ਰੇਤ ਮਾਈਨਿੰਗ ਮਾਫੀਆ ਤੇ ਬੇਈਮਾਨ ਅਨਸਰਾਂ ਖਿਲਾਫ਼ ਸਖਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ: ਹਰਜੋਤ ਬੈਂਸ
ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫੀਆ ਨੂੰ ਖਤਮ ਕਰਨ ਦਾ ਅਹਿਦ ਲਿਆ ਸੀ ਤੇ ਅਜਿਹੇ ਬੇਈਮਾਨ ਅਨਸਰਾਂ ਖਿਲਾਫ਼ ਸਖਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫੀਆ ਨੂੰ ਖਤਮ ਕਰਨ ਦਾ ਅਹਿਦ ਲਿਆ ਸੀ ਤੇ ਅਜਿਹੇ ਬੇਈਮਾਨ ਅਨਸਰਾਂ ਖਿਲਾਫ਼ ਸਖਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-2 ਵਿਖੇ 2 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੇ ਰੇਤ ਤੇ ਬਜਰੀ ਦੇ ਪਹਿਲੇ ਸਰਕਾਰੀ ਵਿਕਰੀ ਕੇਂਦਰ ਦਾ ਉਦਘਾਟਨ ਕਰਨ ਮੌਕੇ ਕੀਤਾ ਜਿੱਥੇ ਕਿ ਰੇਤ ਤੇ ਬਜਰੀ ਦੀ ਕੀਮਤ 28 ਰੁਪਏ ਪ੍ਰਤੀ ਘਣ ਫੁੱਟ ਰੱਖੀ ਗਈ ਹੈ। ਮੰਤਰੀ ਨੇ ਕਿਹਾ ਕਿ ਸੂਬੇ ਨੂੰ ਹਾਈਕੋਰਟ ਤੋਂ ਰਾਹਤ ਮਿਲਣ ਉਪਰੰਤ ਇਹ ਕੀਮਤ 15 ਜਾਂ 16 ਰੁਪਏ ਪ੍ਰਤੀ ਘਣ ਫੁੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ।
ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਨੇ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਜਲਦ ਹੀ ਅਜਿਹਾ ਇੱਕ ਵਿਕਰੀ ਕੇਂਦਰ ਖੋਲ੍ਹਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਰੇਤ ਮਾਫ਼ੀਆ ਨੂੰ ਨੱਥ ਪਾਉਣ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੋਂ ਸਰਕਾਰ ਨੇ ਮਾਈਨਿੰਗ ਦਾ ਕੰਮ ਆਪਣੇ ਹੱਥਾਂ ਵਿੱਚ ਲਿਆ ਹੈ, ਮਾਈਨਿੰਗ ਮਾਫ਼ੀਆ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ ਤੇ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ਨੂੰ 2 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 11 ਨਵੰਬਰ, 2022 ਨੂੰ ਸੂਬੇ ਵਿੱਚ ਸਾਰੀਆਂ ਮਾਈਨਿੰਗ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਰੇਤ ਤੇ ਬਜਰੀ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਤੋਂ ਬਾਹਰੋਂ ਇਸ ਦਾ ਪ੍ਰਬੰਧ ਕੀਤਾ ਹੈ ਤੇ ਹੁਣ ਤੱਕ ਲੋਕਾਂ ਨੂੰ 90000 ਮੀਟ੍ਰਿਕ ਟਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