ਪੜਚੋਲ ਕਰੋ

'ਆਪ ਸਰਕਾਰ ਦੀ ਖ਼ਤਰਨਾਕ ਸਾਜ਼ਿਸ਼' ! ਮਜੀਠੀਆ ਤੋਂ ਵਾਪਸ ਲਈ Z+ ਸਮੇਤ ਸਮੁੱਚੀ ਸੁਰੱਖਿਆ, ਸੁਖਬੀਰ ਬਾਦਲ ਨੇ ਕਿਹਾ-ਪਹਿਲਾਂ ਮੇਰੇ 'ਤੇ ਹਮਲਾ ਹੋਇਆ ਤੇ ਹੁਣ....

ਬਾਦਲ ਨੇ ਕਿਹਾ ਕਿ ਬਿਕਰਮ ਦੀ ਸੁਰੱਖਿਆ ਵਾਪਸ ਲੈਣ ਦਾ ਸਰਕਾਰ ਦਾ ਇਹ ਫ਼ੈਸਲਾ, ਕੁੱਝ ਸਮਾਂ ਪਹਿਲਾਂ ਮੇਰੇ ਉੱਤੇ ਹੋਏ ਜਾਨਲੇਵਾ ਹਮਲੇ ਦੀ ਅਸਫਲ ਕੋਸ਼ਿਸ਼ ਵਿੱਚ ਸਰਕਾਰ ਦੀ ਸ਼ਮੂਲੀਅਤ ਦੀ ਲਗਾਤਾਰਤਾ ਹੀ ਹੈ - ਚਾਹੇ ਉਸ ਸਮੇਂ ਘਟਨਾ ਗੁਰੂ ਸਾਹਿਬਾਨ ਜੀ ਦੇ ਓਟ ਆਸਰੇ ਸਦਕਾ ਨਾਕਾਮ ਹੋ ਗਈ ਸੀ। 

Punjab News: ਸ਼੍ਰੋਮਣੀ ਅਕਾਲੀ ਦਲ (Shiromni Akali Dal) ਦੇ ਆਗੂ ਬਿਕਰਮ ਮਜੀਠੀਆ (Bikram Majithia) ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਨੇ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾਉਣ ਨੂੰ ਆਪ ਸਰਕਾਰ ਦੀ ਖ਼ਤਰਨਾਕ ਸਾਜ਼ਿਸ਼ ਕਰਾਰ ਦਿੱਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ । 

ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ ਹੈ। ਉਹ ਲਗਾਤਾਰ ਬਿਕਰਮ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਝੂਠਾ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਆਪ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਮੁੱਦੇ ‘ਤੇ ਆਪਣੇ ਵੱਲੋਂ ਲਾਏ ਝੂਠੇ ਦੋਸ਼ਾਂ ਕਰਕੇ ਬਿਕਰਮ ਸਿੰਘ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗੀ ਹੋਈ ਹੈ । 

ਬਾਦਲ ਨੇ ਕਿਹਾ ਕਿ ਬਿਕਰਮ ਦੀ ਸੁਰੱਖਿਆ ਵਾਪਸ ਲੈਣ ਦਾ ਸਰਕਾਰ ਦਾ ਇਹ ਫ਼ੈਸਲਾ, ਕੁੱਝ ਸਮਾਂ ਪਹਿਲਾਂ ਮੇਰੇ ਉੱਤੇ ਹੋਏ ਜਾਨਲੇਵਾ ਹਮਲੇ ਦੀ ਅਸਫਲ ਕੋਸ਼ਿਸ਼ ਵਿੱਚ ਸਰਕਾਰ ਦੀ ਸ਼ਮੂਲੀਅਤ ਦੀ ਲਗਾਤਾਰਤਾ ਹੀ ਹੈ - ਚਾਹੇ ਉਸ ਸਮੇਂ ਘਟਨਾ ਗੁਰੂ ਸਾਹਿਬਾਨ ਜੀ ਦੇ ਓਟ ਆਸਰੇ ਸਦਕਾ ਨਾਕਾਮ ਹੋ ਗਈ ਸੀ। 

ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਹਮਲੇ ਦੇ ਯਤਨ ਨੂੰ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਕਮਜ਼ੋਰ ਢੰਗ ਨਾਲ ਪੇਸ਼ ਕਰਨ ਦੇ ਨਤੀਜੇ ਵਜੋਂ ਦੋਸ਼ੀ ਨੂੰ ਆਸਾਨੀ ਨਾਲ ਜ਼ਮਾਨਤ ਮਿਲਣਾ ਸਰਕਾਰ ਦੇ ਭਿਆਨਕ ਮਨਸੂਬਿਆਂ ਨੂੰ ਹੋਰ ਵੀ ਉਜਾਗਰ ਕਰਦਾ ਹੈ। ਅੱਜ ਘਟਨਾਵਾਂ ਦੇ ਇਸ ਸਾਰੇ ਕ੍ਰਮ ਨੂੰ ਵੇਖ ਕੇ ਕਿਸੇ ਨੂੰ ਵੀ ਕੋਈ ਸ਼ੱਕ ਨਹੀਂ ਰਿਹਾ ਕਿ ਸਾਡੇ ਵਿਰੋਧੀ ਸੂਬੇ ਨੂੰ ਕਿੱਥੇ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ । 

ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਕਤਲ ਦੀਆਂ ਧਮਕੀਆਂ ਵੀ ਖੁੱਲ੍ਹੇਆਮ ਦਿੱਤੀਆਂ ਜਾ ਰਹੀਆਂ ਹਨ ਤੇ ਮੁੱਖ ਮੰਤਰੀ ਨੇ ਇਨ੍ਹਾਂ ਖ਼ਤਰਨਾਕ ਘਟਨਾਵਾਂ ‘ਤੇ ਵੀ ਚੁੱਪ ਧਾਰੀ ਹੋਈ ਹੈ ।ਮੈਂ ਸਪੱਸ਼ਟ ਤੌਰ ‘ਤੇ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਬਿਕਰਮ ਜਾਂ ਸਾਡੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਪੁਲਿਸ ਮੁਖੀ ਇਸ ਦੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget