Wheat Purchase: ਅੱਜ ਤੋਂ ਪੰਜਾਬ 'ਚ ਕਣਕ ਦੀ ਸਰਕਾਰੀ ਖਰੀਦ, 700 ਦੇ ਕਰੀਬ ਆਰਜ਼ੀ ਮੰਡੀਆਂ ਵੀ ਤਿਆਰ
ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਸੀਜ਼ਨ 2025 ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵੀ ਦੱਸਿਆ ਗਿਆ ਸੀ ਕਿ ਇਸ ਵਾਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦੁੱਖ-ਤਕਲੀਫ਼...

ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਯਾਨੀਕਿ ਅੱਜ ਤੋਂ ਸ਼ੁਰੂ ਹੋ ਰਹੀ ਹੈ। ਸੂਬਾ ਸਰਕਾਰ ਨੇ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਹਕੀਕਤ ਇਹ ਹੈ ਕਿ ਮਾਲਵਾ ਖਿੱਤੇ ’ਚ ਕਣਕ ਦੀ ਵਾਢੀ ਵਿਸਾਖੀ ਦੇ ਆਸ-ਪਾਸ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਸੀਜ਼ਨ 2025 ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵੀ ਦੱਸਿਆ ਗਿਆ ਸੀ ਕਿ ਇਸ ਵਾਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦੁੱਖ-ਤਕਲੀਫ਼ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
28 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਜਾਰੀ
ਭਾਰਤੀ ਰਿਜ਼ਰਵ ਬੈਂਕ (RBI) ਨੇ ਪੰਜਾਬ ਨੂੰ 28 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ। ਸਮੁੱਚੇ ਸੂਬੇ ਵਿੱਚ ਕਰੀਬ 1864 ਖਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ 700 ਦੇ ਕਰੀਬ ਆਰਜ਼ੀ ਮੰਡੀਆਂ ਵੀ ਤਿਆਰ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਨੇ ਇਸ ਵਾਰ 124 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ ਜਦੋਂ ਕਿ ਪਿਛਲੇ ਸਾਲ ਇਹ ਟੀਚਾ 132 ਲੱਖ ਮੀਟਰਿਕ ਟਨ ਸੀ। ਸਰਕਾਰੀ ਸੂਤਰਾਂ ਮੁਤਾਬਕ ਮੰਡੀਆਂ ਵਿੱਚ 132 ਲੱਖ ਮੀਟਰਿਕ ਟਨ ਕਣਕ ਖਰੀਦਣ ਦੇ ਹੀ ਪ੍ਰਬੰਧ ਕੀਤੇ ਗਏ ਹਨ।
ਪਿਛਲੇ ਸਾਲ ਇੰਨੀ ਹੋਈ ਸੀ ਕਣਕ ਦੀ ਖਰੀਦ
ਪਿਛਲੇ ਵਰ੍ਹੇ ਮੰਡੀਆਂ ’ਚੋਂ 124.57 ਲੱਖ ਮੀਟਰਿਕ ਟਨ ਕਣਕ ਦੀ ਸਰਕਾਰੀ ਖਰੀਦ ਹੋਈ ਸੀ ਅਤੇ 7.85 ਲੱਖ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਕੀਤੀ ਗਈ ਸੀ। ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਦਾਅਵਾ ਹੈ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਬਾਰਦਾਨੇ ਦਾ ਪੂਰਾ ਪ੍ਰਬੰਧ ਹੈ ਅਤੇ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ’ਚ ਖਰੀਦ ਰਾਸ਼ੀ ਪਾ ਦਿੱਤੀ ਜਾਵੇਗੀ। ਪਤਾ ਲੱਗਿਆ ਹੈ ਕਿ ਕਿਸਾਨ ਧਿਰਾਂ ਦੇ ਡਰੋਂ ਪੁਲਿਸ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਤਾਂ ਜੋ ਖਰੀਦ ਦੌਰਾਨ ਕੋਈ ਦਿੱਕਤ ਪੈਦਾ ਨਾ ਹੋਵੇ।
ਕਿਸਾਨਾਂ ਨੂੰ ਨਹੀਂ ਹੋਏਗੀ ਕੋਈ ਵੀ ਪ੍ਰੇਸ਼ਾਨੀ
ਉਨ੍ਹਾਂ ਨੇ ਅੱਗੇ ਕਿਾਹ ਕਿ ਸੂਬਾ ਸਰਕਾਰ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨਾਂ ਨੂੰ ਖਰੀਦ ਕੰਮਾਂ ਵਿਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਪਿਛਲੇ ਸੀਜ਼ਨ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਹੋਈ ਸੀ। ਵੱਡਾ ਮਸਲਾ ਕਣਕ ਭੰਡਾਰਨ ਦਾ ਖੜ੍ਹਾ ਹੋ ਸਕਦਾ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਅਨਾਜ ਦੀ ਮੂਵਮੈਂਟ ਸਮੇਂ ਸਿਰ ਨਹੀਂ ਕੀਤੀ ਗਈ ਹੈ।






















