ਪੜਚੋਲ ਕਰੋ

ਖ਼ਾਲਸੇ ਦੀ ਧਰਤੀ ਤੋਂ ਕੌਮ ਦੇ ਜਥੇਦਾਰ ਨੇ ਮਾਰੀ ਲਲਕਾਰ, ਕਿਹਾ-ਨੌਜਵਾਨ ਹੋਣ ਬਾਣੀ ਤੇ ਬਾਣੇ ਦੇ ਧਾਰਨੀ, ਸਿੱਖਣ ਸਸ਼ਤਰ ਵਿਦਿਆ, ਨਹੀਂ ਹੋਣ ਦਿਆਂਗੇ ਗੁਰੂਘਰਾਂ 'ਤੇ ਕਬਜ਼ਾ

ਗੁਰਮੁਖੀ ਪੰਜਾਬੀ ਨੂੰ ਚੁਣੌਤੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾਕੀਦ ਕੀਤੀ ਕਿ ਕੇਂਦਰ ਸਰਕਾਰ ਦੀ ਨਵੀਂ ਸਿਖਿਆ ਨੀਤੀ ਦੀ ਪੜਚੋਲ ਕਰਨ ਲਈ ਅਕਾਦਮਿਕ ਵਿਦਵਾਨਾਂ ਦੀ ਬੈਠਕ ਬੁਲਾ ਕੇ ਇਹ ਦੱਸਿਆ ਜਾਵੇ ਕਿ ਪੰਜਾਬ ਦੇ ਸਦੰਰਭ ਵਿੱਚ ਇਸ ਨੀਤੀ ਅੰਦਰ ਕੀ ਕੀ ਸੁਧਾਰ ਲੋੜੀਂਦੇ ਹਨ।

Punjab News: ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਹੋਲੇ ਮਹੱਲੇ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵੱਖ ਵੱਖ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਭਰੀ ਗਈ। 

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ  ਰਘੂਜੀਤ ਸਿੰਘ ਵਿਰਕ ਸਮੇਤ ਨਿਹੰਗ ਸਿੰਘ ਦਲ ਪੰਥਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ। 

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਨੂੰ ਪੰਥਕ ਏਕਤਾ ਦਾ ਸੰਦੇਸ਼ ਦਿੰਦਿਆਂ ਐਲਾਨ ਕੀਤਾ ਕਿ ਆਉਣ ਵਾਲੀ ਵਿਸਾਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਝੰਡੇ ਹੇਠ ਗ਼ਰੀਬ ਸਿੱਖਾਂ ਦੇ ਘਰਾਂ ਤੋਂ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ। ਉਨ੍ਹਾਂ ਗੁਰਮੁਖੀ ਪੰਜਾਬੀ ਨੂੰ ਚੁਣੌਤੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾਕੀਦ ਕੀਤੀ ਕਿ ਕੇਂਦਰ ਸਰਕਾਰ ਦੀ ਨਵੀਂ ਸਿਖਿਆ ਨੀਤੀ ਦੀ ਪੜਚੋਲ ਕਰਨ ਲਈ ਅਕਾਦਮਿਕ ਵਿਦਵਾਨਾਂ ਦੀ ਬੈਠਕ ਬੁਲਾ ਕੇ ਇਹ ਦੱਸਿਆ ਜਾਵੇ ਕਿ ਪੰਜਾਬ ਦੇ ਸਦੰਰਭ ਵਿੱਚ ਇਸ ਨੀਤੀ ਅੰਦਰ ਕੀ ਕੀ ਸੁਧਾਰ ਲੋੜੀਂਦੇ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼ ਅੰਦਰ ਗੁਲਾਮੀ ਦੀਆਂ ਜ਼ੰਜੀਰਾਂ ਨੂੰ ਕੱਟਣ ਦੇ ਲਈ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਾਡੇ ਅੰਦਰ ਅਣਖ, ਗੈਰਤ ਅਤੇ ਸਵੈਮਾਨ ਭਰ ਕੇ ਸਾਨੂੰ ਵਿਲੱਖਣ ਅਤੇ ਨਿਆਰੇ ਤਿਉਹਾਰ ਦਿੱਤੇ, ਜਿਨ੍ਹਾਂ ਵਿੱਚੋਂ ਹੋਲਾ ਮਹੱਲਾ ਸਾਡਾ ਕੌਮੀ ਤਿਉਹਾਰ ਹੈ, ਜੋ ਸਿੱਖਾਂ ਨੂੰ ਸੰਤ ਤੋਂ ਸਿਪਾਹੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਂਦਿਆਂ ਉਨ੍ਹਾਂ ਰਸਤੇ ਵਿੱਚ ਦੇਖਿਆ ਕਿ ਨੌਜਵਾਨਾਂ ਵੱਲੋਂ ਆਪਣੀਆਂ ਟਰਾਲੀਆਂ ਦੀ ਸੁੰਦਰ ਸਜ਼ਾਵਟ ਕੀਤੀ ਗਈ ਹੈ, ਜੋ ਇਸ ਗੱਲ ਦਾ ਪ੍ਰਤੀਕ ਹੈ ਕਿ ਕੌਮ ਦੀ ਜਵਾਨੀ ਆਪਣੇ ਗੁਰੂ ਅਤੇ ਸੱਚੇ ਤਖ਼ਤਾਂ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਅਗਲੀ ਵਾਰ ਹੋਲੇ ਮਹੱਲੇ ਉੱਤੇ ਆਉਣ ਮੌਕੇ ਨੌਜਵਾਨ ਬਾਣੀ ਬਾਣੇ ਦੇ ਧਾਰਨੀ ਹੋ ਕੇ ਆਉਣ ਤੇ ਸਸ਼ਤਰ ਵਿਦਿਆ ਸਿੱਖਣ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਿਆਰੇ ਖ਼ਾਲਸੇ ਪੰਥ ਨੂੰ ਸਮੇਂ-ਸਮੇਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਹਨ ਅਤੇ ਅੱਜ ਪੰਜਾਬ ਦੇ ਅੰਦਰ ਨਸ਼ਿਆਂ ਦਾ ਦਰਿਆ ਵੀ ਵਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਬਾਣੀ ਨਾਲ ਜੁੜਨ ਦੀ ਸਿਖਿਆ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਿੱਖ ਜਿਨ੍ਹਾਂ ਨੇ ਬੰਦ-ਬੰਦ ਕਟਵਾਇਆ, ਚਰਖੜੀਆਂ ਉੱਤੇ ਚੜ੍ਹੇ, ਪਰ ਆਪਣਾ ਧਰਮ ਨਹੀਂ ਛੱਡਿਆ, ਜਦੋਂ ਉਹ ਆਪਣਾ ਸ਼ਾਨਾਮੱਤਾ ਸ਼ਹੀਦੀਆਂ ਭਰਿਆ ਇਤਿਹਾਸ ਭੁੱਲੇ ਹਨ ਤਾਂ ਉਨ੍ਹਾਂ ਦਾ ਵੱਡੇ ਪੱਧਰ ਉੱਤੇ ਪੰਜਾਬ ਅੰਦਰ ਧਰਮ ਪਰਿਵਰਤਨ ਵੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਫਸੋਸ ਵਾਲੀ ਗੱਲ ਇਹ ਹੈ ਕਿ ਜਿਹੜਾ ਮਾਝਾ ਸਿੱਖੀ ਦਾ ਗੜ੍ਹ ਹੈ, ਇਹ ਕੰਮ ਉੱਥੇ ਵੀ ਹੋ ਰਿਹਾ ਹੈ। ਅੱਜ ਲੋੜ ਹੈ ਆਪਣੇ ਧਰਮ ਵਿੱਚ ਪਰਪੱਕ ਹੋਈਏ।

ਪੰਜਾਬੀ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ਉੱਤੇ ਚਿੰਤਾ ਪ੍ਰਗਟ ਕਰਦਿਆਂ ਜਥੇਦਾਰ ਗੜਗੱਜ ਨੇ ਬੱਚਿਆਂ ਦੇ ਮਾਪਿਆਂ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦਾ ਬੱਚਾ ਪਹਿਲੀ ਜਮਾਤ ਤੋਂ ਊੜਾ ਐੜਾ ਤੇ ਗੁਰਮੁਖੀ ਸਿੱਖਦਾ ਹੈ? ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਮਾਂ ਬੋਲੀ ਪੰਜਾਬੀ ਜਿਸ ਦੀ ਲਿਪੀ ਗੁਰਮੁਖੀ ਹੈ ਤੇ ਜੋ ਸਾਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਦੀ ਹੈ, ਉਸ ਪ੍ਰਤੀ ਸੰਜੀਦਾ ਹੋਈਏ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਤਾਕੀਦ ਕੀਤੀ ਕਿ ਅਕਾਦਮਿਕ ਵਿਦਵਾਨਾਂ ਦੀ ਬੈਠਕ ਬੁਲਾ ਕੇ ਕੇਂਦਰ ਸਰਕਾਰ ਦੀ ਨਵੀਂ ਸਿਖਿਆ ਨੀਤੀ ਦੀ ਪਛਚੋਲ ਕਰਕੇ ਇਹ ਦੱਸਿਆ ਜਾਵੇ ਕਿ ਉਸ ਵਿੱਚ ਪੰਜਾਬ ਪੱਖੀ ਕੀ ਕੀ ਸੋਧਾਂ ਦੀ ਲੋੜ ਹੈ ਅਤੇ ਕੀ ਇਹ ਪੰਜਾਬ ਤੇ ਪੰਥ ਦੇ ਹੱਕ ਵਿੱਚ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਗੁਰਮੁਖੀ ਦੇ ਨਾਲ ਜੁੜਦਿਆਂ ਗੁਰਬਾਣੀ, ਗੱਤਕਾ ਤੇ ਗੁਰੂ ਘਰ ਨਾਲ ਜੁੜੀਏ, ਤਾਂ ਜੋ ਸਿੱਖਾਂ ਨੂੰ ਕੋਈ ਤਾਕਤ ਕਿਸੇ ਪਾਸਿਓਂ ਤੋੜ ਨਾ ਸਕੇ।

ਉਨ੍ਹਾਂ ਕਿਹਾ ਕਿ ਸੰਨ 1947 ਵਿੱਚ ਪੰਜਾਬੀਆਂ ਖਾਸਕਰ ਸਿੱਖਾਂ ਦਾ ਵੱਡਾ ਉਜਾੜਾ ਹੋਇਆ ਅਤੇ ਸਿੱਖ ਆਪਣੇ ਜਾਨੋਂ ਪਿਆਰੇ ਗੁਰਧਾਮਾਂ ਤੋਂ ਵਿਛੜੇ। ਜੇ ਹਿਮਾਚਲ ਤੇ ਕਈ ਦੱਖਣੀ ਰਾਜਾਂ ਵਿੱਚ ਕੋਈ ਬਾਹਰੀ ਵਿਅਕਤੀ ਜ਼ਮੀਨ ਨਹੀਂ ਖਰੀਦ ਸਕਦਾ, ਵੋਟਰ ਨਹੀਂ ਬਣ ਸਕਦਾ, ਪਰ ਅਜਿਹੀ ਹੀ ਮੰਗ ਜੇ ਪੰਜਾਬੀ ਕਰਨ ਤਾਂ ਉਨ੍ਹਾਂ ਨੂੰ ਫਿਰਕੂ ਕਿਹਾ ਜਾਂਦਾ ਹੈ। ਪਰ ਪੰਜਾਬੀ ਫਿਰਕੂ ਨਹੀਂ, ਪੰਜਾਬ ਅੰਦਰ ਸਮੂਹ ਭਾਈਚਾਰੇ ਸ਼ਾਂਤੀ ਨਾਲ ਵੱਸ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਸਣ ਵਾਲੇ ਹਿੰਦੂ ਤੇ ਮੁਸਲਮਾਨ ਵੀ ਸਾਡੇ ਭਰਾ ਹਨ ਅਤੇ ਸਮੂਹ ਪੰਜਾਬੀਆਂ ਨੂੰ ਮਿਲ ਬੈਠ ਕੇ ਸੋਚਣਾ ਚਾਹੀਦਾ ਹੈ ਕਿ ਕਿਵੇਂ ਇਸ ਸੂਬੇ ਨੂੰ ਇੱਕ ਬਸਤੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਸੋਂ ਮੁਹਾਂਦਰਾ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ, ਇਸ ਕਰਕੇ ਪੰਜਾਬ ਸਰਕਾਰ ਨੂੰ ਵੀ ਉਹੀ ਕਦਮ ਉਠਾਉਣੇ ਚਾਹੀਦੇ ਹਨ ਜੋ ਬਾਕੀ ਰਾਜਾਂ ਨੇ ਉਠਾਏ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 2017 ਦੇ ਮੌੜ ਮੰਡੀ ਬੰਬ ਧਮਾਕੇ ਦੀ ਅੱਤਵਾਦੀ ਕਾਰਵਾਈ ਵਿੱਚ ਪੰਜ ਬੱਚਿਆਂ ਸਮੇਤ ਸੱਤ ਬੰਦਿਆਂ ਦੀ ਮੌਤ ਹੋਈ। ਇਸ ਘਟਨਾ ਵਿੱਚ ਵਰਤੀ ਗਈ ਗੱਡੀ ਸਿੱਖ ਵਿਰੋਧੀ ਸਿਰਸਾ ਡੇਰੇ ਵਿੱਚ ਤਿਆਰ ਹੋਈ, ਪਰੰਤੂ ਪਰ ਹੁਣ ਤੱਕ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਕੋਈ ਨਿਆਂ ਨਹੀਂ ਹੋਇਆ ਅਤੇ ਨਾ ਹੀ ਕਿਸੇ ਨੂੰ ਫੜਿਆ ਗਿਆ ਹੈ ਤੇ ਨਾ ਹੀ ਡੇਰਾ ਸਿਰਸਾ ਮੁਖੀ ਤੋਂ ਕੋਈ ਪੁੱਛਗਿੱਛ ਹੋਈ। ਉਨ੍ਹਾਂ ਕਿਹਾ ਕਿ ਮੌੜ ਮੰਡੀ ਬੰਬ ਧਮਾਕੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕਾਰਵਾਈ ਅੱਗੇ ਵਧਾਈ ਜਾਵੇ ਅਤੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਦੂਜੇ ਪਾਸੇ ਜੇ ਕਿਸੇ ਸਿੱਖ ਨੌਜਵਾਨ ਤੋਂ ਅਜ਼ਾਦੀ ਘੁਲਾਟੀਏ ਭਾਈ ਸਾਹਿਬ ਭਾਈ ਰਣਧੀਰ ਸਿੰਘ ਦੀ ਕਿਤਾਬ ਵੀ ਫੜੀ ਜਾਵੇ ਤਾਂ ਸਖ਼ਤ ਧਾਰਾਵਾਂ ਲਗਾ ਕੇ ਅੰਦਰ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵਾਅਦਾ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਡੇਰੇ ਸਿਰਸੇ ਵਰਗੇ ਬਲਾਤਕਾਰੀਆਂ ਨੂੰ ਸਮੇਂ-ਸਮੇਂ ਪੈਰੋਲ ਦਿੱਤੀ ਜਾਂਦੀ ਹੈ ਪਰ ਪੰਥ ਦੇ ਯਤਨਾਂ ਦੇ ਬਾਵਜੂਦ ਵੀ ਸਿੱਖ ਬੰਦੀਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹੁਣ ਜਦੋਂ ਕੌਮ ਦੀ ਰਾਜਨੀਤੀ ਵਿੱਚ ਖਲਾਅ ਹੈ ਤਾਂ ਇਸ ਨੂੰ ਸਿੱਧਾ ਸਿੱਧਾ ਖਾਨਾਜੰਗੀ ਅਤੇ ਹਿੰਸਕ ਟਕਰਾਵਾਂ ਵੱਲ ਧੱਕਿਆ ਜਾ ਰਿਹਾ ਹੈ, ਤਾਂ ਕਿ ਕੌਮੀ ਅਕਸ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਸੱਟ ਮਾਰੀ ਜਾਵੇ। ਇਨ੍ਹਾਂ ਵਖਰੇਵਿਆਂ ਦਾ ਨੁਕਸਾਨ ਇਹ ਹੋਇਆ ਹੈ ਕਿ ਸਾਡੇ ਗੁਰਦੁਆਰਿਆਂ ਦੇ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਵਧੀ ਅਤੇ ਗੱਲ ਦੱਖਣ ਤੋਂ ਸ਼ੁਰੂ ਹੋ ਕੇ ਅੱਜ ਪੰਜਾਬ ਤੱਕ ਪੁੱਜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਾਡੇ ਪਵਿੱਤਰ ਗੁਰਦੁਆਰਿਆਂ ਉੱਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ, ਉਹ ਗੁਰਦੁਆਰੇ ਜਿਨ੍ਹਾਂ ਦੇ ਲਈ ਭਾਈ ਲਛਮਣ ਸਿੰਘ ਧਾਰੋਵਾਲੀ ਜਿਊਂਦਾ ਜੰਡ ਦੇ ਨਾਲ ਸਾੜ ਕੇ ਸ਼ਹੀਦ ਕੀਤਾ ਗਿਆ। ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫਸੀਲ ਤੋਂ ਇਹ ਵਾਅਦਾ ਕੀਤਾ ਕਿ ਪੰਥ ਵਿਰੋਧੀਆਂ ਨੂੰ ਗੁਰਦੁਆਰਿਆਂ ਉੱਤੇ ਕਬਜ਼ਾ ਨਹੀਂ ਕਰਨ ਦਿਆਂਗੇ। 

ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਜੁੜਨ ਅਤੇ ਪੰਥਕ ਏਕਤਾ ਦੀ ਲੋੜ ਹੈ। ਉਨ੍ਹਾਂ ਕਿਹਾ ਜੇਕਰ ਮੌਜੂਦਾ ਚੁਣੌਤੀਆਂ ਨਾਲ ਨਜਿੱਠਣਾ ਹੈ ਤਾਂ ਪੰਥਕ ਏਕਤਾ ਹੀ ਹੱਲ ਹੈ। ਉਨ੍ਹਾਂ ਅੱਜ ਦੇ ਦਿਨ ਦਿੱਲੀ ਫ਼ਤਿਹ ਦਿਵਸ ਮੌਕੇ ਸ. ਬਘੇਲ ਸਿੰਘ ਜੀ, ਸ. ਜੱਸਾ ਸਿੰਘ ਜੀ ਆਹਲੂਵਾਲੀਆ, ਸ. ਜੱਸਾ ਸਿੰਘ ਜੀ ਰਾਮਗੜ੍ਹੀਆ ਨੂੰ ਵੀ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਿੱਖ ਜਰਨੈਲਾਂ ਵਿਚਕਾਰ ਏਕਤਾ ਸੀ ਤਾਂ ਹੀ ਉਨ੍ਹਾਂ ਨੇ ਦਿੱਲੀ ਫ਼ਤਿਹ ਕੀਤੀ। ਉਨ੍ਹਾਂ ਕਿਹਾ ਕਿ ਏਕਤਾ ਗੁਰਬਾਣੀ ਅਤੇ ਸਿੱਖ ਰਵਾਇਤਾਂ ਦੀ ਰੋਸ਼ਨੀ ਵਿੱਚੋਂ ਹੋਵੇਗੀ। ਜਥੇਦਾਰ ਗੜਗੱਜ ਨੇ ਐਲਾਨ ਕੀਤਾ ਕਿ 2025 ਦੀ ਆ ਰਹੀ ਵਿਸਾਖੀ - ਖ਼ਾਲਸਾ ਸਾਜਨਾ ਦਿਵਸ ਉੱਤੇ ਇੱਕ ਵੱਡੀ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕੀਤੀ ਜਾਵੇਗੀ। ਧਰਮ ਪ੍ਰਚਾਰ ਦੀ ਇਹ ਲਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਸਾਹਿਬ ਹੇਠ ਗ਼ਰੀਬ ਸਿੱਖਾਂ ਦੇ ਘਰ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਸਮੁੱਚੇ ਪੰਥ ਨੂੰ ਤਾਕੀਦ ਹੈ ਕਿ ਇਸ ਲਹਿਰ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Diljit Dosanjh: ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
Punjab News: ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
Embed widget