ਪੜਚੋਲ ਕਰੋ

ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਫਸਲ ਦਾ ਭੁਗਤਾਨ ਹੋਵੇਗਾ- ਮਾਨ

ਭਾਰਤੀ ਰਿਜ਼ਰਵ ਬੈਂਕ ਨੇ ਅੱਜ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਗਦ ਕਰਜ਼ਾ ਹੱਦ (ਸੀ.ਸੀ.ਐਲ.) 36,999 ਕਰੋੜ ਰੁਪਏ ਦੀ  ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ

ਚੰਡੀਗੜ੍ਹ: ਭਾਰਤੀ ਰਿਜ਼ਰਵ ਬੈਂਕ ਨੇ ਅੱਜ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਗਦ ਕਰਜ਼ਾ ਹੱਦ (ਸੀ.ਸੀ.ਐਲ.) 36,999 ਕਰੋੜ ਰੁਪਏ ਦੀ  ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ ਅਤੇ ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ, 2022 ਮਹੀਨੇ ਲਈ 7,500 ਕਰੋੜ ਰੁਪਏ ਜਾਰੀ ਕੀਤੇ ਜਾਣ ਦੀ ਉਮੀਦ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਗਦ ਕਰਜ਼ਾ ਹੱਦ ਦੀ ਜਲਦੀ ਪ੍ਰਵਾਨਗੀ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਸਮੇਂ ਸਿਰ ਤਿਆਰੀਆਂ ਨੂੰ ਯਕੀਨੀ ਬਣਾਏਗੀ ਅਤੇ ਇਕ ਅਕਤੂਬਰ ਤੋਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਭੁਗਤਾਨ ਕਰਨ ਦੀ ਸਹੂਲਤ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 'ਆਪ' ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ ਅਤੇ ਇਸ ਲਈ ਉਨ੍ਹਾਂ ਨੇ ਮਈ ਮਹੀਨੇ ਵਿੱਚ ਹੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਬੰਧੀ ਅਗਾਊਂ ਯੋਜਨਾਬੰਦੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸਰਕਾਰ ਨੇ ਨਵੀਨਤਮ ਆਈ.ਟੀ. ਤਕਨੀਕਾਂ ਦੀ ਵਰਤੋਂ ਕਰਕੇ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਲਈ ਮਿਲਿੰਗ, ਟਰਾਂਸਪੋਰਟ, ਲੇਬਰ ਅਤੇ ਸਟਾਕ ਵਸਤਾਂ ਦੀ ਖਰੀਦ ਨਾਲ ਸਬੰਧਤ ਸਰਕਾਰੀ ਨੀਤੀਆਂ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ।

ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਮਾੜੇ ਸ਼ਾਸਨ ਦੌਰਾਨ ਸੂਬਾ ਸਰਕਾਰ ਚਾਰ ਵਾਰ ਝੋਨੇ ਦੀ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਮੇਂ ਸਿਰ ਨਗਦ ਕਰਜ਼ਾ ਹੱਦ ਹਾਸਲ ਕਰਨ ਵਿੱਚ ਅਸਫਲ ਰਹੀ। ਸਿੱਟੇ ਵਜੋਂ ਇਨ੍ਹਾਂ ਚਾਰ ਸਾਲਾਂ ਵਿੱਚ ਕਿਸਾਨਾਂ ਨੂੰ ਆਪਣੀ ਮਿਹਨਤ ਨਾਲ ਪਾਲੀ ਫਸਲ ਦੀ ਅਦਾਇਗੀ ਲਈ ਪਹਿਲਾਂ ਹਫ਼ਤਿਆਂ ਤੱਕ ਉਡੀਕ ਕਰਨੀ ਪਈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਸ਼ਟਰੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਸੂਬਾ ਅੱਗੇ ਵੀ ਇਹ ਰਵਾਇਤ ਜਾਰੀ ਰੱਖੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget