬੰਦ ਹੋ ਜਾਵੇਗਾ ਅਤੇ ਇਸ ਦੇ ਲਈ ਡਿਜੀਟਲ ਤਕਨੀਕ ਵਰਤੀ ਜਾਵੇਗੀ। ਯਾਨੀ ਕਿ ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ ਪੇਪਰਲੈੱਸ ਹੋਵੇਗਾ। ਵਿਧਾਨ ਸਭਾ ਨੂੰ ਪੇਪਰਲੈੱਸ ਕਰਨ 'ਤੇ 12.31 ਕਰੋੜ ਰੁਪਏ ਦਾ ਖਰਚ ਆਇਆ ਹੈ।
ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨਾਲ ਤਾਲਮੇਲ ਕਰਕ ਝੋਨੇ ਦੀ ਪਨੀਰੀ ਤਿਆਰ ਕਰਵਾਈ ਗਈ ਹੈ, ਜਿਸ ਕਿ ਹੜ੍ਹ ਪੀੜਿਤ ਇਲਾਕਿਆਂ ਵਿੱਚ ਫਰੀ ਦਿੱਤੀ ਜਾ ਰਹੀ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਬਰਨਾਲਾ ਖੇਤੀਬਾੜੀ ਵਿਭਾਗ ਦੀ ਹੱਲਾਸ਼ੇਰੀ ਤੇ ਪਿੰਡ ਪੱਖੋ ਕਲਾਂ ਵਿਖੇ ਕੁਲਵੰਤ ਸਿੰਘ ਸਿੱਧੂ ਦੇ ਖੇਤ ਵਿੱਚ ਪਨੀਰੀ ਤਿਆਰ ਕਰਕੇ ਪਟਿਆਲਾ ਦਾ ਪਿੰਡ ਲਾਸੜੂ ਵਿਖੇ ਝੋਨੇ ਦੀ ਪਨੀਰੀ ਦਿੱਤੀ ਗਈ ਹੈ।
ਪੰਜਾਬ 'ਚ ਟਮਾਟਰ ਦੀ ਕਮੀ ਤੇ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਬਾਅਦ ਹੁਣ ਪੰਜਾਬ ਰਾਜ ਭਵਨ 'ਚ ਵੀ ਟਮਾਟਰ ਦੀ ਵਰਤੋਂ ਨਹੀਂ ਹੋਵੇਗੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ 'ਚ ਟਮਾਟਰ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਉਹਨਾਂ ਨੇ ਪੰਜਾਬ ਦੀ ਇਸ ਸਮੱਸਿਆ ਨੂੰ ਲੈ ਕੇ ਇਹ ਫੈਸਲਾ ਲਿਆ ਹੈ।
ਯੂਕੇ ਵਿੱਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਵੀਰਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਹੁਣ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਰੋਕੇ ਜਾਣ ਦੇ ਮਾਮਲੇ 'ਤੇ ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਤੇ ਸਿੱਖਾਂ ਨਾਲ ਖੜਣ ਦੀ ਇਹ ਕੀਮਤ ਅਦਾ ਕਰਨੀ ਪਈ ਹੈ।
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਮੋਬਾਈਲਾਂ ਦੀ ਖੇਪ ਬਰਾਮਦ ਹੋਈ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਲੈਣ ’ਤੇ 17 ਮੋਬਾਈਲ ਫੋਨ, 75 ਜ਼ਰਦੇ ਦੀਆਂ ਪੁੜੀਆਂ ਅਤੇ 57 ਬੀੜੀਆਂ ਦੇ ਬੰਡਲ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਪੁਲਿਸ ਨੇ 8 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਿਟੀ ਦੇ ਵਿੱਚ ਕੇਸ ਦਰਜ ਕੀਤਾ ਹੈ।
ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੱਜ ਸਵੇਰੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਨ੍ਹਾਂ ਇਲਾਕਿਆਂ 'ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੁਫ਼ਤ ਬਿਜਲੀ ਦੇਣ ਦੇ ਮਾਮਲੇ 'ਚ ਕੇਂਦਰ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਸੂਬੇ ਦੀਆਂ ਸਰਕਾਰਾਂ 'ਤੇ ਭਾਰੀ ਬੋਝ ਪੈ ਸਕਦਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਸ ਨਵੇਂ ਹੁਕਮ ਨਾਲ ਮਾਨ ਸਰਕਾਰ ਨੂੰ ਅਡਵਾਂਸ ਦੇ ਤੌਰ 'ਤੇ 5 ਤੋਂ 6 ਹਜ਼ਾਰ ਕਰੋੜ ਰੁਪਏ ਜਮਾ ਕਰਵਾਉਣੇ ਪੈਣਗੇ।
ਪਿਛੋਕੜ
Punjab Breaking News LIVE 04 August, 2023: ਮੁਫ਼ਤ ਬਿਜਲੀ ਦੇਣ ਦੇ ਮਾਮਲੇ 'ਚ ਕੇਂਦਰ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਸੂਬੇ ਦੀਆਂ ਸਰਕਾਰਾਂ 'ਤੇ ਭਾਰੀ ਬੋਝ ਪੈ ਸਕਦਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਸ ਨਵੇਂ ਹੁਕਮ ਨਾਲ ਮਾਨ ਸਰਕਾਰ ਨੂੰ ਅਡਵਾਂਸ ਦੇ ਤੌਰ 'ਤੇ 5 ਤੋਂ 6 ਹਜ਼ਾਰ ਕਰੋੜ ਰੁਪਏ ਜਮਾ ਕਰਵਾਉਣੇ ਪੈਣਗੇ।
ਕੇਂਦਰ ਸਰਕਾਰ ਦੇ ਨਵੇਂ ਹੁਕਮਾਂ ਤਹਿਤ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੁਫ਼ਤ ਬਿਜਲੀ ਲਈ ਸਬਸਿਡੀ ਦੀ ਰਕਮ ਕੰਪਨੀਆਂ ਕੋਲ ਐਡਵਾਂਸ ਜਮ੍ਹਾਂ ਕਰਵਾਉਣ।ਓਧਰ ਕੰਪਨੀਆਂ ਨੂੰ ਕਿਹਾ ਗਿਆ ਹੈ ਜੇਕਰ ਸਰਕਾਰਾਂ ਇਸ ਤਰ੍ਹਾਂ ਨਹੀਂ ਕਰਦੀਆਂ ਖ਼ਪਤਕਾਰਾਂ ਨੂੰ ਅਦਾਇਗੀ ਲਈ ਬਿੱਲ ਜਾਰੀ ਕੀਤੇ ਜਾਣਗੇ। Free ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ
ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੱਜ ਸਵੇਰੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਨ੍ਹਾਂ ਇਲਾਕਿਆਂ 'ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਆਮ ਵਾਂਗ ਹੋਣ ਦੀ ਉਡੀਕ ਕਰਦਿਆਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਡੈਮ ਦਾ ਪਾਣੀ ਰੋਜ਼ਾਨਾ ਔਸਤਨ 1 ਫੁੱਟ ਦੀ ਰਫ਼ਤਾਰ ਨਾਲ ਵੱਧ ਰਿਹਾ ਹੈ। ਇਹ ਸਪੱਸ਼ਟ ਹੈ ਕਿ ਡੈਮ ਫਲੱਡ ਗੇਟਾਂ ਨੂੰ ਖੋਲ੍ਹੇ ਬਿਨਾਂ ਵੱਧ ਤੋਂ ਵੱਧ ਦੋ ਹਫ਼ਤਿਆਂ ਤੱਕ ਚੱਲ ਸਕਦਾ ਹੈ। ਇਸ ਤੋਂ ਬਾਅਦ ਸਥਿਤੀ ਨੂੰ ਦੇਖਦੇ ਹੋਏ ਡੈਮ ਦੇ ਫਲੱਡ ਗੇਟ ਖੋਲ੍ਹਣੇ ਪੈਣਗੇ। Punjab News: ਪੰਜਾਬ ਵਿੱਚ ਯੈਲੋ ਅਲਰਟ, 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ; ਭਾਖੜਾ ਦੇ ਪਾਣੀ ਨੂੰ ਲੈ ਕੇ ਨਵਾਂ ਅਪਡੇਟ
- - - - - - - - - Advertisement - - - - - - - - -