Mohali News : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ (paying guests) ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।
ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮਕਾਰ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ (paying guests) ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ।
ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ,ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 10 ਅਕਤੂਬਰ 2023 ਤੱਕ ਲਾਗੂ ਰਹਿਣਗੇ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