ਪੜਚੋਲ ਕਰੋ

ਸੇਵਾ ਸਿੰਘ ਸੇਖਵਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਪੰਜਾਬ ਸਰਕਾਰ ਵਿੱਚ ਸਾਬਕਾ ਮੰਤਰੀ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਬੁੱਧਵਾਰ ਦੇਰ ਸ਼ਾਮ ਦੇਹਾਂਤ ਹੋ ਗਿਆ ਸੀ।ਜਥੇਦਾਰ ਸੇਵਾ ਸਿੰਘ ਸੇਖਵਾਂ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸਨ।

ਗੁਰਦਾਸਪੁਰ: ਪੰਜਾਬ ਸਰਕਾਰ ਵਿੱਚ ਸਾਬਕਾ ਮੰਤਰੀ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਬੁੱਧਵਾਰ ਦੇਰ ਸ਼ਾਮ ਦੇਹਾਂਤ ਹੋ ਗਿਆ ਸੀ।ਜਥੇਦਾਰ ਸੇਵਾ ਸਿੰਘ ਸੇਖਵਾਂ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਅਤੇ ਮਨਰਾਜ ਨੇ ਅਗਨ ਭੇਂਟ ਕੀਤੀ।

ਸੇਵਾ ਸਿੰਘ ਸੇਖਵਾਂ ਦੇ ਪਿੰਡ ਦੀ ਰਿਹਾਇਸ਼ ਵਿਖੇ ਸੇਖਵਾਂ ਨੂੰ ਚਾਹੁਣ ਵਾਲੇ ਦੁੱਖ ਜ਼ਹਿਰ ਕਰਨ ਲਗਤਾਰ ਪਹੁੰਚਦੇ ਨਜ਼ਰ ਆ ਰਹੇ ਸੀ।ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ।ਅੰਤਿਮ ਵਿਧਾਈ ਵਿੱਚ ਆਪ ਦੇ ਵਿਧਾਇਕ ਮੀਤ ਹੇਅਰ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਅਕਾਲੀ ਦਲ ਤੋਂ ਰਵਿਕਰਨ ਕਾਹਲੋਂ, ਗੁਰਇਕਬਾਲ ਸਿੰਘ ਮਾਹਲ, ਡੀਸੀ ਗੁਰਦਾਸਪੁਰ ਮੁਹੱਮਦ ਅਸ਼ਫਾਕ, ਜ਼ਿਲ੍ਹਾ ਪਲਾਨਿੰਗ ਬੋਰਡ ਚੇਅਰਮੈਨ ਸਤਨਾਮ ਸਿੰਘ ਨਿੱਜਰ, ਐਸਜੀਪੀਸੀ ਮੇਮਬਰ ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ ਤੋਂ ਅਲਾਵਾ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਲੋਕ ਪਹੁੰਚੇ। 

ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਜੀਵਨ ਤੇ ਝਾਤ ਪਾਉਂਦੇ ਹੋਏ ਦਸੀਆ ਕੇ ਪੰਜਾਬ ਦੇ ਮਾਝਾ ਇਲਾਕੇ 'ਚ ਸੇਵਾ ਸਿੰਘ ਸੇਖਵਾਂ ਇੱਕ ਵੱਡਾ ਸਿਆਸੀ ਨਾਮ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਜਿੰਨੇ ਵੀ ਲੋਕ ਆਏ ਹਨ, ਉਹ ਮੇਰੇ ਪਿਤਾ ਜੀ ਨਾਲ ਪਿਆਰ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਮੇਰੇ ਦਾਦਾ ਉਜਾਗਰ ਸਿੰਘ ਮੇਰੇ ਪਿਤਾ ਸੇਵਾ ਸਿੰਘ ਸੇਖਵਾਂ ਨੂੰ ਚਿੱਟੀ ਚਾਦਰ ਦੇਕੇ ਗਏ ਸਨ ਅਤੇ ਉਹ ਹੁਣ ਮੈਨੂੰ ਚਿੱਟੀ ਚਾਦਰ ਦੇ ਗਏ ਹਨ ਅਤੇ ਮੈਂ ਹੁਣ ਲੋਕਾਂ ਦੀ ਸੇਵਾ ਕਰਾਂਗਾ।

