ਪੜਚੋਲ ਕਰੋ

FM Cheema ਨੇ ਬੈਂਕਾਂ ਨੂੰ ਦਿੱਤਾ ਭਰੋਸਾ, ਇੰਪੈਨਲਮੈਂਟ ਦੀ ਪ੍ਰਕਿਰਿਆ 'ਚ ਅਪਣਾਈ ਜਾਵੇਗੀ ਪੂਰੀ ਪਾਰਦਰਸ਼ਤਾ

ਇੰਨ੍ਹਾਂ ਬੈਂਕੇ ਵੱਲੋਂ ਸਰਕਾਰੀ ਏਜੰਸੀਆਂ ਤੋਂ ਬਹੁਤ ਜ਼ਿਆਦਾ ਵਿਆਜ ਦਰ ਵਸੂਲਣ ਤੋਂ ਲੈ ਕੇ ਨਾਗਰਿਕਾਂ ਤੋਂ ਵਸੂਲੀ ਲਈ ਜ਼ਬਰਦਸਤੀ ਵਾਲੇ ਢੰਗਾਂ ਅਪਣਾਉਣ ਕਰਕੇ ਇੰਨ੍ਹਾਂ ਦਾ ਆਚਰਣ ਸ਼ੱਕੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Punjab News: ਨਵੀਂ ਇੰਪੈਨਲਮੈਂਟ ਨੀਤੀ ਦਾ ਖਰੜਾ ਤਿਆਰ ਕਰਨ ਲਈ ਬੈਂਕਾਂ ਅਤੇ ਲਘੂ ਵਿੱਤ ਸੰਸਥਾਵਾਂ ਤੋਂ ਸੁਝਾਅ ਮੰਗਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੈਂਕਾਂ ਦੀ ਇੰਪੈਨਲਮੈਂਟ ਮੌਕੇ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਣਾਏਗੀ ਤਾਂ ਜੋ ਸਰਕਾਰੀ ਅਦਾਰਿਆਂ ਦੇ ਫੰਡਾਂ ਦੀ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਬੈਂਕਾਂ ਵਿਚਕਾਰ ਮੁਕਾਬਲੇ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸੂਬੇ ਵਿੱਚ ਕਾਰੋਬਾਰ ਕਰ ਰਹੇ ਲਗਭਗ ਸਾਰੇ ਅਨੁਸੂਚਿਤ ਵਪਾਰਕ ਬੈਂਕਾਂ ਅਤੇ ਛੋਟੇ ਵਿੱਤੀ ਅਦਾਰਿਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨੇ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੇ ਦਫ਼ਤਰ ਨੂੰ ਇੰਪੈਨਲਮੈਂਟ ਕਰਨ ਸਬੰਧੀ ਪ੍ਰੀਜੈਂਟੇਸ਼ਨਜ ਦਿੱਤੀਆਂ ਹਨ ਅਤੇ ਵਿੱਤ ਵਿਭਾਗ ਇਨ੍ਹਾਂ ਦਾ ਮੁਲਾਂਕਣ ਕਰ ਰਿਹਾ ਹੈ। ਚੀਮਾ ਨੇ ਕਿਹਾ ਅੱਜ ਦੀ ਇਹ ਮੀਟਿੰਗ ਇੰਪੈਨਲਮੈਂਟ ਲਈ ਮਾਪਦੰਡਾਂ ਨੂੰ ਅੰਤਿਮ ਰੂਪ ਦੇਣ ਲਈ ਤੁਹਾਡੇ ਸਾਰਿਆਂ ਤੋਂ ਸੁਝਾਅ ਲੈਣ ਲਈ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਇੰਪੈਨਲਮੈੰਟ ਕਰਨ ਲਈ ਵਿਚਾਰ ਕਰਨ ਮੌਕੇ ਭਲਾਈ ਸਕੀਮਾਂ ਬਾਰੇ ਬੈਂਕ ਦੀ ਕਾਰਗੁਜ਼ਾਰੀ ਨੂੰ ਵਿਸ਼ੇਸ਼ ਤੌਰ ‘ਤੇ ਦੇਖਿਆ ਜਾਵੇਗਾ।

