ਪੜਚੋਲ ਕਰੋ

Vigilance Action: ਠੱਗੀਆਂ ਮਾਰਨ ਦੇ ਕੇਸ ਵਿੱਚ ਫ਼ਰਾਰ ਮਹਿਲਾ ਦੋਸ਼ੀ ਗ੍ਰਿਫ਼ਤਾਰ

ਉਕਤ ਮਹਿਲਾ ਆਪਣੇ ਸਾਥੀਆਂ, ਜੋ ਪੁਲਿਸ ਮੁਲਾਜਮਾਂ ਦੀ ਵਰਦੀ ਪਾ ਕੇ ਪੈਸੇ ਉਗਰਾਹੁੰਦੇ ਸਨ, ਉਨਾ ਨਾਲ ਮਿਲ ਕੇ  ਪ੍ਰਾਈਵੇਟ ਵਿਅਕਤੀਆਂ ਨੂੰ ਪੁਲਿਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਲੁੱਟਣ ਵਿੱਚ ਸ਼ਰੀਕ ਸੀ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡਰਾ ਧਮਕਾ ਕੇ ਪੈਸੇ ਉਗਰਾਹੁਣ ਸਬੰਧਤ ਇੱਕ ਮਾਮਲੇ ਵਿੱਚ ਭੋਲੀ ਨਾਮ ਦੀ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਸਾਲ ਤੋਂ ਉਪਰ ਫਰਾਰ ਚਲੀ ਆ ਰਹੀ ਸੀ।  ਦੱਸਣਯੋਗ ਹੈ ਕਿ ਉਕਤ ਮਹਿਲਾ ਆਪਣੇ ਸਾਥੀਆਂ, ਜੋ ਪੁਲਿਸ ਮੁਲਾਜਮਾਂ ਦੀ ਵਰਦੀ ਪਾ ਕੇ ਪੈਸੇ ਉਗਰਾਹੁੰਦੇ ਸਨ, ਉਨਾ ਨਾਲ ਮਿਲ ਕੇ  ਪ੍ਰਾਈਵੇਟ ਵਿਅਕਤੀਆਂ ਨੂੰ ਪੁਲਿਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਲੁੱਟਣ ਵਿੱਚ ਸ਼ਰੀਕ ਸੀ।

ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਜਾਂਚ ਤੋਂ ਬਾਅਦ ਸ਼ਿਕਾਇਤਕਰਤਾ ਗੁਰਦੀਪ ਸਿੰਘ ਵਾਸੀ ਪਿੰਡ ਮਾੜੀ ਬੁੱਚੀਆਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ 31-08-2021 ਨੂੰ ਆਈਪੀਸੀ ਦੀ ਧਾਰਾ 388, 389, 411, 179, 171, 120-ਬੀ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਸੀ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਜੋਤੀ ਵਾਸੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਅਤੇ ਉਸ ਦਾ ਸਾਥੀ ਗੁਰਪ੍ਰੀਤ ਸਿੰਘ ਵਾਸੀ ਹਾਥੀ ਖਾਨਾ ਜ਼ਿਲ੍ਹਾ ਕਪੂਰਥਲਾ ਨੇ ਉਸ ਦੀ ਵੀਡੀਓ ਬਣਾ ਲਈ ਅਤੇ ਆਪਣੇ ਆਪ ਨੂੰ ਸਹਾਇਕ ਸਬ-ਇੰਸਪੈਕਟਰ ਅਤੇ ਪੁਲਿਸ ਕਾਂਸਟੇਬਲ ਦੱਸ ਕੇ ਉਸ ਨੂੰ ਪੈਸੇ ਦੇਣ ਲਈ ਧਮਕਾ ਰਹੇ ਸਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਆਪਣੀ ਮਹਿਲਾ ਸਾਥੀ ਭੋਲੀ ਵਾਸੀ ਵੱਸਲ ਚੱਕ, ਜ਼ਿਲ੍ਹਾ ਗੁਰਦਾਸਪੁਰ ਨਾਲ ਮਿਲ ਕੇ ਉਸ ਦਾ ਆਧਾਰ ਕਾਰਡ ਅਤੇ ਕ੍ਰੈਡਿਟ ਕਾਰਡ ਵਾਪਸ ਕਰਨ ਬਦਲੇ 4 ਲੱਖ ਰੁਪਏ ਦੀ ਮੰਗ ਕੀਤੀ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 5 ਹਜ਼ਾਰ ਰੁਪਏ ਨਕਦ ਅਤੇ 30 ਹਜ਼ਾਰ ਰੁਪਏ ਉਸਦੇ ਕਰੈਡਿਟ ਕਾਰਡ ਰਾਹੀਂ ਕਢਵਾ ਚੁੱਕੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਪਾਸੋਂ ਇਸ ਸਬੰਧ ਵਿੱਚ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਵਿਜੀਲੈਂਸ ਬਿਊਰੋ ਨੇ ਉਸ ਵੇਲੇ ਉਕਤ ਦੋ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਉਪਰੋਕਤ ਮੁਲਜ਼ਮ ਔਰਤ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਟਿਕਾਣੇ ਬਦਲ ਕੇ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਹੀ ਸੀ।
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਵਿਅਕਤੀ ਪੁਲਿਸ ਦੀ ਵਰਦੀ ਪਾ ਕੇ ਪ੍ਰਾਈਵੇਟ ਵਿਅਕਤੀਆਂ ਤੋਂ ਪੈਸੇ ਲੁੱਟਦੇ ਸਨ ਅਤੇ ਦੋਸ਼ੀ ਔਰਤ ਇਸ ਵਿੱਚ ਉਨ੍ਹਾਂ ਦੀ ਮਦਦ ਕਰਦੀ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget