Punjab News: ਪੰਜਾਬ ਵਿੱਚ ਅੱਜ ਵੀ ਬਾਰਸ਼ ਦਾ ਕਹਿਰ ਜਾਰੀ ਹੈ। ਨਦੀਆਂ ਤੇ ਨਾਲਿਆਂ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ। ਲੋਕਾਂ ਨੂੰ ਨੀਵੇਂ ਥਾਵਾਂ ਤੋਂ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਹੈ ਕਿ ਸਰਕਾਰ ਲੋਕਾਂ ਦੇ ਨਾਲ ਹੈ ਤੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।


ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕੀਤਾ ਹੈ ਕਿ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ...ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ...ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸ ਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..।