ਚੰਡੀਗੜ੍ਹ: ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਨਹੀਂ ਹੋਵੇਗੀ। ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗੱਲਾਂ ਸਿਰਫ ਅਫਵਾਹਾਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ 'ਤੇ ਰੋਕ ਲਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।
ਦੱਸ ਦਈਏ ਕਿ ਵੀਡੀਓ ਸ਼ੇਅਰ ਕਰਦਿਆਂ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵੱਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਸਹੂਲਤ ਜਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ।
ਵੀਡੀਓ 'ਚ ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਗਲਤ ਅਫਵਾਹਾਂ ਫੈਲਾਉਂਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲਾਲਜੀਤ ਸਿੰਘ ਭੁੱਲਰ ਨੇ ਇਹ ਵੀ ਕਿਹਾ ਕਿ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵੱਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਹੈ।
ਇਹ ਵੀ ਪੜ੍ਹੋ: Punjab Breaking News: ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਬਾਰੇ ਪੰਜਾਬ ਸਰਕਾਰ ਨੇ ਮੰਨੀਆਂ ਕਿਸਾਨਾਂ ਦੀ ਮੰਗਾਂ