ਸਮਾਜ ਭਲਾਈ ਲਈ ਯੋਗਦਾਨ ਪਾਉਣ ਵਾਲੇ ਬੈਂਕਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ  ਵਿੱਤ ਮੰਤਰੀ ਨੇ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਹੇਠਲੇ ਪੱਧਰ ਤੱਕ ਕਰਜ਼ਾ ਦੇਣ, ਖਾਸਕਰ ਜਿਨ੍ਹਾਂ ਕਾਰੋਬਾਰਾਂ ਨੂੰ ਇਸਦੀ ਲੋੜ ਹੈ ਅਤੇ ਸਰਕਾਰ ਨਾਲ ਤਾਲਮੇਲ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਕਲਿਆਣਕਾਰ ਰਾਜ ਵਜੋਂ ਆਪਣੀ ਪਛਾਣ ਰੱਖਦਾ ਹੈ ਇਸ ਲਈ ਰਾਜ ਵਿੱਚ ਕੰਮ ਕਰ ਰਹੇ ਬੈਂਕਾਂ ਨੂੰ ਭਲਾਈ ਯੋਜਨਾਵਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ।

ਵਿੱਤ ਵਿਭਾਗ ਨਾਲ ਬੈਂਕਾਂ ਦੇ ਸਹਿਯੋਗ ਨੂੰ ਹੁਲਾਰਾ ਦੇਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜੋ ਬੈਂਕ ਇੰਪੈਨਲ ਹੋ ਜਾਣਗੇ, ਉਹ ਪੰਜਾਬ ਸਰਕਾਰ ਵੱਲੋਂ ਜਮ੍ਹਾਂ ਰਾਸ਼ੀਆਂ ਨੂੰ ਸਵੀਕਾਰ ਕਰਨ ਲਈ ਈ-ਡੀ.ਐਮ.ਐਸ ਪੋਰਟਲ ਦੀ ਵਰਤੋਂ ਕਰਨਗੇ। ਸ. ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਇਸ ਪੋਰਟਲ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ, ਪਰ ਜਿੱਥੇ ਕਿਤੇ ਵੀ ਬੈਂਕ ਇਹ ਦੇਖਣ ਕਿ ਇਸਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਤਾਂ ਉਹ ਸਬੰਧਤ ਵਿਭਾਗਾਂ ਨੂੰ ਇਸ ਦੀ ਪਾਲਣਾ ਕਰਨ ਦੀ ਤਾਕੀਦ ਕਰਨ।

ਇਸ  ਸਪਸ਼ਟ ਕਰਦਿਆਂ ਕਿ ਸੂਬਾ ਸਰਕਾਰ ਕਿਸੇ ਵੀ ਅਨੁਚਿਤ ਕਰਜ਼ਾ ਜਾਂ ਵਸੂਲੀ ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕਰੇਗੀ, ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਹੈ ਕਿ ਕੁਝ ਬੈਂਕਾਂ ਵੱਲੋਂ ਅਨੁਚਿਤ ਕਰਜ਼ਾ ਪ੍ਰਥਾਵਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਬੈਂਕੇ ਵੱਲੋਂ ਸਰਕਾਰੀ ਏਜੰਸੀਆਂ ਤੋਂ ਬਹੁਤ ਜ਼ਿਆਦਾ ਵਿਆਜ ਦਰ ਵਸੂਲਣ ਤੋਂ ਲੈ ਕੇ ਨਾਗਰਿਕਾਂ ਤੋਂ ਵਸੂਲੀ ਲਈ ਜ਼ਬਰਦਸਤੀ ਵਾਲੇ ਢੰਗਾਂ ਅਪਣਾਉਣ ਕਰਕੇ ਇੰਨ੍ਹਾਂ ਦਾ ਆਚਰਣ ਸ਼ੱਕੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਚੀਮਾ ਨੇ ਅੱਗੇ ਕਿਹਾ ਕਿ ਜੇਕਰ ਵਿਭਾਗ ਦੇ ਧਿਆਨ ਵਿੱਚ ਅਜਿਹੇ ਵਿਹਾਰ ਦੀ ਕੋਈ ਵੀ ਘਟਨਾ ਆਉਂਦੀ ਹੈ ਤਾਂ ਵਿੱਤ ਵਿਭਾਗ ਭਾਰਤੀ ਰਿਜ਼ਰਵ ਬੈਂਕ ਤੱਕ ਪਹੁੰਚ ਕਰਨ ਸਮੇਤ ਗੰਭੀਰ ਕਾਰਵਾਈ ਕਰੇਗਾ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਵਿੱਤ ਕਮ ਡਾਇਰੈਕਟਰ ਇੰਸਟੀਟਿਊਸ਼ਨਲ ਫਾਈਨੈਂਸ ਤੇ ਬੈਂਕਿੰਗ ਸ੍ਰੀਮਤੀ ਗਰਿਮਾ ਸਿੰਘ ਵੀ ਹਾਜ਼ਰ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget