Punjab Weather: ਸ਼ੁੱਕਰਵਾਰ ਨੂੰ ਸੀਜ਼ਨ ਦੀ ਰਹੀ ਸਭ ਤੋਂ ਠੰਢੀ ਰਾਤ, ਆਮ ਨਾਲੋਂ ਦੋ ਡਿਗਰੀ ਹੇਠਾਂ ਆਇਆ ਪਾਰਾ
Punjab Update: ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਹੇਠਾਂ ਆ ਗਿਆ ਹੈ। ਅੰਮ੍ਰਿਤਸਰ ਘੱਟੋ-ਘੱਟ ਤਾਪਮਾਨ 1.4 ਡਿਗਰੀ ਦੇ ਨਾਲ ਸਭ ਤੋਂ ਠੰਢਾ ਰਿਹਾ। ਪੰਜਾਬ ਵਿੱਚ ਦਿਨ ਦਾ ਤਾਪਮਾਨ ਵੀ ਆਮ ਨਾਲੋਂ 7.4 ਡਿਗਰੀ ਹੇਠਾਂ ਆ ਗਿਆ ਹੈ।
Punjab Weathr Update: ਪੰਜਾਬ ਵਿੱਚ ਇਸ ਸਰਦੀ ਦੇ ਮੌਸਮ ਦੀ ਸਭ ਤੋਂ ਠੰਢੀ ਰਾਤ ਸ਼ੁੱਕਰਵਾਰ ਦੀ ਰਹੀ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਹੇਠਾਂ ਆ ਗਿਆ ਹੈ। ਅੰਮ੍ਰਿਤਸਰ ਘੱਟੋ-ਘੱਟ ਤਾਪਮਾਨ 1.4 ਡਿਗਰੀ ਦੇ ਨਾਲ ਸਭ ਤੋਂ ਠੰਢਾ ਰਿਹਾ। ਪੰਜਾਬ ਵਿੱਚ ਦਿਨ ਦਾ ਤਾਪਮਾਨ ਵੀ ਆਮ ਨਾਲੋਂ 7.4 ਡਿਗਰੀ ਹੇਠਾਂ ਆ ਗਿਆ ਹੈ।
ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਧੁੰਦ ਦਾ ਰੈੱਡ ਅਲਰਟ ਅਤੇ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਅਲਰਟ ਮੁਤਾਬਕ ਪੰਜਾਬ 'ਚ ਸੀਤ ਲਹਿਰ ਦੇ ਨਾਲ-ਨਾਲ ਬੇਹੱਦ ਸੰਘਣੀ ਧੁੰਦ ਵੀ ਪਵੇਗੀ। ਠੰਡੇ ਦਿਨ ਦੇ ਹਾਲਾਤ ਵੀ ਬਣੇ ਰਹਿਣਗੇ। ਐਤਵਾਰ ਨੂੰ ਖਾਸ ਤੌਰ 'ਤੇ ਤੇਜ਼ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ ਖੁਸ਼ਕ ਰਹੇਗਾ ਪਰ ਘੱਟੋ-ਘੱਟ ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ।
ਸ਼ੁੱਕਰਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 1.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਅੰਮ੍ਰਿਤਸਰ 1.4 ਡਿਗਰੀ 'ਤੇ ਸਭ ਤੋਂ ਠੰਢਾ ਰਿਹਾ, ਜੋ ਆਮ ਨਾਲੋਂ 2.5 ਡਿਗਰੀ ਘੱਟ ਸੀ। ਲੁਧਿਆਣਾ ਦਾ ਤਾਪਮਾਨ 4.6 ਡਿਗਰੀ ਸੀ, ਜੋ ਆਮ ਨਾਲੋਂ 1.0 ਡਿਗਰੀ ਘੱਟ ਸੀ, ਪਟਿਆਲਾ ਦਾ ਤਾਪਮਾਨ 4.4 ਡਿਗਰੀ ਸੀ, ਜੋ ਆਮ ਨਾਲੋਂ 2.2 ਡਿਗਰੀ ਘੱਟ ਸੀ ਅਤੇ ਬਠਿੰਡਾ ਦਾ ਤਾਪਮਾਨ 2.0 ਡਿਗਰੀ ਸੀ, ਜੋ ਆਮ ਨਾਲੋਂ 3.0 ਡਿਗਰੀ ਘੱਟ ਸੀ। ਇਸ ਤੋਂ ਇਲਾਵਾ ਪਠਾਨਕੋਟ ਵਿੱਚ ਪਾਰਾ 5.4 ਡਿਗਰੀ, ਗੁਰਦਾਸਪੁਰ ਵਿੱਚ 3.0 ਡਿਗਰੀ ਅਤੇ ਐਸਬੀਐਸ ਨਗਰ ਵਿੱਚ 3.6 ਡਿਗਰੀ ਰਿਹਾ।
ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਜਿਸ ਕਾਰਨ ਇਹ ਹੁਣ ਆਮ ਨਾਲੋਂ 7.4 ਡਿਗਰੀ ਹੇਠਾਂ ਪਹੁੰਚ ਗਿਆ ਹੈ। ਐਸਬੀਐਸ ਨਗਰ ਵਿੱਚ ਸਭ ਤੋਂ ਘੱਟ ਤਾਪਮਾਨ 7.0 ਡਿਗਰੀ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 9.4, ਲੁਧਿਆਣਾ ਵਿੱਚ 11.4, ਪਟਿਆਲਾ ਵਿੱਚ 12.1, ਪਠਾਨਕੋਟ ਵਿੱਚ 9.8, ਬਠਿੰਡਾ ਵਿੱਚ 12.6, ਗੁਰਦਾਸਪੁਰ ਵਿੱਚ 7.8, ਬਰਨਾਲਾ ਵਿੱਚ 10.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਪਾਰਾ ਆਮ ਨਾਲੋਂ 6.3 ਡਿਗਰੀ ਤੋਂ 8.2 ਡਿਗਰੀ ਤੱਕ ਹੇਠਾਂ ਰਿਹਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।