ਅੰਤਿਮ ਸਸਕਾਰ ਵਿੱਚ ਪਹੁੰਚੇ ਰਾਜਨੀਤਿਕ ਅਤੇ ਧਾਰਮਿਕ ਲੋਕਾਂ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਬਹੁਤ ਹੀ ਵਧਿਆ ਇਨਸਾਨ ਸਨ, ਹਰ ਕਿਸੇ ਨਾਲ ਬਹੁਤ ਹੀ ਪਿਆਰ ਨਾਲ ਗੱਲ ਕਰਦੇ ਸਨ, ਉਨ੍ਹਾਂ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਬਹੁਤ ਹੀ ਵਧਿਆ ਸਿਆਸਤਦਾਨ ਸੀ, ਜਿਥੇ ਉਨ੍ਹਾਂ ਦੇ ਜਾਨ ਨਾਲ ਇਲਾਕੇ ਵਿਚ ਘਾਟ ਹੋਈ ਹੈ, ਓਥੇ ਹੀ ਪੰਜਾਬ ਦੀ ਸਿਆਸਤ ਵਿਚ ਵੀ ਇਕ ਵੱਡੀ ਘਾਟ ਆਈ ਹੈ। 

ਸੇਵਾ ਸਿੰਘ ਸੇਖਵਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਪੁਰਾਣੇ ਟਕਸਾਲੀ ਆਗੂ ਸਨ, 1977 ਅਤੇ 1980 ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਵਿੱਚੋਂ ਦੋ ਵਾਰ ਵਿਧਾਇਕ ਦੇ ਤੌਰ ਉੱਤੇ ਵਿਧਾਨ ਸਭਾ ਵਿਚ ਨੁਮਾਇੰਦਗੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਐਮਰਜੈਂਸੀ ਸਮੇਂ ਕੁਝ ਸਮੇਂ ਲਈ ਜਥੇਦਾਰ ਉਜਾਗਰ ਸਿੰਘ ਸੇਖਵਾਂ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਸਨ। 

ਅਧਿਆਪਕ ਰਹਿ ਚੁੱਕੇ ਸੇਵਾ ਸਿੰਘ ਸੇਖਵਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1990 ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਹਿਣ ਉੱਤੇ ਰਾਜਨੀਤੀ ਵਿਚ ਐਂਟਰੀ ਕੀਤੀ।
ਸੇਖਵਾਂ ਪਹਿਲੀ ਵਾਰ 1997 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ। ਸੇਵਾ ਸਿੰਘ ਸੇਖਵਾਂ, ਬਾਦਲ ਸਰਕਾਰ ਸਮੇਂ (1997 ਤੋਂ 2002 ਅਤੇ 2009 ਤੋਂ 2012) ਕੈਬਨਿਟ ਮੰਤਰੀ ਦੇ ਅਹੁਦੇ ਉੱਤੇ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਸੇਵਾ ਸਿੰਘ ਸੇਖਵਾਂ ਅਕਾਲੀ ਦਲ ਦੇ ਉਪ ਪ੍ਰਧਾਨ, ਕੋਰ ਕਮੇਟੀ ਦੇ ਮੈਂਬਰ ਅਤੇ ਰਾਜਨੀਤਿਕ ਮਾਮਲਿਆਂ ਬਾਰੇ ਬਣੀ ਕਮੇਟੀ ਵਿਚ ਰਹਿ ਚੁੱਕੇ ਹਨ। ਮੌਜੂਦਾ ਸਮੇਂ ਵਿਚ ਸੇਵਾ ਸਿੰਘ ਸੇਖਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ।

ਪਰ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਹਾਰ ਮਿਲਣ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਹੋ ਗਏ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੰਮ ਕਰਨ ਦੇ ਤਰੀਕੇ ਉੱਤੇ ਸਵਾਲ ਚੁੱਕ ਰਹੇ ਸਨ। ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਧਾਰ ਉੱਤੇ ਅਕਾਲੀ ਦਲ ਨੇ ਸੇਖਵਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਸੀ। 

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget