ਅੰਮ੍ਰਿਤਸਰ: ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੰਨਾਂ ਖਿਲਾਫ ਪੰਜਾਬ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਕੈਪਟਨ ਸਰਕਾਰ ਹੁਣ ਕਿਸਾਨਾਂ ਨੂੰ ਸੰਘਰਸ਼ ਠੰਢਾ ਕਰਨ ਦੀ ਨਸੀਹਤ ਦੇਣ ਲੱਗੀ ਹੈ। ਇਸ ਤੋਂ ਕਿਸਾਨ ਪੰਜਾਬ ਸਰਕਾਰ ਖਿਲਾਫ ਵੀ ਭੜਕ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ।

ਇਸ ਮੀਟਿੰਗ ਬਾਰੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੈਪਟਨ ਈਡੀ ਦੀ ਕਾਰਵਾਈ ਤੋਂ ਘਬਰਾ ਗਈ ਹੈ ਤੇ ਹੁਣ ਪੰਜਾਬ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਨੂੰ ਖੁਸ਼ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੋਦੀ ਸਰਕਾਰ ਦੀ ਪੂਰਕ ਬਣ ਕੇ ਕੰਮ ਕਰ ਰਹੀ ਹੈ।

ਪੰਧੇਰ ਨੇ ਕਿਹਾ ਕਿ ਕੇਂਦਰ ਨਾਲੋਂ ਜ਼ਿਆਦਾ ਪੰਜਾਬ ਸਰਕਾਰ ਸੂਬੇ 'ਚ ਪੈਸੰਜਰ ਗੱਡੀਆਂ ਚਲਾਉਣ ਲਈ ਤਰਲੋਮੱਛੀ ਹੋ ਰਹੀ ਹੈ ਤੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਹੋ ਰਹੀ ਹੈ। ਇਸ ਨੂੰ ਸੂਬੇ ਦੇ ਕਿਸਾਨ ਤੇ ਲੋਕ ਕਾਮਯਾਬ ਨਹੀ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀ ਆਰਥਿਕ ਨਾਕੇਬੰਦੀ ਕੀਤੀ ਹੋਈ ਹੈ।

Car Accident: ਬਠਿੰਡਾ ਕੋਲ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ

ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਸਰਵਣ ਸਿੰਘ ਨੇ ਕਿਹਾ ਕਿ ਕੇਂਦਰ ਦਾ ਪੱਖ ਪੂਰਨ ਲਈ ਕੈਪਟਨ ਸਰਕਾਰ ਕਿਸਾਨਾਂ 'ਤੇ ਦਬਾਅ ਬਣਾਉਣ 'ਚ ਲੱਗੀ ਹੋਈ ਹੈ। ਕੈਪਟਨ 'ਤੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਆਪਣੇ ਕਾਰਪੋਰੇਟ ਘਰਾਣਿਆਂ ਨੂੰ ਸੱਦਾ ਦੇ ਕੇ ਇਨ੍ਹਾਂ ਨੂੰ ਕਿਸਾਨੀ ਲਈ ਬਿਹਤਰ ਆਖ ਰਹੇ ਹਨ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿ ਕੇਂਦਰ ਕਿਸਾਨਾਂ ਨੂੰ ਅੰਨਦਾਤਾ ਆਖਦੀ ਹੈ ਪਰ ਤਿੰਨ ਕਾਨੂੰਨਾਂ 'ਚ ਜਕੜ ਕੇ ਅੰਨਦਾਤਾ ਨਾਲ ਧੱਕਾ ਕਰ ਰਹੀ ਹੈ।

ਦਰਅਸਲ ਕਿਸਾਨਾਂ ਦੇ ਸੰਘਰਸ਼ ਦਾ ਸੇਕ ਕੈਪਟਨ ਦੇ ਘਰ ਤਕ ਵੀ ਪਹੁੰਚਿਆ ਹੈ। ਮੰਨਿਆ ਜਾ ਰਿਹਾ ਹੈ ਕਿ ਈਡੀ ਵੱਲੋਂ ਜਾਰੀ ਕੀਤੇ ਸੰਮਨ ਕੈਪਟਨ ਵੱਲੋਂ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਖੇਤੀ ਬਿੱਲਾਂ ਦਾ ਨਤੀਜਾ ਹੈ। ਉਧਰ, ਵੀਰਵਾਰ ਨੂੰ ਪੂਰੇ ਦੇਸ਼ ਦੇ ਕਿਸਾਨ ਨੇਤਾਵਾਂ ਨੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ 'ਚ ਬੈਠ ਕੇ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਘੇਰਾ ਪਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ।

Breaking : ਅਨਿਲ ਵਿਜ ਨੇ ਕਰਾਇਆ ਕੋਰੋਨਾ ਵੈਕਸੀਨ ਦਾ ਟਰਾਇਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904