ਪੜਚੋਲ ਕਰੋ
Advertisement
ਪੰਜਾਬ 'ਚ ਅੱਜ ਤੋਂ ਮੁਫਤ ਬਿਜਲੀ: 2 ਮਹੀਨਿਆਂ 'ਚ 600 ਯੂਨਿਟ ਮੁਫ਼ਤ ਦੇਵੇਗੀ AAP ਸਰਕਾਰ; ਇੱਕ ਯੂਨਿਟ ਜ਼ਿਆਦਾ ਹੋਈ ਤਾਂ ਦੇਣਾ ਹੋਵੇਗਾ ਪੂਰਾ ਬਿੱਲ
ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ਨੂੰ ਰਸਮੀ ਤੌਰ 'ਤੇ ਲਾਗੂ ਕਰ ਦਿੱਤਾ ਹੈ। ਹਾਲਾਂਕਿ ਇਸ 'ਚ ਸਰਕਾਰ ਵੱਲੋਂ ਤੈਅ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ਨੂੰ ਰਸਮੀ ਤੌਰ 'ਤੇ ਲਾਗੂ ਕਰ ਦਿੱਤਾ ਹੈ। ਹਾਲਾਂਕਿ ਇਸ 'ਚ ਸਰਕਾਰ ਵੱਲੋਂ ਤੈਅ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ। ਪੰਜਾਬ ਵਿੱਚ ਬਿਜਲੀ ਦਾ ਬਿੱਲ 2 ਮਹੀਨਿਆਂ ਬਾਅਦ ਆਉਂਦਾ ਹੈ। ਅਜਿਹੇ 'ਚ ਇੱਕ ਬਿੱਲ 'ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇਕਰ 2 ਮਹੀਨਿਆਂ 'ਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਹੁੰਦੀ ਹੈ ਤਾਂ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦੇ 73 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਚੋਣਾਂ ਸਮੇਂ ਵਾਅਦੇ ਕਰਦੀ ਸੀ। ਜਿਸ ਨੂੰ ਪੂਰਾ ਕਰਨ ਵਿੱਚ ਪੂਰੇ 5 ਸਾਲ ਲੱਗ ਜਾਂਦੇ ਸਨ ਪਰ ਸਾਡੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ। ਅੱਜ ਅਸੀਂ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਰੰਟੀ ਨੂੰ ਪੂਰਾ ਕਰਨ ਜਾ ਰਹੇ ਹਾਂ। ਅੱਜ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ।
ਮੁਫ਼ਤ ਬਿਜਲੀ ਲਈ ਇਹ ਸ਼ਰਤਾਂ
ਜਨਰਲ ਵਰਗ ਨੂੰ 2 ਮਹੀਨਿਆਂ 'ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇਕਰ ਇਕ ਯੂਨਿਟ ਜ਼ਿਆਦਾ ਹੈ ਤਾਂ ਪੂਰਾ ਬਿੱਲ ਦੇਣਾ ਹੋਵੇਗਾ। ਅਨੁਸੂਚਿਤ ਜਾਤੀ ਸ਼੍ਰੇਣੀ ਲਈ 1 ਕਿਲੋਵਾਟ ਕੁਨੈਕਸ਼ਨ ਤੱਕ 600 ਯੂਨਿਟ ਪੂਰੀ ਤਰ੍ਹਾਂ ਮੁਫਤ ਹੋਣਗੇ। ਜੇਕਰ ਉਹ ਜ਼ਿਆਦਾ ਖਰਚ ਕਰਦਾ ਹੈ ਤਾਂ ਉਸ ਨੂੰ ਉਸੇ ਵਾਧੂ ਯੂਨਿਟ ਦਾ ਬਿੱਲ ਅਦਾ ਕਰਨਾ ਹੋਵੇਗਾ। 1 ਕਿਲੋਵਾਟ ਤੋਂ ਵੱਧ ਕੁਨੈਕਸ਼ਨ ਰੱਖਣ ਵਾਲੇ ਅਨੁਸੂਚਿਤ ਜਾਤੀ ਵਰਗ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ ਜੇਕਰ ਖਰਚਾ 600 ਯੂਨਿਟ ਤੋਂ ਵੱਧ ਹੈ। ਜੇਕਰ ਇਨਕਮ ਟੈਕਸ ਭਰਦੇ ਹਨ ਅਤੇ 600 ਯੂਨਿਟ ਤੋਂ ਵੱਧ ਬਿਜਲੀ ਖਰਚ ਹੁੰਦੀ ਹੈ ਤਾਂ ਪੂਰਾ ਬਿੱਲ ਭਰਨਾ ਪਵੇਗਾ।
ਜੋ ਕਿਹਾ ਹੈ ਉਹ ਕਰੇਗੇ: ਬਿਜਲੀ ਮੰਤਰੀ
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਗਾਰੰਟੀ ਪੂਰੀ ਹੋ ਗਈ ਹੈ। ਜੋ ਕਿਹਾ ਹੈ ਉਹ ਕਰੇਗੇ । ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ।
ਦਿੱਲੀ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਮੁਫ਼ਤ : ਰਾਘਵ ਚੱਢਾ
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ। ਦਿੱਲੀ ਤੋਂ ਬਾਅਦ ਪੰਜਾਬ ਦੂਜਾ ਸੂਬਾ ਬਣ ਗਿਆ ਹੈ, ਜਿੱਥੇ ਬਿਜਲੀ ਮੁਫਤ ਮਿਲੇਗੀ। ਪੰਜਾਬੀਆਂ ਨੂੰ ਅਰਵਿੰਦ ਕੇਜਰੀਵਾਲ ਦੀ ਪਹਿਲੀ ਗਰੰਟੀ ਅੱਜ ਪੂਰੀ ਹੋ ਗਈ।
ਜੇਲ੍ਹ ਮੰਤਰੀ ਬੈਂਸ ਨੇ ਮੁੱਖ ਮੰਤਰੀ ਅਤੇ ਕੇਜਰੀਵਾਲ ਦਾ ਕੀਤਾ ਧੰਨਵਾਦ
ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਮਿਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।
ਆਮ ਆਦਮੀ ਪਾਰਟੀ ਦੀ ਪਹਿਲੀ ਗਾਰੰਟੀ ਪੂਰੀ ..
— Harbhajan Singh ETO (@AAPHarbhajan) July 1, 2022
ਜੋ ਕਿਹਾ ਉਹ ਕਰਾਂਗੇ..
ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ..#300UnitFreeBijli pic.twitter.com/Ugn1jjvmRP
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement