Farmer Protest: ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਦੀ ਅਗਵਾਈ ਹੇਠ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ  ਵੱਡਾ ਹੁਲਾਰਾ ਮਿਲਿਆ ਹੈ। ਇਸ ਤਹਿਤ ਅੰਮ੍ਰਿਤਸਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮੋਰਚੇ ਵਿੱਚ ਸ਼ਾਮਲ ਲਈ ਸਰਵਨ ਸਿੰਘ ਪੰਧੇਰ ਦੀ ਅਗਵਾਈ  ਵਿੱਚ ਰਵਾਨਾ ਹੋਇਆ।


ਇਸ ਜੱਥੇ ਵਿੱਚ ਸੈਂਕੜੇ ਟਰੈਕਟਰ ਟਰਾਲੀਆਂ ਰਾਹੀਂ ਹਜ਼ਾਰਾਂ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਏ। ਇਸ ਮੌਕੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਾਂ ਨੇ ਸਧਾਰਨ ਪੱਧਰ ਦੀ ਗਿਣਤੀ ਵਿੱਚ ਵੋਟਾਂ ਪਾਉਣ ਵਿੱਚ ਹਿੱਸਾ ਲਿਆ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਲੋਕਾਂ ਨੂੰ ਇਹਨਾਂ ਰਾਜਨੀਤਿਕ ਪਾਰਟੀਆਂ ਦੁਆਰਾ ਕੀਤੀ ਜਾਂਦੀ ਸਿਆਸਤ ਨਾ ਗਵਾਰ ਗੁਜ਼ਰ ਰਹੀ ਹੈ। 


ਉਨ੍ਹਾਂ ਕਿਹਾ ਕਿ ਲੋਕ ਇਸ ਗੱਲ ਨੂੰ ਸਮਝ ਰਹੇ ਹਨ ਕਿ ਉਨ੍ਹਾਂ ਦੇ ਮਸਲਿਆਂ ਦਾ ਹੱਲ ਸੰਘਰਸ਼ 'ਤੇ ਟੇਕ ਰੱਖ ਕੇ ਹੋਣਾ ਹੈ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਕਿਸੇ ਵੀ ਗਠਬੰਧਨ ਦੀ ਬਣੇ ਅੰਦੋਲਨ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ।


ਨਵੀਂ ਸਰਕਾਰ ਅੱਗੇ ਸਭ ਤੋਂ ਪਹਿਲਾ ਸਵਾਲ ਸਾਰੀਆਂ ਫ਼ਸਲਾਂ ਦੀ ਐਮ ਐਸ ਪੀ ਤੇ ਖਰੀਦ ਦਾ ਗਰੰਟੀ ਕਾਨੂੰਨ ਅਤੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕਰਵਾਉਣ, ਕਿਸਾਨ ਮਜਦੂਰ ਦੀ ਕਰਜ਼ਾ ਮੁਕਤੀ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ, ਕਿਸਾਨ ਮਜ਼ਦੂਰ ਲਈ ਪੈਨਸ਼ਨ, ਫਸਲੀ ਬੀਮਾ ਯੋਜਨਾ, ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਵਾਉਣ ਦੀ ਆਦਿਵਾਸੀਆਂ ਦੀ ਚਰੋਕਲੀ ਮੰਗ ਸਮੇਤ 10 ਅਹਿਮ ਮੰਗਾਂ ਦੇ ਹੱਲ ਕਰਨ ਦਾ ਹੋਵੇਗਾ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।